India

ਸਿੱਖ ਫਾਰ ਜਸਟਿਸ ਸੰਗਠਨ ਨੇ ਦਿੱਤੀ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ

ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਇਜਲਾਸ ਲਈ ਰਾਜਧਾਨੀ ਦਿੱਲੀ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸਿੱਖ ਫਾਰ ਜਸਟਿਸ ਸੰਗਠਨ ਵੱਲੋਂ ਮਿਲੀ ਤਾਜ਼ਾ ਧਮਕੀ ਕਾਰਨ ਦਿੱਲੀ ਪੁਲਿਸ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਵੀ ਅਲਰਟ ‘ਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਫਾਰ ਜਸਟਿਸ ਜਥੇਬੰਦੀ ਨੇ ਕਿਸਾਨਾਂ ਨੂੰ ਸੰਸਦ ਦਾ ਘਿਰਾਓ ਕਰਨ ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਅਪੀਲ ਕੀਤੀ ਹੈ। ਇੰਨਾ ਹੀ ਨਹੀਂ, ਅਜਿਹਾ ਕਰਨ ਲਈ ਇਕ ਆਨਲਾਈਨ ਵੀਡੀਓ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਵੱਲੋਂ ਦਿੱਲੀ ਪੁਲਿਸ ਤੇ ਹੋਰ ਏਜੰਸੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਮੱਦੇਨਜ਼ਰ ਵਿਸ਼ੇਸ਼ ਤੌਰ ‘ਤੇ ਨਵੀਂ ਦਿੱਲੀ ਖੇਤਰ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ-ਐੱਨਸੀਆਰ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ 29 ਮਾਰਚ ਨੂੰ ਸੰਸਦ ਤਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ, ਬਾਵਜੂਦ ਇਸ ਦੇ ਦਿੱਲੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਆਪਣੇ ਵੱਲੋਂ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ ਤਾਂ ਜੋ ਸੰਸਦ ਦੇ ਸੈਸ਼ਨ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੱਸ ਦਈਏ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਮਾਰਚ ਦੌਰਾਨ ਲਾਲ ਕਿਲੇ ‘ਤੇ ਹੋਏ ਹਿੰਸਕ ਪ੍ਰਦਰਸ਼ਨ ਦੌਰਾਨ ਹੰਗਾਮਾ ਕਰ ਦਿੱਤਾ ਸੀ। ਹੱਦ ਉਦੋਂ ਹੋ ਗਈ ਜਦੋਂ ਲਾਲ ਕਿਲ੍ਹੇ ਦੀ ਤਫ਼ਸੀਲ ‘ਤੇ ਤਿਰੰਗੇ ਦੇ ਕੋਲ ਇਕ ਹੋਰ ਝੰਡਾ ਲਹਿਰਾਇਆ ਗਿਆ।

  • ਸੰਸਦ ਭਵਨ
  • ਉੱਤਰੀ ਬਲਾਕ
  • ਦੱਖਣੀ ਬਲਾਕ
  • ਰਾਸ਼ਟਰਪਤੀ ਘਰ
  • ਪ੍ਰਧਾਨ ਮੰਤਰੀ ਦੀ ਰਿਹਾਇਸ਼
  • ਗ੍ਰਹਿ ਮੰਤਰੀ ਨਿਵਾਸ
  • ਰੱਖਿਆ ਮੰਤਰੀ
  • ਵਿੱਤ ਮੰਤਰੀ
  • ਹਾਈਵੇਅ
  • ਇੰਡੀਆ ਗੇਟ
  • ਜੰਤਰ ਮੰਤਰ
  • ਪਾਰਲੀਮੈਂਟ ਸਟ੍ਰੀਟ
  • ਕਨਾਟ ਪਲੇਸ

ਚਾਂਦਨੀ ਚੌਕ, ਲਾਜਪਤਨਗਰ, ਸਰੋਜਨੀ ਨਗਰ ਸਮੇਤ ਦਿੱਲੀ ਦੇ ਪ੍ਰਮੁੱਖ ਬਾਜ਼ਾਰਾਂ ‘ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੈਟਰੋ ਅਤੇ ਰੇਲਵੇ ਸਟੇਸ਼ਨਾਂ ‘ਤੇ ਵਾਧੂ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਹਨ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor