India

ਸਰਕਾਰ ਨੇ ਹੁਣ ਤਕ ਰਾਸ਼ਟਰੀ ਪੱਧਰ ‘ਤੇ (ਐਨਆਰਆਈਸੀ) ਤਿਆਰ ਕਰਨ ਦਾ ਨਹੀਂ ਲਿਆ ਕੋਈ ਫੈਸਲਾ

ਨਵੀਂ ਦਿੱਲੀ – ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਨੂੰ ਸ਼ੁਰੂ ਹੋ ਗਿਆ। ਜੋ ਕਿ 8 ਅਪ੍ਰੈਲ ਤਕ ਚੱਲੇਗਾ, ਜਿਸ ਦੌਰਾਨ ਸੰਸਦ ਦੇ ਦੋਵਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੀਆਂ ਕੁੱਲ 19 ਬੈਠਕਾਂ ਹੋਣਗੀਆਂ। ਦੱਸਿਆ ਜਾ ਰਿਹਾ ਹੈ ਕਿ ਮੌਜੂਦਾ ਸੈਸ਼ਨ ‘ਚ ਸਰਕਾਰ ਵੱਧ ਤੋਂ ਵੱਧ ਬਿੱਲ ਪਾਸ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਨੂੰ ਦੱਸਿਆ ਕਿ ਸਰਕਾਰ ਨੇ ਅਜੇ ਤਕ ਰਾਸ਼ਟਰੀ ਪੱਧਰ ‘ਤੇ ਭਾਰਤੀ ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ (ਐੱਨਆਰਆਈਸੀ) ਤਿਆਰ ਕਰਨ ਦਾ ਕੋਈ ਫੈਸਲਾ ਨਹੀਂ ਲਿਆ ਹੈ।

ਕੋਲਕਾਤਾ ਦੱਖਣੀ ਦੀ ਸੰਸਦ ਮੈਂਬਰ ਮਾਲਾ ਰਾਏ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਰਾਸ਼ਟਰੀ ਨਾਗਰਿਕ ਰਜਿਸਟਰ ਦੇ ਸਬੰਧ ਵਿੱਚ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਮੰਗੀ। ਇਸ ਦੇ ਨਾਲ ਹੀ ਰਾਏ ਨੇ ਇਹ ਵੀ ਪੁੱਛਿਆ ਕਿ ਅਸਾਮ ਵਿੱਚ ਐਨਆਰਸੀ ਦੀ ਸਥਿਤੀ ਦੇ ਨਾਲ-ਨਾਲ ਐਨਆਰਸੀ ਨਾਲ ਸਬੰਧਤ ਕੰਮ ਕਦੋਂ ਤਕ ਪੂਰਾ ਹੋਵੇਗਾ। ਜਿਸ ਤੋਂ ਬਾਅਦ ਇੱਕ ਲਿਖਤੀ ਜਵਾਬ ਵਿੱਚ ਨਿਤਿਆਨੰਦ ਰਾਏ ਨੇ ਸਪੱਸ਼ਟ ਕੀਤਾ ਕਿ ਹੁਣ ਤਕ ਸਰਕਾਰ ਨੇ ਰਾਸ਼ਟਰੀ ਪੱਧਰ ‘ਤੇ ਭਾਰਤੀ ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ (ਐਨਆਰਆਈਸੀ) ਤਿਆਰ ਕਰਨ ਦਾ ਕੋਈ ਫੈਸਲਾ ਨਹੀਂ ਲਿਆ ਹੈ। ਨਾਲ ਹੀ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ 31 ਅਗਸਤ 2019 ਨੂੰ NRC ਦੇ ਸਬੰਧ ਵਿੱਚ ਅਸਾਮ ਲਈ ਸ਼ਾਮਲ ਕਰਨ ਦੀ ਪੂਰਕ ਸੂਚੀ ਤੇ ਬੇਦਖਲੀ ਦੀ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ।

Related posts

ਦ੍ਰੌਪਦੀ ਮੁਰਮੂ ਹਿਮਾਚਲ ਤੋਂ ਖੱਟੀਆਂ-ਮਿੱਠੀਆਂ ਯਾਦਾਂ ਲੈ ਕੇ ਦਿੱਲੀ ਪਰਤੇ

editor

ਭਾਜਪਾ ਨੇਤਾ ਦੇ ਬੇਟੇ ਨੇ ਕੀਤੀ ਬੂਥ ਕੈਪਚਰਿੰਗ, ਲਾਈਵ ਸਟ੍ਰੀਮਿੰਗ ’ਤੇ ਕਿਹਾ- ‘ਈ.ਵੀ.ਐਮ. ਮੇਰੇ ਪਿਤਾ ਦੀ’

editor

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

editor