Punjab

ਹੁਣ ਕੇਜਰੀਵਾਲ ‘ਤੇ ਛਿੜਿਆ ਵਿਵਾਦ, ਭਾਜਪਾ ਆਗੂ ਦਾ ਇਲਜ਼ਾਮ- ਸੁਰੱਖਿਆ ‘ਚ ਤਾਇਨਾਤ 82 ਕਮਾਂਡੋ ਪੰਜਾਬ ਪੁਲਿਸ ਦੇ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ   ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹੁਣ ਇਕ ਹੋਰ ਵੱਡਾ ਦੋਸ਼ ਲਗਾਇਆ ਗਿਆ ਹੈ। ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ ਨੇ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ- “ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਕੁੱਲ 190 ਪੁਲਿਸ ਮੁਲਾਜ਼ਮ ਤਾਇਨਾਤ ਹਨ। ਜੋ ਕਹਿੰਦੇ ਸਨ “ਮੈਂ ਕਦੇ ਸੁਰੱਖਿਆ ਨਹੀਂ ਲਵਾਂਗਾ, VIP ਕਲਚਰ ਖਤਮ ਕਰ ਦੇਵਾਂਗਾ”। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਕੇਜਰੀਵਾਲ ਕੋਲ ਪਹਿਲਾਂ ਦਿੱਲੀ ਪੁਲਿਸ ਦੇ 80 ਕਮਾਂਡੋ ਸਨ ਪਰ ਹੁਣ ਪੰਜਾਬ ਪੁਲਿਸ ਦੇ 82 ਕਮਾਂਡੋ ਹੋਰ ਉਨ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਹਨ। 18 ਉਨ੍ਹਾਂ ਦੇ ਘਰ ਲਈ ਤੇ 10 ਪਰਿਵਾਰ ਵਾਸਤੇ।

ਭਾਜਪਾ ਆਗੂ ਦੇ ਇਸ ਟਵੀਟ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਕੇਜਰੀਵਾਲ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਭਗਵੰਤ ਮਾਨ ਵੱਲੋਂ 122 ਸਾਬਕਾ ਵਿਧਾਇਕਾਂ ਤੇ ਮੰਤਰੀਆਂ ਦੀ ਸੁਰੱਖਿਆ ਵਾਪਸੀ ਨੂੰ ਲੈ ਕੇ ਵੀ ਤੰਨਜ਼ ਕੱਸਿਆ ਹੈ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor