India

ਹਾਈਕੋਰਟ ਨੇ ਪੰਜਾਬ ਪੁਲਿਸ ਦੀ ਪਟੀਸ਼ਨ ‘ਤੇ ਦਿੱਲੀ ਪੁਲਿਸ, ਦਿੱਲੀ ਸਰਕਾਰ ਤੇ ਬੱਗਾ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਪੰਜਾਬ ਪੁਲੀਸ ਵੱਲੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਉਸ ਦੀ ਰਿਹਾਇਸ਼ ਤੋਂ ਅਗਵਾ ਕਰਨ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਮੰਗਿਆ ਹੈ। ਜਸਟਿਸ ਅਨੂ ਮਲਹੋਤਰਾ ਦੀ ਬੈਂਚ ਨੇ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਬੱਗਾ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।
ਪੰਜਾਬ ਦੇ ਐਸਏਐਸ ਨਗਰ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਇੱਕ ਪਟੀਸ਼ਨ ਦਾਇਰ ਕਰਕੇ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਟਵਿੱਟਰ ‘ਤੇ ਇੱਕ ਟਵੀਟ ਦੇ ਸਬੰਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਦੇ ਸਬੰਧ ਵਿੱਚ ਬੱਗਾ ਨੂੰ 6 ਮਈ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

ਬੱਗਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਲੈ ਕੇ ਜਾ ਰਹੀ ਸੀ, ਜਿਸ ਨੂੰ ਹਰਿਆਣਾ ਪੁਲਸ ਨੇ ਰੋਕ ਲਿਆ ਅਤੇ ਉਥੇ ਪਹੁੰਚ ਕੇ ਦਿੱਲੀ ਪੁਲਸ ਨੇ ਬੱਗਾ ਨੂੰ ਹਰਿਆਣਾ ਤੋਂ ਵਾਪਸ ਦਿੱਲੀ ਲਿਆਂਦਾ। ਦਿੱਲੀ ਪੁਲੀਸ ਨੇ ਦੋਸ਼ ਲਾਇਆ ਸੀ ਕਿ ਬੱਗਾ ਨੂੰ ਪੰਜਾਬ ਪੁਲੀਸ ਨੇ ਸਥਾਨਕ ਪੁਲੀਸ ਨੂੰ ਸੂਚਿਤ ਕੀਤੇ ਬਿਨਾਂ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ 6 ਮਈ ਨੂੰ ਦੇਰ ਰਾਤ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕੀਤਾ ਸੀ।
ਪਤਾ ਲੱਗਾ ਹੈ ਕਿ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਬੱਗਾ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਭੜਕਾਊ ਬਿਆਨ ਦੇਣ ਦਾ ਦੋਸ਼ ਸੀ। ਬੱਗਾ ਖਿਲਾਫ 1 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸ ‘ਤੇ ਸਿਆਸਤ ਸ਼ੁਰੂ ਹੋ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਾਲਿਆਨ ਨੇ ਟਵੀਟ ਕੀਤਾ ਕਿ ਭਾਜਪਾ ਨੇਤਾ ਤਜਿੰਦਰ ਪਾਲ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

editor

ਟੋਂਕ ਦੇ ਉਨੀਆਰਾ ’ਚ ਇੱਕ ਜਨ ਸਭਾ ਨੂੰ ਪ੍ਰਧਾਨ ਮੰਤਰੀ ਵੱਲੋਂ ਸੰਬੋਧਨਕਾਂਗਰਸ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

editor

ਸੰਜੇ ਸਿੰਘ ਦਾ ਵੱਡਾ ਦੋਸ਼, ਜੇਲ੍ਹ ’ਚ ਬੰਦ ਕੇਜਰੀਵਾਲ ’ਤੇ 24 ਘੰਟੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਰੱਖ ਰਹੇ ਪ੍ਰਧਾਨ ਮੰਤਰੀ ਤੇ ਐਲ.ਜੀ

editor