India

ਹੇਮੰਤ ਸੋਰੇਨ ਤੀਜੀ ਵਾਰ ਬਣੇ ਝਾਰਖੰਡ ਦੇ ਮੁੱਖ ਮੰਤਰੀ, ਜੇਲ੍ਹ ‘ਚੋਂ ਰਿਹਾਈ ਤੋਂ ਬਾਅਦ ਚੁੱਕੀ ਸਹੁੰ

ਰਾਂਚੀ – ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਵੀਰਵਾਰ ਸ਼ਾਮ ਨੂੰ ਇੱਥੇ ਰਾਜ ਭਵਨ ਵਿੱਚ ਰਾਜ ਦੇ 13ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਦੀ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਝਾਰਖੰਡ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਰਾਜ ਭਵਨ ਵਿਖੇ ਹੇਮੰਤ ਸੋਰੇਨ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਮੌਕੇ ਹੇਮੰਤ ਸੋਰੇਨ ਦੇ ਪਿਤਾ ਅਤੇ ਜੇ.ਐੱਮ.ਐੱਮ. ਸੁਪਰੀਮੋ ਸ਼ਿਬੂ ਸੋਰੇਨ, ਉਨ੍ਹਾਂ ਦੀ ਮਾਂ ਰੂਪੀ ਸੋਰੇਨ, ਪਤਨੀ ਕਲਪਨਾ ਸੋਰੇਨ ਅਤੇ ਝਾਰਖੰਡ ਮੁਕਤੀ ਮੋਰਚਾ ਦੀ ਅਗਵਾਈ ਵਾਲੇ ਗਠਜੋੜ ਦੇ ਸੀਨੀਅਰ ਨੇਤਾ ਵੀ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ। ਦੱਸ ਦੇਈਏ ਕਿ ਹੇਮੰਤ ਸੋਰੇਨ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਚੰਪਾਈ ਸੋਰੇਨ ਵੀ ਇਸ ਮੌਕੇ ਮੌਜੂਦ ਸਨ। ਹੇਮੰਤ ਸੋਰੇਨ ਨੂੰ 28 ਜੂਨ ਨੂੰ ਇੱਕ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਉਨ੍ਹਾਂ ਨੇ 31 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗਿ੍ਰਫਤਾਰ ਕੀਤੇ ਜਾਣ ਤੋਂ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Related posts

ਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤ

editor

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

editor

ਕਠੂਆ ’ਚ ਫ਼ੌਜੀ ਕਾਫ਼ਲੇ ’ਤੇ ਅੱਤਵਾਦੀ ਵੱਲੋਂ ਗ੍ਰਨੇਡ ਹਮਲੇ ਦੌਰਾਨ ਚਾਰ ਜਵਾਨ ਸ਼ਹੀਦ, 6 ਜ਼ਖ਼ਮੀ

editor