International

ਸੇਨੇਗਲ ਦੇ ਹਸਪਤਾਲ ‘ਚ ਅੱਗ ਲੱਗਣ ਕਾਰਨ 11 ਬੱਚਿਆਂ ਦੀ ਮੌਤ

ਡਕਾਰ – ਅਫਰੀਕੀ ਦੇਸ਼ ਸੇਨੇਗਲ ‘ਚ ਇਕ ਦਰਦਨਾਕ ਹਾਦਸੇ ‘ਚ 11 ਬੱਚਿਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਸਿਰਫ਼ ਤਿੰਨ ਬੱਚਿਆਂ ਨੂੰ ਹੀ ਸੁਰੱਖਿਅਤ ਬਚਾਇਆ ਜਾ ਸਕਿਆ। ਇਹ ਹਾਦਸਾ ਰਾਜਧਾਨੀ ਡਕਾਰ ਤੋਂ 120 ਕਿਲੋਮੀਟਰ ਦੂਰ ਟਿਵਾਊਨ ਸ਼ਹਿਰ ਵਿੱਚ ਵਾਪਰਿਆ। ਬੁੱਧਵਾਰ ਦੇਰ ਰਾਤ ਹਸਪਤਾਲ ਦੇ ਨਿਓਨੇਟਲ ਵਿਭਾਗ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਆਰਐਫਐਮ ਰੇਡੀਓ ਨੇ ਸ਼ਹਿਰ ਦੇ ਮੇਅਰ ਡਿਓਪ ਸੇ ਦੇ ਹਵਾਲੇ ਨਾਲ ਦੱਸਿਆ ਕਿ ਪੰਜ ਮਿੰਟਾਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਦੋਂ ਕਿ ਰਾਸ਼ਟਰਪਤੀ ਮੈਕੀ ਸਾਲ ਨੇ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਵੀਰਵਾਰ ਤੋਂ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੁਖੀ ਮਾਵਾਂ ਅਤੇ ਪਰਿਵਾਰਾਂ ਪ੍ਰਤੀ ਡੂੰਘੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ। ਕੁਝ ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਭਿਆਨਕ ਸੀ। ਹਰ ਪਾਸੇ ਅੱਗ ਦੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਦਿਖਾਈ ਦੇ ਰਹੇ ਸਨ।

Related posts

ਬਰਫ਼ੀਲੇ ਤੂਫ਼ਾਨ ਦੀ ਲਪੇਟ ’ਚ ਆਇਆ ਕੈਨੇਡਾ

editor

ਕੈਨੇਡਾ ਵਿੱਚ ਵਸਦੇ ਸਿੱਖਾਂ ਦੀ ਟਰੂਡੋ ਨੂੰ ਅਪੀਲ; ਹੈਲਮੇਟ ਤੋਂ ਦਿੱਤੀ ਜਾਵੇ ਛੋਟ

editor

ਸ੍ਰੀਲੰਕਾ ਪੁਲਿਸ ਨੇ 50 ਦਿਨਾਂ ’ਚ 56 ਹਜ਼ਾਰ ਤੋਂ ਵੱਧ ਸ਼ੱਕੀ ਕੀਤੇ ਗਿ੍ਰਫ਼ਤਾਰ

editor