India

ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਗੜੀ ਬੰਨ੍ਹ ਕੇ ਕੀਤਾ ਸਨਮਾਨਿਤ

ਨਵੀਂ ਦਿੱਲੀ – ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਗੁਰਦੁਆਰਾ ਬੰਗਲਾ ਸਾਹਿਬ ‘ਚ ‘ਅਖੰਡ ਪਾਠ’ ਕਰਵਾਇਆ ਗਿਆ। ਬੰਗਲਾ ਸਾਹਿਬ ਗੁਰਦੁਆਰੇ ਦੇ ਇੱਕ ਵਫ਼ਦ ਨੇ ਅੱਜ ਉਨ੍ਹਾਂ ਨੂੰ ਲੋਕ ਕਲਿਆਣ ਮਾਰਗ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਪੱਗ ਬੰਨ੍ਹ ਕੇ ਅਤੇ ਸਿਰੋਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ‘ਅਰਦਾਸ’ ਵੀ ਕੀਤੀ ਗਈ। ਇਸ ਦੌਰਾਨ ਪੀਐੱਮ ਮੋਦੀ ਨੇ ਆਪਣੀ ਸਰਕਾਰ ਦੀ ਸਿੱਖ ਭਾਈਚਾਰੇ ਦੀ ਭਲਾਈ ਲਈ ਲਗਾਤਾਰ ਕੰਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।
17 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਮੌਕੇ ‘ਤੇ ਦਿੱਲੀ ਦੇ ਗੁਰਦੁਆਰਾ ਬਾਲਾ ਸਾਹਿਬ ‘ਚ ‘ਅਖੰਡ ਪਾਠ’ ਕਰਵਾਇਆ ਗਿਆ, ਜੋ 15 ਸਤੰਬਰ ਨੂੰ ਸ਼ੁਰੂ ਹੋ ਕੇ 17 ਸਤੰਬਰ ਨੂੰ ਸਮਾਪਤ ਹੋਇਆ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor