India

ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਦੇ ਹੱਕ ’ਚ ਪੂਰਬੀ ਦਿੱਲੀ ਵਿਖੇ ਰੋਡ ਸ਼ੋਅ ਅੱਜ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਲਈ ਚੋਣ-ਪ੍ਰਚਾਰ ਕਰੇਗੀ। ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਦਾ ਐਲਾਨ ਕੀਤਾ। ਆਤਿਸ਼ੀ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਸੀਟ ’ਤੇ ਇਕ ਰੋਡ ਸ਼ੋਅ ਕਰਨ ਦੇ ਨਾਲ ਆਪਣੇ ਚੋਣ-ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ। ਦਿੱਲੀ ਸਰਕਾਰ ’ਚ ਮੰਤਰੀ ਆਤਿਸ਼ੀ ਨੇ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਸੁਨੀਤਾ ਕੇਜਰੀਵਾਲ ਦਿੱਲੀ ਦੀ ਜਨਤਾ ਨਾਲ ਆਮ ਆਦਮੀ ਪਾਰਟੀ (ਆਪ) ਲਈ ਵੋਟ ਤੇ ਆਸ਼ੀਰਵਾਦ ਮੰਗੇਗੀ।’’ ਆਤਿਸ਼ੀ ਨੇ ਕਿਹਾ, ‘‘ਉਹ ਦਿੱਲੀ, ਪੰਜਾਬ, ਗੁਜਰਾਤ ਅਤੇ ਹਰਿਆਣਾ ’ਚ ਪਾਰਟੀ ਲਈ ਚੋਣ ਪ੍ਰਚਾਰ ਕਰੇਗੀ। ਉਹ ਸ਼ਨੀਵਾਰ ਨੂੰ ਪੂਰਬੀ ਦਿੱਲੀ ’ਚ ਆਪਣਾ ਪਹਿਲਾ ਰੋਡ ਸ਼ੇਅ ਕਰੇਗੀ ਅਤੇ ਫਿਰ ਐਤਵਾਰ ਨੂੰ ਪੱਛਮੀ ਦਿੱਲੀ ’ਚ ਇਕ ਹੋਰ ਰੋਡ ਸ਼ੋਅ ਕਰੇਗੀ। ‘‘ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ‘ਆਪ’ ਦੀ ਚੋਣ ਪ੍ਰਚਾਰ ਮੁਹਿੰਮ ਬਹੁਤ ਪ੍ਰਭਾਵਿਤ ਹੋਈ ਹੈ। ਅਜਿਹੇ ’ਚ ਸੁਨੀਤਾ ਕੇਜਰੀਵਾਲ ਉਨ੍ਹਾਂ ਦੀ ਗੈਰ-ਮੌਜੂਦਗੀ ’ਚ ਚੋਣ ਪ੍ਰਚਾਰ ਨੂੰ ਗਤੀ ਦੇਣ ਲਈ ਖ਼ੁਦ ਰੋਡ ਸ਼ੋਅ ਕਰੇਗੀ।
ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ 7 ਮਈ ਤਕ ਵਧਾ ਦਿੱਤੀ ਗਈ ਹੈ। ਦਿੱਲੀ ’ਚ ਕਾਂਗਰਸ ਨਾਲ ਗਠਜੋੜ ਕਰ ਕੇ ਲੋਕ ਸਭਾ ਚੋਣ ਲੜ ਰਹੀ ‘ਆਪ’ ਨੇ ਪੂਰਬੀ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਤੇ ਨਵੀਂ ਦਿੱਲੀ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇ ਹਨ, ਜਦੋਂ ਕਿ ਕਾਂਗਰਸ ਨੇ ਉੱਤਰ ਪੂਰਬੀ ਦਿੱਲੀ, ਉੱਤਰ ਪੱਛਮੀ ਦਿੱਲੀ ਤੇ ਚਾਂਦਨੀ ਚੌਕ ਸੀਟਾਂ ’ਤੇ ਉਮੀਦਵਾਰ ਉਤਾਰੇ ਹਨ। ਈ.ਡੀ. ਵਲੋਂ 21 ਮਾਰਚ ਨੂੰ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ ਸੁਨੀਤਾ ਕੇਜਰੀਵਾਲ ਆਪਣੇ ਪਤੀ ਤੇ ‘ਆਪ’ ਦੇ ਵਿਧਾਇਕਾਂ ਦਰਮਿਆਨ ਸੰਚਾਰ ਦੇ ਮਾਧਿਅਮ ਵਜੋਂ ਕੰਮ ਕਰ ਰਹੀ ਹਨ। ਉਨ੍ਹਾਂ ਨੇ ਹੁਣ ਤੱਕ ਤਿੰਨ ਵਾਰ ਡਿਜੀਟਲ ਮਾਧਿਅਮ ਨਾਲ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਮੁੱਖ ਰੂਪ ਨਾਲ ਮੁੱਖ ਮੰਤਰੀ ਦੇ ਸੰਦੇਸ਼ਾਂ ਨੂੰ ਲੋਕਾਂ ਤੇ ਦਿੱਲੀ ਕੈਬਨਿਟ ਮੰਤਰੀਆਂ ਤੱਕ ਪਹੁੰਚਾਇਆ ਹੈ।

Related posts

ਅਜੇ ਜੇਲ੍ਹ ਵਿਚ ਹੀ ਰਹਿਣਗੇ ਕੇਜਰੀਵਾਲ, ਅੰਤਰਿਮ ਜ਼ਮਾਨਤ ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

editor

ਭਾਜਪਾ ਨੂੰ ਵੱਡਾ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਹਮਾਇਤ ਵਾਪਸ ਲਈ – ਸਾਬਕਾ ਸੀਐਮ ਭੂਪੇਂਦਰ ਹੁੱਡਾ ਦੀ ਮੌਜੂਦਗੀ ਵਿੱਚ ਕਾਂਗਰਸ ਨੂੰ ਸਮਰਥਨ ਦਾ ਐਲਾਨ ਕੀਤਾ

editor

ਆਬਕਾਰੀ ਘਪਲਾ ਮਾਮਲਾ: ਕਵਿਤਾ ਨੂੰ ਰਾਹਤ ਨਹੀਂ, ਕੋਰਟ ਨੇ ਨਿਆਂਇਕ ਹਿਰਾਸਤ ਵਧਾਈ

editor