India

ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤਿ੍ਰਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤਿ੍ਰਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ। ਬੈਨਰਜੀ ਨੇ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ, ‘‘ਮੈਂ ਲੰਬੇ ਸਮੇਂ ਤੋਂ ਕਹਿ ਰਹੀ ਹਾਂ ਕਿ ਭਾਜਪਾ ਸੰਦੇਸ਼ਖਲੀ ਘਟਨਾ ਨੂੰ ਅੰਜਾਮ ਦੇ ਕੇ ਬੰਗਾਲ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor