Punjab

ਹੁਣ ਲਖੀਮਪੁਰ ਖੀਰੀ ‘ਚ ਲੱਗੇਗਾ ਕਿਸਾਨ ਮੋਰਚਾ, ਪੰਜਾਬ ਤੋਂ ਹਜ਼ਾਰਾਂ ਕਿਸਾਨ ਮੋਰਚੇ ਲਈ ਰਵਾਨਾ

ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੀ ਅਗਵਾਈ ‘ਚ ਸੰਗਰੂਰ, ਮਾਨਸਾ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਬਠਿੰਡਾ ਸਮੇਤ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ।
ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਾਫ਼਼ਲਿਆਂ ਦੀ ਅਗਵਾਈ ਦੌਰਾਨ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ‘ਚ ਦਿੱਲੀ ਦੇ ਬਾਰਡਰਾਂ ਸਮੇਤ ਪੂਰੇ ਮੁਲਕ ਅੰਦਰ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਯੂਪੀ ਵਿੱਚ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੀ ਅਗਵਾਈ ਵਾਲੀ ਹਕੂਮਤ ਦੀ ਸਰਪ੍ਰਸਤੀ ਹੇਠ ਲਖੀਮਪੁਰ ਵਿਖੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪਾਲੇ ਹੋਏ ਕਥਿਤ ਗੁੰਡਿਆਂ ਅਤੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਜੀਪ ਹੇਠ ਦਰੜਕੇ ਤਿੰਨ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ। ਪੁਲਿਸ ਨੇ ਕੇਂਦਰੀ ਮੰਤਰੀ ਦਾ ਪੱਖ ਪੂਰਦਿਆਂ ਉਲਟਾ ਜਮਹੂਰੀ ਢੰਗ ਨਾਲ ਭਾਜਪਾਈ ਮੰਤਰੀਆਂ ਦੀ ਫੇਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਝੂਠੇ ਪੁਲਿਸ ਕੇਸ ਦਰਜ ਕਰਕੇ ਜੇਲ੍ਹ ਅੰਦਰ ਡੱਕਿਆ ਹੋਇਆ ਹੈ। ਕਿਸਾਨਾਂ ਉੱਪਰ ਮੜ੍ਹੇ ਇਹ ਝੂਠੇ ਪੁਲਿਸ ਵਾਪਸ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਉਸੇ ਸਮੇਂ ਤੋਂ ਸੰਘਰਸ਼ ਜਾਰੀ ਕਰ ਰਿਹਾ ਹੈ। ਕਿਉਂਕਿ ਪੁਲਿਸ ਨੇ ਇੱਕ ਪਾਸੇ ਇਨ੍ਹਾਂ ਨਿਰਦੋਸ਼ ਕਿਸਾਨਾਂ ਨੂੰ ਜੇਲ੍ਹ ਵਿੱਚ ਡੱਕਿਆ ਹੋਇਆ ਹੈ, ਦੂਜੇ ਪਾਸੇ ਚਾਰ ਕਿਸਾਨਾਂ ਦੇ ਕਾਤਲ ਕੇਂਦਰੀ ਮੰਤਰੀ ਦੇ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਹੀ ਗੑਿਫ਼ਤਾਰ ਕੀਤਾ ਸੀ। ਕੁੱਝ ਸਮੇਂ ਬਾਅਦ ਹੀ ਇਲਾਹਾਬਾਦ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਸੁਪਰੀਮ ਕੋਰਟ ਤਕ ਪੈਰਵਾਈ ਕਰਕੇ ਮੁੜ ਜਮਾਨਤ ਰੱਦ ਕਰਵਾਕੇ ਜੇਲ੍ਹ ਭਿਜਵਾਇਆ ਹੈ। ਅਜਿਹੇ ਹਾਲਾਤ ਵਿੱਚ ਸਾਂਝੇ ਸੰਘਰਸ਼ ਦੀਆਂ ਕੇਂਦਰੀ ਹਕੂਮਤ ਨਾਲ ਜੁੜੀਆਂ ਐੱਮਐੱਸਪੀ ਵਰਗੀਆਂ ਬੁਨਿਆਦੀ ਮੰਗਾਂ ਦੀ ਪੑਾਪਤੀ ਲਈ ਸੰਘਰਸ਼ ਜਾਰੀ ਰੱਖਣ ਦੇ ਨਾਲ ਮੋਦੀ/ਯੋਗੀ ਹਕੂਮਤ ਦੇ ਇਸ ਵਾਰ ਦਾ ਜਥੇਬੰਦਕ ਟਾਕਰਾ ਕਰਨਾ ਵੀ ਅਤਿ ਜ਼ਰੂਰੀ ਕਾਰਜ ਬਣਦਾ ਹੈ। ਕਿਉਂਕਿ ਮੋਦੀ ਹਕੂਮਤ ਦੇ ਵਿਸ਼ਵਾਸਘਾਤ ਅਤੇ ਜਾਬਰ ਰਵੱਈਏ ਨੂੰ ਸਾਂਝਾ ਇੱਕਜੁੱਟ ਸੰਘਰਸ਼ ਹੀ ਮੋੜਾ ਕਟਾਉਣ ਲਈ ਮਜ਼ਬੂਰ ਕਰ ਸਕਦਾ ਹੈ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor