India

ਸੁਪਰੀਮ ਕੋਰਟ ‘ਚ ਕੇਂਦਰ ਅਤੇ RBI ਦਾਇਰ ਕਰਨਗੇ ਵਿਆਪਕ ਹਲਫ਼ਨਾਮਾ

ਨਵੀਂ ਦਿੱਲੀ – ਸੁਪਰੀਮ ਕੋਰਟ ਬੁੱਧਵਾਰ ਨੂੰ ਨੋਟਬੰਦੀ ਮਾਮਲੇ ਦੀ ਸੁਣਵਾਈ ਹੋਈ। ਸੁਪਰੀਮ ਕੋਰਟ 500 ਅਤੇ 1000 ਦੇ ਨੋਟਾਂ ‘ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਫੈਸਲੇ ਅਤੇ ਪ੍ਰਕਿਰਿਆ ‘ਤੇ ਵਿਚਾਰ ਕਰੇਗੀ। ਅਦਾਲਤ ਨੇ ਕੇਂਦਰ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੂੰ ਨੋਟਬੰਦੀ ਦੇ ਮਾਮਲੇ ਵਿੱਚ ਵਿਆਪਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਲਈ ਕੇਂਦਰ ਅਤੇ ਰਿਜ਼ਰਵ ਬੈਂਕ ਨੇ ਸਮੇਂ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 9 ਨਵੰਬਰ ਨੂੰ ਹੋਵੇਗੀ।
ਜਸਟਿਸ ਐਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਵਿੱਚ ਜਸਟਿਸ ਐਸ ਅਬਦੁਲ ਨਜ਼ੀਰ, ਜਸਟਿਸ ਬੀਆਰ ਗਵਈ, ਜਸਟਿਸ ਏਐਸ ਬੋਪੰਨਾ, ਜਸਟਿਸ ਵੀ. ਰਾਮਸੁਬਰਾਮਨੀਅਨ ਅਤੇ ਜਸਟਿਸ ਬੀਵੀ ਨਾਗਰਥਨਾ ਸ਼ਾਮਲ ਹਨ।
ਇਸ ਤੋਂ ਪਹਿਲਾਂ ਹੋਈ ਸੁਣਵਾਈ ਵਿੱਚ ਬੈਂਚ ਦੀ ਤਰਫੋਂ ਸਵਾਲ ਪੁੱਛਿਆ ਗਿਆ ਸੀ ਕਿ ਕੀ ਇਹ ਮਾਮਲਾ ਅਕਾਦਮਿਕ ਬਣ ਗਿਆ ਹੈ ਜਾਂ ਨਹੀਂ। ਦੱਸ ਦੇਈਏ ਕਿ ਦਸੰਬਰ 2016 ਤੋਂ ਹੁਣ ਤੱਕ ਇਸ ਮਾਮਲੇ ਵਿੱਚ 59 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।
ਕੇਂਦਰ ਸਰਕਾਰ ਨੇ ਸਾਲ 2016 ‘ਚ ਨੋਟਬੰਦੀ ਦਾ ਅਹਿਮ ਐਲਾਨ ਕੀਤਾ ਸੀ। ਇਸ ਤਹਿਤ 500 ਅਤੇ 1000 ਰੁਪਏ ਦੇ ਕਰੰਸੀ ਨੋਟਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor