Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੋਲੇ, ਭਗਵੰਤ ਮਾਨ ਨੂੰ ਮਜਬੂਰੀ ’ਚ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਕੋਈ ਵੀ ਆਗੂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਨ ਲਈ ਰਾਜ਼ੀ ਨਾ ਹੋਇਆ ਤਾਂ ‘ਆਪ’ ਭਗਵੰਤ ਮਾਨ ਨੁੰ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜ ਗਈ ਹੈ। ਸੁਖਬੀਰ ਨੇ ਕਿਹਾ ਕਿ ਮਾਨ ਵੱਲੋਂ ਕੀਤੀਆਂ ਗਲਤੀਆਂ ਅਤੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਇਹ ਪ੍ਰੋਗਰਾਮ ਰੱਖਿਆ ਗਿਆ ਤੇ ਉਨ੍ਹਾਂ ਨੁੰ ਮੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਗਿਆ। ਹਾਲਾਂਕਿ ਹਰ ਕੋਈ ਜਾਣਦਾ ਹੈ ਕਿ ਮਾਨ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਤੇ ਉਹ ਬਹੁਤ ਗ਼ੈਰ-ਜ਼ਿੰਮੇਵਾਰ ਹਨ।ਉਨ੍ਹਾਂ ਕਿਹਾ ਕਿ ਹੁਣ ਜਦੋਂ ‘ਆਪ’ ਕੋਲ ਸਾਰੇ ਬਦਲ ਖ਼ਤਮ ਹੋ ਗਏ ਤਾਂ ਉਸ ਨੇ ਪੰਜਾਬ ਵਿਚ ਪਾਰਟੀ ਦੀ ਅਗਵਾਈ ਕਰਨ ਵਾਸਤੇ ਭਗਵੰਤ ਮਾਨ ਨੂੰ ਚੁਣਿਆ ਤੇ ਇਹ ਪਾਰਟੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਹ ਕੇਜਰੀਵਾਲ ’ਤੇ ਵਿਸ਼ਵਾਸ ਕਿਉਂ ਕਰਨ ਜਿਸ ਨੇ ਇਕ ਸਾਲ ਤੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਯੋਗ ਉਮੀਦਵਾਰ ਮੰਨਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਕ ਮਜ਼ਬੂਤ ਤੇ ਫ਼ੈਸਲਾ ਲੈਣ ਵਾਲੀ ਲੀਡਰਸ਼ਿਪ ਦੀ ਜ਼ਰੂਰਤ ਹੈ ਅਤੇ ਭਗਵੰਤ ਮਾਨ ਇਸ ਦੇ ਲਾਇਕ ਨਹੀਂ ਹੈ।

Related posts

ਜੇ ਕੰਗਨਾ ਰਣੌਤ ਨੇ ਚੰਡੀਗੜ੍ਹ ਤੋਂ ਚੋਣ ਲੜੀ ਤਾਂ ਉਸ ਦੇ ਵਿਰੁਧ ਖੜ੍ਹਾ ਹੋਵਾਂਗਾ: ਅਨਮੋਲ ਕਵਾਤਰਾ

editor

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

editor

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

editor