International

ਸਿੱਖਾਂ ਲਈ ਪਾਕਿਸਤਾਨ ਦੇ ਦਰਵਾਜ਼ੇ ਖੁੱਲ੍ਹੇ ਹਨ: ਮਸੂਦ ਖਾਨ

ਵਾਸ਼ਿੰਗਟਨ – ਅਮਰੀਕਾ ਵਿਚ ਪਾਕਿਸਤਾਨ ਦੇ ਰਾਜਦੂਤ ਮਸੂਦ ਖਾਨ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦੇਸ਼ ਦੇ ਦਰਵਾਜ਼ੇ ਸਿੱਖਾਂ ਲਈ ਖੁੱਲ੍ਹੇ ਹਨ ਅਤੇ ਪਾਕਿਸਤਾਨੀ ਸਰਕਾਰ ਅਤੇ ਉਥੋਂ ਦੇ ਲੋਕ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਵਾਸ਼ਿੰਗਟਨ ਸਥਿਤ ਪਾਕਿਸਤਾਨੀ ਦੂਤਘਰ ਵਿਖੇ ਅਮਰੀਕਨ ਪੰਜਾਬੀ ਸੁਸਾਇਟੀ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਖਾਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਧਾਰਮਿਕ ਸੈਰ ਸਪਾਟੇ ਦੇ ਸਬੰਧ ਵਿੱਚ ਵੀਜ਼ਾ ਨੀਤੀ ਨੂੰ ਸਰਲ ਬਣਾਇਆ ਹੈ। ਰਾਜਦੂਤ ਨੇ ਸਿੱਖ ਭਾਈਚਾਰੇ ਦੀ ਸਹੂਲਤ ਜਾਰੀ ਰੱਖਣ ਦੇ ਸਰਕਾਰ ਦੇ ਸੰਕਲਪ ਦੀ ਪੁਸ਼ਟੀ ਕੀਤੀ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਵਫ਼ਦ ਨੂੰ ਉਨ੍ਹਾਂ ਦੀ ਵੀਜ਼ਾ ਪ੍ਰਕਿਰਿਆ ਅਤੇ ਪਾਕਿਸਤਾਨ ਦੇ ਦੌਰੇ ਦੌਰਾਨ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਅਮਰੀਕਨ ਪੰਜਾਬੀ ਸੁਸਾਇਟੀ ਦੇ ਪ੍ਰਧਾਨ ਗੈਰੀ ਸਿੱਕਾ ਨੇ ਖਾਨ ਨੂੰ ਦੱਸਿਆ ਕਿ ਉਨ੍ਹਾਂ ਦੇ ਫੋਰਮ ਦੇ ਇੱਕ ਲੱਖ ਦੇ ਕਰੀਬ ਮੈਂਬਰ ਹਨ। ਇਨ੍ਹਾਂ ‘ਚੋਂ ਕੁਝ ਪਾਕਿਸਤਾਨ ਦੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦਾ 115 ਮੈਂਬਰੀ ਵਫ਼ਦ ਆਉਣ ਵਾਲੇ ਦਿਨਾਂ ਵਿੱਚ ਪਾਕਿਸਤਾਨ ਦਾ ਦੌਰਾ ਕਰੇਗਾ। ਇਹ ਸਮੂਹ ਲਾਹੌਰ, ਫੈਸਲਾਬਾਦ, ਇਸਲਾਮਾਬਾਦ ਅਤੇ ਕਰਤਾਰਪੁਰ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦਾ ਦੌਰਾ ਕਰੇਗਾ।

Related posts

ਟਰੂਡੋ ਦੀ ਵਧੀ ਚਿੰਤਾ; ਹਿੰਦੂ, ਸਿੱਖ, ਮੁਸਲਿਮ ਭਾਈਚਾਰਾ ਵਿਰੋਧੀ ਪਾਰਟੀ ਨੂੰ ਦੇ ਰਿਹੈ ਸਮਰਥਨ

editor

ਸਿੰਗਾਪੁਰ ’ਚ ਔਰਤਾਂ ਦੀਆਂ ਅਸ਼ਲੀਲ ਤਸਵੀਰਾਂ ਦੇ ਮਾਮਲੇ ’ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ 11 ਮਹੀਨੇ ਦੀ ਸਜਾ

editor

ਕੈਨੇਡਾ ਪ੍ਰਤੀ ਭਾਰਤੀ ਵਿੱਦਿਆਰਥੀਆਂ ਦਾ ਘਟਿਆ ਰੁਝਾਨ

editor