International

ਸਾਊਦੀ ਅਰਬ ‘ਚ ਸ਼ਾਹਬਾਜ਼ ਖ਼ਿਲਾਫ਼ ਲੱਗੇ ਸਨ ਚੋਰ-ਚੋਰ ਦੇ ਨਾਅਰੇ, ਹੁਣ ਪਾਕਿਸਤਾਨ ‘ਚ ਇਮਰਾਨ ਤੇ ਸਾਥੀਆਂ ਖ਼ਿਲਾਫ਼ FIR

ਲਾਹੌਰ – ਪਾਕਿਸਤਾਨ ਦੀ ਨਵੀਂ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਸ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ 150 ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਇਹ ਮਾਮਲਾ ਸਾਊਦੀ ਅਰਬ ਵਿੱਚ ਮਸਜਿਦ-ਏ-ਨਬਵੀ ਵਿੱਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਵਫ਼ਦ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲਈ ਦਰਜ ਕੀਤਾ ਗਿਆ ਹੈ।

ਅਧਿਕਾਰੀਆਂ ਦੀ ਮੰਨੀਏ ਤਾਂ ਦੋਸ਼ੀਆਂ ‘ਚ ਕੁਝ ਅਜਿਹੇ ਮੈਂਬਰ ਵੀ ਸ਼ਾਮਲ ਹਨ, ਜੋ ਇਮਰਾਨ ਖਾਨ ਦੀ ਉਸ ਸਮੇਂ ਦੀ ਕੈਬਨਿਟ ਦਾ ਹਿੱਸਾ ਸਨ। ਦੱਸਣਯੋਗ ਹੈ ਕਿ ਬੀਤੇ ਵੀਰਵਾਰ ਨੂੰ ਜਿਵੇਂ ਹੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦਾ ਵਫਦ ਮਦੀਨਾ ਦੀ ਪੈਗੰਬਰ ਮਸਜਿਦ ਪਹੁੰਚਿਆ ਤਾਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਚੋਰ ਅਤੇ ਗੱਦਾਰ ਕਹਿ ਕੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਨਾਅਰੇ ਲਗਾਉਣ ਵਾਲੇ ਲੋਕਾਂ ਨੂੰ ਇਮਰਾਨ ਦੇ ਸਮਰਥਕ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪਾਕਿਸਤਾਨੀ ਸ਼ਰਧਾਲੂਆਂ ਨੇ ਵੀ ਵਫਦ ਦੇ ਮੈਂਬਰਾਂ ਖ਼ਿਲਾਫ਼ ਅਪਸ਼ਬਦ ਬੋਲੇ। ਮਦੀਨਾ ਪੁਲਸ ਦਾ ਦਾਅਵਾ ਹੈ ਕਿ ਇਸ ਮਾਮਲੇ ‘ਚ ਪਾਕਿਸਤਾਨ ਤੋਂ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਪੁਲਿਸ ਨੇ ਸ਼ਨੀਵਾਰ ਰਾਤ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ 150 ਹੋਰਾਂ ਖਿਲਾਫ ਐੱਫ.ਆਈ.ਆਰ. ਦੂਜੇ ਪਾਸੇ ਇਮਰਾਨ ਖਾਨ ਨੇ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।

ਅਧਿਕਾਰੀਆਂ ਮੁਤਾਬਕ ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਇਮਰਾਨ ਦੇ ਸਾਬਕਾ ਸਲਾਹਕਾਰ ਸ਼ਾਹਬਾਜ਼ ਗੁਲ, ਨੈਸ਼ਨਲ ਅਸੈਂਬਲੀ ਦੇ ਸਾਬਕਾ ਡਿਪਟੀ ਸਪੀਕਰ ਕਾਸਿਮ ਸੂਰੀ, ਸਾਬਕਾ ਮੰਤਰੀ ਫਵਾਦ ਚੌਧਰੀ ਅਤੇ ਸ਼ੇਖ ਰਾਸ਼ਿਦ ਦਾ ਨਾਂ ਵੀ ਸ਼ਾਮਲ ਹੈ। ਇੰਨਾ ਹੀ ਨਹੀਂ ਲੰਡਨ ‘ਚ ਇਮਰਾਨ ਖਾਨ ਦੇ ਕਰੀਬੀ ਅਨਿਲ ਮੁਸਰਤ ਅਤੇ ਸਾਹਿਬਜ਼ਾਦਾ ਜਹਾਂਗੀਰ ਨੂੰ ਵੀ ਇਸ ਮਾਮਲੇ ‘ਚ ਦੋਸ਼ੀ ਬਣਾਇਆ ਗਿਆ ਹੈ। ਇਹ ਐਫਆਈਆਰ ਲਾਹੌਰ ਤੋਂ ਬਹੁਤ ਦੂਰ ਫੈਸਲਾਬਾਦ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਹੈ।

Related posts

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਸਿੱਖ ਮੈਰਿਜ ਐਕਟ 2024 ਨੂੰ ਪ੍ਰਵਾਨਗੀ ਦਿੱਤੀ

editor

ਦੁਨੀਆ ਭਰ ’ਚ ਵਧਣ ਲੱਗੇ ਡੇਂਗੂ ਦੇ ਮਾਮਲੇ, ਅਮਰੀਕੀ ਡਾਕਟਰਾਂ ਨੂੰ ਚੌਕਸ ਰਹਿਣ ਦੇ ਦਿੱਤੇ ਨਿਰਦੇਸ਼

editor

ਅਮਰੀਕਾ ’ਚ ਅਜਿਹੀ ਪਈ ਗਰਮੀ ਕਿ ਪਿਘਲ ਗਿਆ ਇਬਰਾਹਿਮ ਲਿੰਕਨ ਦਾ ਬੁੱਤ

editor