India

ਹੇਟ ਸਪੀਚ ਰੋਕਣ ਲਈ ਆਨੰਦ ਸ਼ਰਮਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਨਵੀਂ ਦਿੱਲੀ – ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਤੇ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਨਫ਼ਰਤ ਭਰੇ ਭਾਸ਼ਣਾਂ ‘ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿਚ, ਉਸਨੇ ਸਰਕਾਰ ਨੂੰ ਨਫ਼ਰਤ ਭਰੇ ਭਾਸ਼ਣ ਦੇ ਸਾਰੇ ਪ੍ਰਗਟਾਵੇ ਨਾਲ ਨਜਿੱਠਣ ਲਈ ਆਈਪੀਸੀ ਅਤੇ ਸੀਆਰਪੀਸੀ ਵਿਚ ਸੋਧਾਂ ਸਮੇਤ ਵਿਧਾਨਿਕ ਕਾਰਵਾਈ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੱਤਰ ਵਿਚ ਮੰਗ ਕੀਤੀ ਹੈ ਕਿ ਗ੍ਰਹਿ ਮੰਤਰੀ ਇਸ ਸਬੰਧ ਵਿਚ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਪੁਲਿਸ ਡਾਇਰੈਕਟਰ ਜਨਰਲਾਂ ਨੂੰ ਜ਼ਰੂਰੀ ਹਦਾਇਤਾਂ ਦੇਣ ਕਿ ਅਜਿਹੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਨਫ਼ਰਤ ਭਰਿਆ ਭਾਸ਼ਣ ਅਸੁਰੱਖਿਆ ਤੇ ਅਵਿਸ਼ਵਾਸ ਦਾ ਮਾਹੌਲ ਪੈਦਾ ਕਰਦਾ ਹੈ ਪੱਤਰ ਰਾਹੀਂ ਉਨ੍ਹਾਂ ਕਿਹਾ ਕਿ ਕਈ ਵਾਰ ਨਾਗਰਿਕਾਂ ਦੇ ਇਕ ਵਰਗ ਨੂੰ ਨਿਸ਼ਾਨਾ ਬਣਾ ਕੇ ਅਜਿਹੇ ਭਾਸ਼ਣ ਦਿੱਤੇ ਜਾਂਦੇ ਹਨ, ਜਿਸ ਨਾਲ ਸਮਾਜ ਵਿਚ ਕਲੇਸ਼ ਪੈਦਾ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਭਾਸ਼ਣਾਂ ਵਿਚ ਖਾਸ ਕਰਕੇ ਘੱਟ ਗਿਣਤੀਆਂ ਤੇ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਤੇ ਅਜਿਹੇ ਭਾਸ਼ਣਾਂ ਨਾਲ ਅਸੁਰੱਖਿਆ ਤੇ ਬੇਭਰੋਸਗੀ ਦਾ ਮਾਹੌਲ ਪੈਦਾ ਹੁੰਦਾ ਹੈ। ਇਸ ਲਈ ਇਹ ਚਿੰਤਾ ਦਾ ਵਿਸ਼ਾ ਹੈ। ਪੱਤਰ ‘ਚ ਆਨੰਦ ਸ਼ਰਮਾ ਨੇ ਕਿਹਾ ਕਿ ਧਰਮ, ਜਾਤ ਤੇ ਨਸਲ ਦੇ ਆਧਾਰ ‘ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਵਧਾਉਣ ਲਈ ਨਫਰਤ ਭਰੇ ਭਾਸ਼ਣਾਂ ਦੀ ਵਰਤੋਂ ਹਥਿਆਰ ਵਜੋਂ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ‘ਤੇ ਰੋਕ ਨਾ ਲਗਾਈ ਗਈ ਤਾਂ ਇਹ ਕਾਨੂੰਨ ਦੇ ਸ਼ਾਸਨ ਨੂੰ ਢਾਹ ਲਾਵੇਗਾ ਤੇ ਨਾਗਰਿਕਾਂ ਦੇ ਜੀਵਨ, ਆਜ਼ਾਦੀ ਤੇ ਸਵੈ-ਮਾਣ ਦੇ ਬੁਨਿਆਦੀ ਅਧਿਕਾਰ ਨੂੰ ਖ਼ਤਰਾ ਪੈਦਾ ਕਰੇਗਾ।

Related posts

ਅਮਿਤ ਸ਼ਾਹ ਦੀ ਫ਼ਰਜ਼ੀ ਵੀਡੀਓ ਮਾਮਲੇ ’ਚ ਕਾਂਗਰਸ ਦੇ 5 ਵਰਕਰ ਗ੍ਰਿਫ਼ਤਾਰ

editor

ਰਾਹੁਲ ਗਾਂਧੀ ਵੱਲੋਂ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ

editor

ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ’ਤੇ ਵਿਚਾਰ ਕਰੇਗਾ: ਸੁਪਰੀਮ ਕੋਰਟ

editor