International

ਵਿਵੇਕ ਰਾਮਾਸਵਾਮੀ ਨੂੰ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਗਿ੍ਰਫ਼ਤਾਰ

ਕੋਨਕੋਰਡ – ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਭਾਰਤੀ ਮੂਲ ਦੇ ਅਮਰੀਕੀ ਨੇਤਾ ਵਿਵੇਕ ਰਾਮਾਸਵਾਮੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਨਿਊ ਹੈਂਪਸ਼ਾਇਰ ਦੇ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਫੈਡਰਲ ਵਕੀਲਾਂ ਨੇ ਕਿਹਾ ਕਿ ਦੋਸ਼ੀ ‘’ਤੇ ਪ੍ਰਚਾਰ ਪ੍ਰੋਗਰਾਮ ਤੋਂ ਪਹਿਲਾਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਧਮਕੀ ਭਰੇ ਸੰਦੇਸ਼ ਭੇਜਣ ਦਾ ਦੋਸ਼ ਹੈ। ਇਸ ਮੈਸੇਜ਼ ਵਿੱਚ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਗਿ੍ਰਫ਼ਤਾਰ ਕੀਤੇ ਸ਼ੱਕੀ ਨੇ ਦੋ ਸੰਦੇਸ਼ ਭੇਜੇ, ਜਿੰਨ੍ਹਾਂ ਵਿਚੋਂ ਇਕ ਵਿਚ ਉਮੀਦਵਾਰ ਦੇ ਸਿਰ ਵਿਚ ਗੋਲੀ ਮਾਰਨ ਅਤੇ ਦੂਜੇ ਵਿਚ ਸਮਾਗਮ ਵਿਚ ਮੌਜੂਦ ਸਾਰੇ ਲੋਕਾਂ ਨੂੰ ਮਾਰਨ ਦੀ ਧਮਕੀ ਦਿੱਤੀ ਗਈ।ਡਿਪਟੀ ਕਮਿਊਨੀਕੇਸ਼ਨ ਡਾਇਰੈਕਟਰ ਸਟੀਫਨ ਮਾਈਚਾਜ਼ਲੀਵ ਨੇ ਇੱਕ ਬਿਆਨ ਵਿੱਚ ਕਿਹਾ,„ਅਸੀਂ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੇ ਧੰਨਵਾਦੀ ਹਾਂ ਜਿਸ ਨਾਲ ਉਨ੍ਹਾਂ ਨੇ ਇਸ ਮਾਮਲੇ ਨੂੰ ਸੰਭਾਲਿਆ ਅਤੇ ਸਾਰੇ ਅਮਰੀਕੀਆਂ ਦੀ ਸੁਰੱਖਿਆ ਦੀ ਕਾਮਨਾ ਕਰਦੇ ਹਾਂ।” ਉਸ ਦੇ ਅਦਾਲਤ ਦੁਆਰਾ ਨਿਯੁਕਤ ਵਕੀਲ ਨੇ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਅਗਲੀ ਸੁਣਵਾਈ ਵੀਰਵਾਰ ਨੂੰ ਤੈਅ ਕੀਤੀ ਗਈ ਹੈ।

Related posts

ਫਰਾਂਸ ’ਚ ਯਹੂਦੀ ਪੂਜਾ ਸਥਾਨ ’ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਸ਼ੱਕੀ ਦੀ ਪੁਲਿਸ ਕਾਰਵਾਈ ’ਚ ਮੌਤ

editor

ਬਰਤਾਨੀਆ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਧੇ

editor

ਟਰੂਡੋ ਦੀ ਵਧੀ ਚਿੰਤਾ: ਦੇਸ਼ ਵਿੱਚ ਹਿੰਦੂ ਅਤੇ ਸਿੱਖ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਦੇ ਸਕਦੇ ਨੇ ਵੋਟ

editor