Punjab

ਸੰਯੁਕਤ ਸਮਾਜ ਮੋਰਚਾ ਵੱਲੋਂ 30 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਲੁਧਿਆਣਾ – ਬੀਤੇ ਇਕ ਸਾਲ ਤੋਂ ਵਧੇਰੇ ਸਮੇਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸੰਘਰਸ਼ ਕਰ ਕੇ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ‘ਚੋਂ ਨਿਕਲੇ ਸੰਯੁਕਤ ਸਮਾਜ ਮੋਰਚਾ ਵੱਲੋਂ ਪੰਜਾਬ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਦੰਗਲ ‘ਚ ਨਿਤਰਨ ਦੇ ਫੈਸਲੇ ਤੋਂ ਬਾਅਦ ਅੱਜ ਲੁਧਿਆਣਾ ਵਿਖੇ ਪੱਤਰਕਾਰ ਮਿਲਣੀ ਦੌਰਾਨ 30 ਵਿਧਾਨ ਸਭਾ ਸੀਟਾਂ ਬਾਰੇ ਫੈਸਲਾ ਲਿਆ ਗਿਆ। ਇਨ੍ਹਾਂ ਵਿੱਚ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ 10 ਸੀਟਾਂ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਨੂੰ ਦੇ ਦਿੱਤੀਆਂ ਗਈਆਂ ਹਨ। ਇਸ ਤਰ੍ਹਾਂ ਹੁਣ ਤਕ ਕੁੱਲ 40 ਸੀਟਾਂ ਬਾਰੇ ਫੈਸਲਾ ਲੈ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ 10 ਸੀਟਾਂ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ ਹੀ ਕਰ ਦਿੱਤਾ ਗਿਆ ਸੀ।

ਸੰਯੁਕਤ ਸਮਾਜ ਮੋਰਚੇ ਨੇ ਫਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਾਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਪ੍ਰੀਤ ਸਿੰਘ ਕੋਟਲੀ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜ਼ਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਭਦੌੜ ਤੋਂ ਭਗਵੰਤ ਸਿੰਘ ਸਮਾਓਂ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ‘ਚ ਉਤਾਰਿਆ ਹੈ।

Related posts

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

editor

ਸਿਬਿਨ ਸੀ ਵੱਲੋਂ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’

editor

ਪੰਜਾਬ ’ਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ : ਭਗਵੰਤ ਮਾਨ

editor