Punjab

ਸ਼੍ਰੋਮਣੀ ਅਕਾਲੀ ਦਲ ਬਚਾਉ ਲਹਿਰ ਦਾ ਆਗਾਜ਼ 1 ਜੁਲਾਈ ਤੋਂ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਜੋ ਪੰਥ ਅਤੇ ਪੰਜਾਬ ਦੀ ਭਲਾਈ ਲਈ ਹੋਂਦ ’ਚ ਆਇਆ ਸੀ ਨੇ ਦੇਸ਼ ਅਤੇ ਦੁਨੀਆਂ ’ਚ ਮਾਨਵੀ ਹੱਕਾਂ ਲਈ ਕੌਮ ਦੀ ਪੰਥਕ ਮਰਿਆਦਾ ਤੇ ਪੰਥਕ ਹਿੱਤਾਂ ਲਈ ਤੇ ਦੇਸ਼ ਵਿੱਚ ਫੈਡਰਲ ਢਾਂਚੇ ਲਈ ਸੰਘਰਸ਼ ਕਰਕੇ ਆਪਣੀ ਪਹਿਚਾਣ ਬਣਾਈ ਸੀ। ਲੋਕ ਹਿਤਾਂ ਲਈ ਤੇ ਪੰਜਾਬ ਦੀ ਭਲਾਈ ਲਈ ਸੰਘਰਸ਼ ਕਰਕੇ ਕਈ ਵਾਰ ਸੂਬੇ ਵਿੱਚ ਤੇ ਦੇਸ਼ ’ਚ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਕੀਤਾ। ਪਿਛਲੇ ਸਮੇਂ ’ਚ ਕਈ ਕੁਤਾਹੀਆਂ ਤੇ ਗਲਤ ਫੈਸਲਿਆਂ ਕਰਕੇ ਅੱਜ ਪਾਰਟੀ ਅਰਸ਼ ਤੋਂ ਫਰਸ ਤੇ ਪਹੁੰਚ ਗਈ ਹੈ ਅੱਜ ਦੀ ਹੋਈ ਇਕੱਤਰਤਾ ’ਚ ਪੰਜਾਬ ਤੇ ਪੰਥ ਦਰਦੀਆਂ ਨੇ ਡੂੰਘੀ ਵਿਚਾਰ ਚਰਚਾ ਕੀਤੀ ਤੇ ਭਵਿੱਖ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੇ ਲਿਜਾਣ ਲਈ ‘‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ”ਦਾ 1 ਜੁਲਾਈ ਨੂੰ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਕੀਤਾ ਜਾਵੇਗਾ। 1 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪਿਛਲੇ ਸਮੇਂ ਵਿੱਚ ਹੋਈਆਂ ਗਲਤੀਆਂ ਅਤੇ ਖਾਮੀਆਂ ਲਈ ਖਿਮਾਂਯਾਚਨਾ ਪੱਤਰ ਦਿੱਤਾ ਜਾਵੇਗਾ। ਅਰਦਾਸ ਕੀਤੀ ਜਾਵੇਗੀ ਤਾਂ ਕਿ ਅੱਗੇ ਤੋਂ ਕੋਈ ਕੁਤਾਹੀ ਨਾ ਹੋਵੇ ਉਸ ਦੀ ਸਮਰੱਥਾ ਤੇ ਸਮੱਤ ਗੁਰੂ ਸਾਹਿਬ ਸਾਨੂੰ ਆਪ ਬਖਸ਼ਣ। ਜਿਸ ਨਾਲ ਸ੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਹੋ ਸਕੇ। 1 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਸਾਰੇ ਅਹੁੱਦੇਦਾਰ ਸਹਿਬਾਨ ਤੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਜੁੜੇ ਸਿੱਧੇ ਜਾਂ ਅਸਿੱਧੇ ਤੌਰ ਵਿਅਕਤੀ ਪਹੁੰਚ ਕੇ ਖਿਮਾਂਯਾਚਨਾ ਪੱਤਰ ਠੀਕ 11.15 ਵਜੇ ਅਰਦਾਸ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਦਫ਼ਤਰ ਦਿੱਤਾ ਜਾਵੇਗਾ। ਇਹ ਵੀ ਮਹਿਸੂਸ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਆਮ ਲੋਕਾਂ ਨਾਲੋਂ ਸੰਪਰਕ ਖਤਮ ਹੋ ਰਿਹਾ ਸੀ ਜਿਸ ਨਾਲ ਲੋਕਾਂ ਵਿੱਚ ਨਿਰਾਸ਼ਤਾ ਪੈਦਾ ਹੋਈ ਤੇ ਲੋੜ ਹੈ ਸ਼੍ਰੋਮਣੀ ਅਕਾਲੀ ਦਲ ਤੋਂ ਦੂਰ ਹੋ ਗਏ ਲੋਕਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਤੇ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕਰਨ ਲਈ ‘‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ”ਨੂੰ ਪ੍ਰਚੰਡ ਕੀਤਾ ਜਾਵੇਗਾ। ਇਸ ਇਕੱਤਰਤਾ ਵਿੱਚ ਇਹ ਵੀ ਵਿਚਾਰ ਕੀਤਾ ਗਿਆ ਕਿ ਕੋਈ ਨਿਰਪੱਖ ਰਾਜਨੀਤਿਕ ਤੇ ਧਾਰਮਿਕ ਸੁਮੇਲ ਵਾਲੀ ਸ਼ਖਸ਼ੀਅਤ ਨੂੰ ਅਗਵਾਈ ਕਰਨ ਲਈ ਅਪੀਲ ਕੀਤੀ ਜਾਵੇ ਅਤੇ ਤਾਂ ਕਿ ਪੰਥਕ ਏਜੰਡਾ ਤੈਅ ਕੀਤਾ ਜਾ ਸਕੇ ਤੇ ਲੋਕ ਦੀਆਂ ਇਛਾਵਾ ਤੇ ਖਰਾ ਉਤਰ ਸਕੀਏ।
ਉਪਰੋਕਤ ਮਤਿਆਂ ਤੋਂ ਇਲਾਵਾ ਹੇਠ ਲਿਖੇ ਮਤੇ ਪਾਸ ਕੀਤੇ ਗਏ। ਇਹ ਵੀ ਮਤਾ ਪਾਸ ਕੀਤਾ ਗਿਆ ਕਿ ਅੱਜ ਦੇ ਦਿਨ ਜੋ ਦੇਸ਼ ਵਿੱਚ ਸਮੇਂ ਦੀ ਹਕੂਮਤ ਵੱਲੋਂ ਐਮਰਜਂਸੀ ਲਗਾਈ ਗਈ ਸੀ ਉਸ ਦੀ ਸਰਬਸੰਮਤੀ ਨਾਲ ਨਿੰਦਾ ਕੀਤੀ ਜਾਂਦੀ ਹੈ। ਇਹ ਵੀ ਮਤਾ ਪਾਸ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਜਾਂਦੀ ਹੈ ਤੇ ਉਨ੍ਹਾਂ ਵਿਰੁੱਧ ਤੇ ਉਹਨਾਂ ਦੇ ਸਾਥੀਆਂ ਨੂੰ ਡਿਬਰੂਗੜ ਜੇਲ ’ਚ ਜਾਂ ਹੋਰ ਜੇਲ੍ਹਾਂ ਵਿੱਚ ਕੈਦ ਹਨ ਉਹਨਾਂ ਵਿਰੁੱਧ ਜੋ ਐਨਐਸਏ ਲਗਾਈ ਗਈ ਹੈ ਉਸ ਨੂੰ ਵੀ ਤੁਰੰਤ ਖਤਮ ਕਰਕੇ ਰਿਹਾਈ ਦੀ ਮੰਗ ਕੀਤੀ ਗਈ ਹੈ। ਇਹ ਵੀ ਮਤਾ ਪਾਸ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਨਾ ਕਰਨ ਤੇ ਨਿੰਦਾ ਕੀਤੀ ਅਤੇ ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।
ਇਕੱਤਰਤਾ ’ਚ ਪਾਰਟੀ ਦੇ ਬਹੁਤ ਹੀ ਸੀਨੀਅਰ ਆਗੂ ਸ਼ਾਮਿਲ ਹੋਏ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਸਿਰਜਣ ਵਾਲੇ ਵੱਖ-ਵੱਖ ਪਰਿਵਾਰਾਂ ਵਿੱਚੋਂ ਮਾਸਟਰ ਤਾਰਾ ਸਿੰਘ ਦੇ ਪਰਿਵਾਰ ਵੱਲੋਂ ਬੀਬੀ ਕਿਰਨਜੀਤ ਕੌਰ, ਸੰਤ ਕਰਤਾਰ ਸਿੰਘ ਖਾਲਸਾ ਦੇ ਪਰਿਵਾਰ ਵਿੱਚੋਂ ਭਾਈ ਮਨਜੀਤ ਸਿੰਘ, ਤੁੜ ਪਰਿਵਾਰ ਵੱਲੋਂ ਸਰਦਾਰ ਸੁੱਚਾ ਸਿੰਘ ਛੋਟੇਪੁਰ, ਵਡਾਲਾ ਪਰਿਵਾਰ ਦੇ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬਰਨਾਲਾ ਪਰਿਵਾਰ ਵੱਲੋਂ ਗਗਨਜੀਤ ਸਿੰਘ ਬਰਨਾਲਾ ਵੱਲੋਂ ਟੌਹੜਾ ਪਰਿਵਾਰ ’ਚੋਂ ਹਰਿੰਦਰਪਾਲ ਸਿੰਘ ਟੌਹੜਾ, ਤਲਵੰਡੀ ਪਰਿਵਾਰ ਵੱਲੋਂ ਬੀਬੀ ਹਰਜੀਤ ਕੌਰ ਤਲਵੰਡੀ ਢੀਡਸਾ ਪਰਿਵਾਰ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਗਿਆਨੀ ਚੇਤ ਸਿੰਘ ਜੀ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪਰਿਵਾਰ ਵੱਲੋਂ ਪਰਵਿੰਦਰ ਪਾਲ ਸਿੰਘ ਰਿਟਾਇਰ ਪੀਸੀਐਸ ਸਮੇਤ ਵੱਖ ਵੱਖ ਸਖਸ਼ੀਅਤਾਂ ਸ਼ਾਮਿਲ ਹੋਈਆਂ।
ਇਨ੍ਹਾਂ ਤੋਂ ਇਲਾਵਾ ਸੀਨੀਅਰ ਲੀਡਰਸਿੱਪ ਜਿਸ ਵਿੱਚ ਇਸ ਸਮੇਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜੰਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਪ੍ਰਮਿੰਦਰ ਸਿੰਘ ਢੀਡਸਾ, ਗੁਰਪ੍ਰਤਾਪ ਸਿੰਘ ਵਡਾਲਾ ਸਾਰੇ ਕੋਰ ਕਮੇਟੀ ਮੈਂਬਰ, ਸੰਤਾ ਸਿੰਘ ਉਮੈਦਪੁੱਰੀ, ਭਾਈ ਮਨਜੀਤ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਗਗਨਜੀਤ ਸਿੰਘ ਬਰਨਾਲਾ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਹਲਕਾ ਇੰਨਚਾਰਜ ਤੇ ਸਾਰੇ ਸੀਨੀਅਰ ਮੀਤ ਪ੍ਰਧਾਨ, ਸੁੱਚਾ ਸਿੰਘ ਛੋਟੇਪੁੱਰ ਮੈਂਬਰ ਸਲਾਹਕਾਰ ਬੋਰਡ, ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਹਲਕਾ ਇੰਨਚਾਰਜ, ਸਰਵਨ ਸਿੰਘ ਫਿਲੌਰ ਸਾਬਕਾ ਮੰਤਰੀ, ਜਸਟਿਸ ਨਿਰਮਲ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਸੁਖਵਿੰਦਰ ਸਿੰਘ ਔਲਖ, ਕਰਨੈਲ ਸਿੰਘ ਪੰਜੋਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਨਚਾਰਜ ਸਨੌਰ, ਭੁਪਿੰਦਰ ਸਿੰਘ ਸ਼ੇਖੂਪੁੱਰ ਹਲਕਾ ਇੰਨਚਾਰਜ ਘਨੌਰ, ਜਸਪਾਲ ਸਿੰਘ ਚੱਠਾ ਹਲਕਾ ਇੰਨਚਾਰਜ ਪਟਿਆਲਾ ਦਿਹਾਤੀ, ਜਰਨੈਲ ਸਿੰਘ ਕਰਤਾਰਪੁੱਰ ਅਤੇ ਸੁਖਵਿੰਦਰ ਸਿੰਘ ਰਾਜਲਾ ਦੋਨੋ ਜਿਲਾ ਪ੍ਰਧਾਨ ਪਟਿਆਲਾ, ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਜਥੇਦਾਰ ਜਗਜੀਤ ਸਿੰਘ ਗਾਬਾ, ਹਰੀ ਸਿੰਘ ਪ੍ਰੀਤ ਟਰੈਕਟਰ, ਜਗਜੀਤ ਸਿੰਘ ਕੋਹਲੀ, ਹਰਿੰਦਰਪਾਲ ਸਿੰਘ ਟੌਹੜਾ, ਸੁਖਵੰਤ ਸਿੰਘ ਸਰਾਉ, ਸਤਵਿੰਦਰ ਸਿੰਘ ਢੱਟ, ਅਮਰਦੀਪ ਸਿੱਘ ਸੌਨੂੰ ਲਿਬੜਾ, ਮਿਠੂ ਸਿੰਘ ਕਾਹਨੇਕੇ, ਹਰਬੰਸ ਸਿੰਘ ਮੰਝਪੁੱਰ, ਰਣਧੀਰ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ, ਟੋਨੀ ਭੱਠੇਵਾਲਾ, ਗੁਰਪ੍ਰੀਤ ਸਿੰਘ ਚੀਮਾਂ, ਪਰਮਿੰਦਰ ਸਿੰਘ ਪੰਨੂੰ, ਸੁੱਚਾ ਸਿੰਘ ਆਦਿ ਹਾਜ਼ਰ ਸਨ।

Related posts

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤਕ ਪਹੁੰਚਾਇਆ ਨਹਿਰੀ ਪਾਣੀ

editor

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫ਼ੀਮ ਸਮੇਤ ਦੋ ਕਾਬੂ

editor

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਦੀ ਰੋਜ਼ਾਨਾ ਰਾਹਤ ਦਿੱਤੀ: ਈ.ਟੀ.ਓ.

editor