India

ਸੁਪਰੀਮ ਕੋਰਟ ਵੱਲੋਂ ਓ.ਐਮ.ਆਰ. ਸ਼ੀਟਾਂ ਬਾਰੇ ਐਨ.ਟੀ.ਏ. ਨੂੰ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਤੋਂ ਪੁੱਛਿਆ ਹੈ ਕਿ ਕੀ ਨੀਟ-ਯੂਜੀ 2024 ਵਿੱਚ ਸ਼ਾਮਲ ਹੋਏ ਉਮੀਦਵਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਓਐਮਆਰ ਸ਼ੀਟਾਂ ਬਾਰੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕੋਈ ਸਮਾਂ ਸੀਮਾ ਹੈ। ਜਸਟਿਸ ਮਨੋਜ ਮਿਸ਼ਰਾ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਇੱਕ ਪ੍ਰਾਈਵੇਟ ਕੋਚਿੰਗ ਸੈਂਟਰ ਅਤੇ ਕੁਝ ਨੀਟ ਉਮੀਦਵਾਰਾਂ ਵੱਲੋਂ ਹਾਲ ਹੀ ਵਿਚ ਦਾਇਰ ਪਟੀਸ਼ਨ ’ਤੇ ਐਨਟੀਏ ਨੂੰ ਨੋਟਿਸ ਜਾਰੀ ਕੀਤਾ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਪੈਂਡਿੰਗ ਮਾਮਲਿਆਂ ਨਾਲ ਨੱਥੀ ਕਰਦਿਆਂ ਸੁਣਵਾਈ ਲਈ 8 ਜੁਲਾਈ ਨੂੰ ਸੂਚੀਬੱਧ ਕਰ ਦਿੱਤਾ ਹੈ। ਕੋਚਿੰਗ ਇੰਸਟੀਚਿਊਟ ਅਤੇ ਉਮੀਦਵਾਰਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰ ਬਸੰਤ ਨੇ ਕਿਹਾ ਕਿ ਪ੍ਰੀਖਿਆ ਦੇਣ ਵਾਲੇ ਕੁਝ ਵਿਦਿਆਰਥੀਆਂ ਨੂੰ ਓਐਮਆਰ ਸ਼ੀਟਾਂ ਨਹੀਂ ਮਿਲੀਆਂ।ਦੂਜੇ ਪਾਸੇ ਐਨਟੀਏ ਲਈ ਪੇਸ਼ ਹੋਏ ਵਕੀਲ ਨੇ ਕਿਹਾ ਕਿ ਓਐਮਆਰ ਸ਼ੀਟਾਂ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ ਅਤੇ ਉਮੀਦਵਾਰਾਂ ਨੂੰ ਦਿੱਤੀਆਂ ਗਈਆਂ ਹਨ।

Related posts

ਦਿੱਲੀ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਨਿਆਂਇਕ ਹਿਰਾਸਤ ’ਚ ਭੇਜਿਆ

editor

ਲੱਦਾਖ ’ਚ ਟੈਂਕ ਅਭਿਆਸ ਦੌਰਾਨ ਹਾਦਸਾ, 5 ਜਵਾਨ ਸ਼ਹੀਦ

editor

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ’ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

editor