Punjab

ਸੁਖਬੀਰ ਬਾਦਲ ਦੀ ਚੰਨੀ ਨੂੰ ਚੁਣੌਤੀ, ਕਿਹਾ- ਮਜੀਠੀਆ ਖ਼ਿਲਾਫ਼ ਸਬੂਤ ਪੇਸ਼ ਕਰੇ ਤਾਂ ਛੱਡ ਦਿਆਂਗਾ ਸਿਆਸਤ

ਲੁਧਿਆਣਾ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਆਸੀ ਬਦਲਾਖੋਰੀ ਦੇ ਅਧੀਨ ਕੰਮ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਜੋਸ਼ ਦੇਖ ਕੇ ਕਾਂਗਰਸ ਸਰਕਾਰ ਬੋਖਲਾ ਗਈ ਹੈ ਤੇ ਉਹ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਮਾਮਲੇ ਵਿਚ ਫਸਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਆਉਣ ਤੋਂ ਰੋਕਣਾ ਚਾਹੁੰਦੀ ਹੈ।

ਇਹ ਪ੍ਰਗਟਾਵਾ ਮੰਗਲਵਾਰ ਨੂੰ ਲੁਧਿਆਣਾ ਸਥਿਤ ਸਥਾਨਕ ਹੋਟਲ ਵਿਖੇ ਰੱਖੀ ਗਈ ਪੈ੍ਸ ਮਿਲਣੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਚੰਨੀ ਨੂੰ ਖੁੱਲੀ ਚੁਣੋਤੀ ਦਿੰਦੇ ਹਨ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਖਿਲਾਫ ਇਕ ਵੀ ਸਬੂਤ ਪੇਸ਼ ਕਰ ਦੇਣ ਤਾਂ ਉਹ ਰਾਜਨੀਤੀ ਛੱੱਡ ਦੇਣਗੇ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਸਰਕਾਰ ਵਿਚ ਆਉਣ ਤੋ ਰੋਕਣ ਲਈ ਸਾਜ਼ਿਸ਼ ਰਚ ਰਹੀਆਂ ਹਨ।

ਬਾਦਲ ਨੇ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਭੋਲਾ ਨਸ਼ੇ ਮਾਮਲੇ ਦੇ ਇਕ ਭਗੌੜੇ ਦੇ ਹੁਕਮ ਵਜਾਉਣ ਦੇ ਦੋਸ਼ਾਂ ਵਿਚ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਇਆ ਹੈ। ਸਿਧਾਰਥ ਚਟੋਪਾਧਿਆਏ ਨੂੰ ਗ੍ਰਿਫਤਾਰ ਕਰਨ ਨਾਲ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਰੀ ਸਾਜ਼ਿਸ਼ ਵੀ ਬੇਨਕਾਬ ਹੋ ਜਾਵੇਗੀ। ਬਾਦਲ ਨੇ ਅੰਗਰੇਜੀ ਅਖਬਾਰ ਦੀ ਕਟਿੰਗ ਦਾ ਹਵਾਲਾ ਦੇ ਕੇ ਕਿਹਾ ਕਿ ਚਟੋਪਾਧਿਆਏ ਦੇ ਖਿਲਾਫ ਸਾਰੇ ਸਬੂਤ ਹੁਣ ਜਨਤਕ ਹਨ, ਪਰ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਹੁਣ ਤੱਕ ਚਟੋਪਾਧਿਆਏ ਦੇ ਖਿਲਾਫ ਇਸ ਮਾਮਲੇ ਵਿਚ ਕੋਈ ਕਾਰਵਾਈ ਕਿਉਂ ਨਹੀਂ ਕੀਤੀ।

ਬਾਦਲ ਨੇ ਕਿਹਾ ਕਿ ਮਜੀਠੀਆ ਨੂੰ ਗ੍ਰਿਫਤਾਰ ਕਰਨ ਨੂੰ ਕਾਹਲੀ ਸਰਕਾਰ ਗਾਇਕ ਤੋਂ ਕਾਂਗਰਸੀ ਬਣੇ ਸਿੱਧੂ ਮੂਸੇਵਾਲੇ ਦੇ ਖਿਲਾਫ ਕਾਰਵਾਈ ਕਿਉ ਨਹੀਂ ਕਰ ਰਹੀ, ਜਦੋਂ ਕਿ ਉਹ ਵੀ ਇਕ ਭਗੌੜਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਬੈਂਸ ਨੁੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ, ਹਾਲਾਂਕਿ ਉਸਦੇ ਖਿਲਾਫ ਜਬਰ ਜਨਾਹ ਦਾ ਕੇਸ ਦਰਜ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਮੰਤਰੀ ਚਿਹਰੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੁੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਚੁਣਿਆ ਗਿਆ ਹੈ। ਇਸ ਮੌਕੇ ਹਰੀਸ਼ ਰਾਏ ਢਾਡਾ, ਹੀਰਾ ਸਿੰਘ ਗਾਬੜੀਆ, ਰਦਜੀਤ ਸਿੰਘ ਢਿੱਲੋਂ, ਪ੍ਰਿਤਪਾਲ ਸਿੰਘ ਪਾਲੀ, ਆਰਡੀ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹਰਭਜਨ ਸਿੰਘ ਡਾਂਗ, ਨੂਰਜੋਤ ਸਿੰਘ ਮੱਕੜ ਵੀ ਹਾਜ਼ਰ ਸਨ।

Related posts

ਪੁਲਿਸ ਵੱਲੋਂ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗ੍ਰਿਫ਼ਤਾਰ

editor

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

editor

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ 

editor