India

ਸੰਜੇ ਸਿੰਘ ਵੱਲੋਂ ਖੜਗੇ ਨਾਲ ਮੁਲਾਕਾਤ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਐਤਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਦੌਰਾਨ ਲੋਕ ਸਭਾ ਚੋਣਾਂ ਲਈ ‘ਇੰਡੀਆ’ ਗਠਜੋੜ ਦਾ ਘੱਟੋ-ਘੱਟ ਸਾਂਝਾ ਪ੍ਰੋਗਰਾਮ ਪੇਸ਼ ਕਰਨ ‘’ਤੇ ਜ਼ੋਰ ਦਿੱਤਾ। ਸੰਜੇ ਨੇ ਕਿਹਾ ਕਿ ਉਨ੍ਹਾਂ ਨੇ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਖੜਗੇ ਤੋਂ ਸਮਰਥਨ ਮੰਗਿਆ ਅਤੇ ਕਾਂਗਰਸ ਪ੍ਰਧਾਨ ਨੂੰ ਇਹ ਵੀ ਦੱਸਿਆ ਕਿ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਿਹੋ ਜਿਹਾ ਵਤੀਰਾ ਕੀਤਾ ਜਾ ਰਿਹਾ ਹੈ। ਦਿੱਲੀ ਵਿਚ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗਿ੍ਰਫ਼ਤਾਰੀ ਮਗਰੋਂ ਕੇਜਰੀਵਾਲ ਤਿਹਾੜ ਜੇਲ੍ਹ ਵਿਚ ਬੰਦ ਹਨ। ਸੰਜੇ ਸਿੰਘ ਨੇ ਕਿਹਾ ਕਿ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਰੂਪ ਵਿਚ ਖੜਗੇ ਸਾਡਾ ਸਮਰਥਨ ਕਰਦੇ ਹਨ ਅਤੇ ਇਸ ਲਈ ਮੈਂ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ
ਉਨ੍ਹਾਂ ਨੂੰ ਮਿਲਣਾ ਚਾਹੁੰਦਾ ਸੀ। ਉਨ੍ਹਾਂ ਨੇ ਕਿਹਾ ਕਿ ਬੈਠਕ ਦੌਰਾਨ ਕਈ ਮੁੱਦਿਆਂ ‘ਤੇ ਚਰਚਾ ਹੋਈ। ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਜਿਸ ਤਰ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਸ ‘ਤੇ ਚਰਚਾ ਕੀਤੀ। ਸੰਜੇ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਖੜਗੇ ਸਾਹਮਣੇ ਪ੍ਰਸਤਾਵ ਰੱਖਿਆ ਕਿ ‘ਇੰਡੀਆ’ ਗਠਜੋੜ ਦੀ ਚੋਣ ਵਿਚ ਜਨਤਾ ਦੇ ਸਾਹਮਣੇ ਰੱਖਣ ਲਈ ਇਕ ਸਾਂਝਾ ਪ੍ਰੋਗਰਾਮ ਹੋਣਾ ਚਾਹੀਦਾ ਹੈ। ਸੰਜੇ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਖੜਗੇ ਨਾਲ ਮੁਲਾਕਾਤ ਦੀ ਤਸਵੀਰ ਸਾਂਝਾ ਕਰਦਿਆਂ ਇਕ ਪੋਸਟ ਵਿਚ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਜੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਹੋਈ। ‘ਇੰਡੀਆ’ ਗਠਜੋੜ ਦਾ ਸਾਂਝਾ ਮੈਨੀਫੈਸਟੋ ਜਾਰੀ ਕਰਨ, ਜਾਂਚ ਏਜੰਸੀਆਂ ਦੀ ਦੁਰਵਰਤੋਂ, ਅਰਵਿੰਦ ਕੇਜਰੀਵਾਲ ਜੀ ਨਾਲ ਕੀਤੇ ਗਏ ਅਣਮਨੁੱਖੀ ਵਤੀਰੇ, ਦੇਸ਼ ਵਿਚ ਲੋਕਤੰਤਰ ਅਤੇ ਸੰਵਿਧਾਨ ਲਈ ਪੈਦਾ ਹੋਏ ਸੰਕਟ ‘ਤੇ ਵਿਸਥਾਰਪੂਰਵਕ ਚਰਚਾ ਹੋਈ। ਜਿੱਤੇਗਾ ‘ਇੰਡੀਆ’।

Related posts

ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ, ਮਾਂ ਸਮੇਤ ਤਿੰਨ ਬੱਚੇ ਜਿਊਂਦੇ ਸੜੇ

editor

ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

editor

ਦਿੱਲੀ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਦਹਿਸ਼ਤ

editor