Punjab

ਸ਼੍ਰੀ ਕਾਲੀ ਮਾਤਾ ਮੰਦਰ ‘ਚ ਨੌਜਵਾਨ ਨੇ ਮਾਤਾ ਦੇ ਆਸਣ ਦੀ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ

ਪਟਿਆਲਾ – ਸਥਾਨਕ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਮੰਦਰ ਦੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਮੰਦਰ ‘ਚ ਨਤਮਸਤਕ ਹੁੰਦੇ ਹੋਏ ਅਚਾਨਕ ਨੌਜਵਾਨ ਆਸਣ ‘ਤੇ ਚੜ੍ਹਿਆ ਅਤੇ ਮੂਰਤੀ ਨੂੰ ਛੂਹ ਲਿਆ। ਨੌਜਵਾਨ ਦੀ ਉਮਰ ਕਰੀਬ 22 ਸਾਲ ਹੈ, ਜਿਸ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਉਧਰ ਹਿੰਦੂ ਜਥੇਬੰਦੀਆਂ ਨੇ ਅੱਜ 25 ਜਨਵਰੀ ਨੂੰ ਪਟਿਆਲਾ ਬੰਦ ਦਾ ਐਲਾਨ ਕੀਤਾ ਹੈ। ਐਸਐਚਓ ਇੰਸਪੈਕਟਰ ਬਿਕਰਮ ਬਰਾੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਨੌਜਵਾਨ ਉਨ੍ਹਾਂ ਦੀ ਹਿਰਾਸਤ `ਚ ਹੈ। ਘਟਨਾ ਤੋਂ ਬਾਅਦ ਹਿੰਦੂ ਸੰਗਠਨ ਨੇ ਮੰਦਿਰ ਦੇ ਬਾਹਰ ਧਰਨਾ ਦੇ ਕੇ ਮੰਗ ਕੀਤੀ ਕਿ ਮੁਲਜ਼ਮਾਂ ਖਿਲਾਫ ਤੁਰੰਤ ਮਾਮਲਾ ਦਰਜ ਕਰਕੇ ਘਟਨਾ ‘ਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ।ਜਿਕਰਯੋਗ ਹੈ ਕੇ ਪਿਛਲੇ ਕੁਝ ਸਮੇ ਤੋਂ ਪੰਜਾਬ ਦੇ ਧਾਰਮਿਕ ਸਥਾਨਾ ਤੇ ਬੇਅਦਬੀ ਦੇ ਮਾਮਲੇ ਜਾਰੀ ਹਨ। ਇਨਾ ਚ ਕਈ ਮਾਮਲਿਆ ਚ ਕਾਰਵਾਈ ਰਹੀ ਹੈ ਅਤੇ ਕਈਆਂ ਤੇ ਜਾਰੀ ਹੈ।

ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਸ਼੍ਰੀ ਹਰੀਸ਼ ਸਿੰਗਲਾ ਵੱਲੋ ਅੱਜ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਿਰ ‘ਚ ਵਾਪਰਨ ਜਾ ਰਹੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦ ‘ਚ ਨਿਖੇਦੀ ਕੀਤੀ ਤੇ ਕਿਹਾ ਕਿ ਇਸ ਝਟਣਾ ਦੇ ਵਿਰੋਧ ‘ਚ ਕਲ ਪਟਿਆਲਾ ਸ਼ਹਿਰ ਬੰਦ ਰਹੇਗਾ। ਸਿੰਗਲਾ ਨੇ ਕਿਹਾ ਕਿ ਵਿਧਾਨਸਭਾ ਚੋਣਾਂ 2022 ਦੇ ਚਲਦਿਆਂ ਪੰਜਾਬ ‘ਚ ਬੇਅਦਬੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦਿਆਂ ਸਭ ਤੋਂ ਪਹਿਲਾ ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਹੋਈ ਫੇਰ ਲੁਧਿਆਣਾ ‘ਚ ਬੰਬ ਬਲਾਸਟ ਹੋਇਆ ਤੇ ਹੁਣ ਪਟਿਆਲਾ ਦੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਿਰ ‘ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।
ਸਿੰਗਲਾ ਨੇ ਕਿਹਾ ਕਿ ਵਿਧਾਨਸਭਾ ਚੋਣਾਂ 2022 ਦੇ ਚਲਦਿਆਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਮਾਲੇਰਕੋਟਲਾ ‘ਚ ਮੁਹੰਮਦ ਮੁਸਤਫਾ ਵੱਲੋ ਹਿੰਦੂਆਂ ਖਿਲਾਫ ਬਿਆਨ ਦਿੱਤਾ ਗਿਆ ਹੁਣ ਪਟਿਆਲਾ ਦੇ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਿਰ ‘ਚ ਬੇਅਦਬੀ ਦੀ ਕੋਸ਼ਿਸ਼ ਕਰਨਾ ਸਰਾਸਰ ਗਲਤ ਹੈ ਤੇ ਮੌਕੇ ਤੇ ਫੜੇ ਗਏ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਸਿੰਗਲਾ ਨੇ ਕਿਹਾ ਕਿ ਜਿਹੜਾ ਦੋਸ਼ੀ ਫੜਿਆ ਗਿਆ ਹੈ ਉਸਦੇ ਖਿਲਾਫ ਤੁਰੰਤ ਧਾਰਾ 302 ਦਾ ਮੁਕੱਦਮਾ ਦਰਜ ਹੋਵੇ ਤੇ ਤੁਰੰਤ SIT ਦਾ ਗਠਨ ਕਰਕੇ ਸਖਤ ਜਾਂਚ ਕਰਕੇ ਇਸ ਦੋਸ਼ੀ ਦੇ ਸਾਥੀਆਂ ਦੀ ਭਾਲ ਕੀਤੀ ਜਾਵੇ।

Related posts

ਅਮਿਤ ਸ਼ਾਹ ਅਤੇ ਭਗਵੰਤ ਮਾਨ ‘ਇਕੱਠੇ’ ; ਚੋਣਾਂ ਤੋਂ ਬਾਅਦ ਭਾਜਪਾ ਦੀ ਮਦਦ ਨਾਲ ਭਗਵੰਤ ਮਾਨ ਬਣਾਉਣਗੇ ‘ਆਪ’ ਪੰਜਾਬ ਪਾਰਟੀ  *ਰਾਮਪੁਰਾ ਫੂਲ ਦੀ ਚੋਣ ਰੈਲੀ ਚੋਂ ਮਲੂਕਾ ਨਦਾਰਦ

editor

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

editor

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor