International

ਵੀਅਤਨਾਮ ਦੀ ਸੰਸਦ ਦੇ ਸਪੀਕਰ ਨੇ ਭਿ੍ਰਸ਼ਟਾਚਾਰ ਦੀ ਜਾਂਚ ਦੌਰਾਨ ਦਿੱਤਾ ਅਸਤੀਫ਼ਾ

ਹਨੋਈ – ਵੀਅਤਨਾਮ ਦੀ ਸੰਸਦ ਦੇ ਸਪੀਕਰ ਵੁਓਂਗ ਦਿਨ ਹਿਊ ਨੇ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਵੀਅਤਨਾਮ ਦੇ ਸਰਕਾਰੀ ਮੀਡੀਆ ਦੀ ਖ਼ਬਰ ਵਿੱਚ ਦਿੱਤੀ ਗਈ। ਹਿਊਗ ਨੇ ਭਿ੍ਰਸ਼ਟਾਚਾਰ ਦੀ ਜਾਂਚ ਦੌਰਾਨ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਖ਼ਬਰਾਂ ਅਨੁਸਾਰ ਹਿਊ ਨੇ ਆਪਣੇ ਸਹਾਇਕ ਫਾਮ ਥਾਈ ਹਾ ਨੂੰ ਨਿੱਜੀ ਲਾਭ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਦੇ ਦੋਸ਼ ਵਿੱਚ ਗਿ੍ਰਫ਼ਤਾਰ ਕੀਤੇ ਜਾਣ ਤੋਂ ਚਾਰ ਦਿਨ ਬਾਅਦ ਅਸਤੀਫ਼ਾ ਦੇ ਦਿੱਤਾ ਹੈ। ਖ਼ਬਰ ਮੁਤਾਬਕ ਵੀਅਤਨਾਮ ਦੀ ਕਮਿਊਨਿਸਟ ਪਾਰਟੀ ਨੇ ਹਿਊ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਿਪੋਰਟ ਅਨੁਸਾਰ ਜਾਂਚ ਕਰਤਾਵਾਂ ਨੇ ਪਾਇਆ ਕਿ ਹਿਊ ਨੇ “ਪਾਰਟੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਉਸਦੇ ਕੰਮਾਂ ਨੇ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ। ਹਿਊ (67) ਤਿੰਨ ਸਾਲ ਦੇ ਵੱਧ ਸਮੇਂ ਤੋਂ ਵੀਅਤਨਾਮ ਦੀ ਨੈਸ਼ਨਲ ਅਸੈਂਬਲੀ ਦਾ ਪ੍ਰਧਾਨ ਸੀ।” ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕਮਿਊਨਿਸਟ ਪਾਰਟੀ ਦੇ ਮੁਖੀ ਤੋਂ ਬਾਅਦ ਨੈਸ਼ਨਲ ਅਸੈਂਬਲੀ ਦਾ ਸਪੀਕਰ ਵੀਅਤਨਾਮ ਵਿੱਚ ਚੌਥਾ ਸਭ ਤੋਂ ਮਹੱਤਵਪੂਰਨ ਸਿਆਸਤਦਾਨ ਹੈ। ਸਾਬਕਾ ਰਾਸ਼ਟਰਪਤੀ ਵੋ ਵਾਨ ਥੂਂਗ ਨੇ ਵੀ ਇਸੇ ਤਰ੍ਹਾਂ ਦੇ ਹਾਲਾਤ ਵਿੱਚ ਮਾਰਚ ਦੇ ਅਖੀਰ ਵਿੱਚ ਅਸਤੀਫ਼ਾ ਦੇ ਦਿੱਤਾ ਸੀ।

Related posts

ਅਮਰੀਕਾ ’ਚ ਇੰਟਰਨਸ਼ਿਪ ਪਾਉਣ ਲਈ ਸੰਘਰਸ਼ ਕਰ ਰਹੇ ਨੇ ਭਾਰਤੀ ਵਿਦਿਆਰਥੀ

editor

ਸੁਨਕ ਦੀ ਚਿਤਾਵਨੀ, ਬਿ੍ਰਟੇਨ ਤਿ੍ਰਕੋਣੀ ਸੰਸਦ ਵੱਲ ਵੱਧ ਰਿਹੈ

editor

ਕਰਾਚੀ ‘’ਚ 210 ਰੁਪਏ ਪ੍ਰਤੀ ਕਿਲੋ ਵਿਕ ਰਿਹੈ ਦੁੱਧ, ਅਜੇ ਹੋਰ ਵਧਣਗੀਆਂ ਕੀਮਤਾਂ!

editor