India

ਵਿਨੈ ਮੋਹਨ ਕਵਾਤਰਾ ਨੇ ਨਵੇਂ ਵਿਦੇਸ਼ ਸਕੱਤਰ ਵਜੋਂ ਸੰਭਾਲਿਆ ਕਾਰਜਭਾਰ

ਨਵੀਂ ਦਿੱਲੀ – ਸੀਨੀਅਰ ਸਫ਼ੀਰ ਵਿਨੈ ਮੋਹਨ ਕਵਾਤਰਾ ਨੇ ਐਤਵਾਰ ਨੂੰ ਦੇਸ਼ ਦੇ ਨਵੇਂ ਵਿਦੇਸ਼ ਸਕੱਤਰ ਦੇ ਤੌਰ ‘ਤੇ ਅਹੁਦਾ ਸੰਭਾਲ ਲਿਆ। 1988 ਬੈਚ ਦੇ ਆਈਐੱਫਐੱਸ ਅਧਿਕਾਰੀ ਕਵਾਤਰਾ ਨੇ ਹਰਸ਼ਵਰਧਨ ਸ਼ਿ੍ੰਗਲਾ ਦਾ ਸਥਾਨ ਲਿਆ ਹੈ। ਸ਼ਿ੍ੰਗਲਾ ਸ਼ਨਿਚਰਵਾਰ ਨੂੰ ਸੇਵਾਮੁਕਤ ਹੋਏ ਹਨ। ਵਿਦੇਸ਼ ਸਕੱਤਰ ਬਣਨ ਤੋਂ ਪਹਿਲਾਂ ਕਵਾਤਰਾ ਨੇਪਾਲ ‘ਚ ਭਾਰਤ ਦੇ ਰਾਜਦੂਤ ਸਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਟਵੀਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਕਵਾਤਰਾ ਭਾਰਤ ਦੇ ਗੁਆਂਢੀ ਦੇਸ਼ਾਂ ਸਮੇਤ ਅਮਰੀਕਾ, ਚੀਨ ਤੇ ਯੂਰਪ ਦੇ ਮਾਮਲਿਆਂ ਦੇ ਮਾਹਿਰ ਮੰਨੇ ਜਾਂਦੇ ਹਨ। ਉਹ ਅਗਸਤ 2017 ਤੋਂ ਫਰਵਰੀ 2020 ਤਕ ਫਰਾਂਸ ‘ਚ ਭਾਰਤ ਦੇ ਰਾਜਦੂਤ ਸਨ। ਕਵਾਤਰਾ ਅਕਤੂਬਰ 2015 ਤੇ ਅਗਸਤ 2017 ਤਕ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ‘ਚ ਇਕ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। 32 ਤੋਂ ਜ਼ਿਆਦਾ ਸਾਲਾਂ ਦੀ ਆਪਣੀ ਸੇਵਾ ਦੌਰਾਨ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ।

ਵਿਦੇਸ਼ ਮੰਤਰਾਲੇ ਵਿੱਚ ਅਮਰੀਕਾ ਡਿਵੀਜ਼ਨ ਦੇ ਮੁਖੀ ਹੋਣ ਦੇ ਨਾਤੇ, ਕਵਾਤਰਾ ਨੇ ਅਮਰੀਕਾ ਅਤੇ ਕੈਨੇਡਾ ਨਾਲ ਭਾਰਤ ਦੇ ਸਬੰਧਾਂ ਦੀ ਵੀ ਨਿਗਰਾਨੀ ਕੀਤੀ ਅਤੇ ਇਸਨੂੰ ਸੁਧਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਕਵਾਤਰਾ ਨੇ ਵਿਦੇਸ਼ਾਂ ਵਿੱਚ ਭਾਰਤ ਦੇ ਮਿਸ਼ਨਾਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ। ਕਵਾਤਰਾ ਕੋਲ ਵੱਖ-ਵੱਖ ਕਾਰਜਾਂ ਵਿੱਚ ਲਗਭਗ 32 ਸਾਲਾਂ ਦਾ ਤਜਰਬਾ ਹੈ।

Related posts

ਆਬਕਾਰੀ ਨੀਤੀ ਘਪਲਾ ਮਾਮਲਾ ਕੋਰਟ ਨੇ ਕੇਜਰੀਵਾਲ ਨੂੰ 3 ਦਿਨਾਂ ਦੇ ਸੀ.ਬੀ.ਆਈ. ਰਿਮਾਂਡ ’ਤੇ ਭੇਜਿਆ

editor

ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ

editor

ਕੇਜਰੀਵਾਲ ਨੇ ਜ਼ਮਾਨਤ ’ਤੇ ਅੰਤਰਿਮ ਰੋਕ ਖ਼ਿਲਾਫ਼ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ਵਾਪਸ ਲਈ

editor