India

ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਤੇ 54 ਤੋਂ ਮੰਗਿਆ ਜਵਾਬ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਮੰਗਿਆ। ਜੱਜ ਸੰਜੀਵ ਖੰਨਾ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਨੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਅਤੇ 6 ਮਈ ਤੱਕ ਉਨ੍ਹਾਂ ਨੂੰ ਜਵਾਬ ਦੇਣ ਲਈ ਕਿਹਾ। ਬੈਂਚ ਨੇ ਕਿਹਾ ਕਿ ਝਾਰਖੰਡ ਹਾਈ ਕੋਰਟ ਮਾਮਲੇ ’ਚ ਸੋਰੇਨ ਦੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਫ਼ੈਸਲਾ ਸੁਣਾ ਸਕਦਾ ਹੈ। ਇਸ ਤੋਂ ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਰਾਜ ਦੇ ਸਾਬਕਾ ਟਰਾਂਸਪੋਰਟ ਮੰਤਰੀ ਚੰਪਈ ਸੋਰੇਨ ਨੂੰ ਉਨ੍ਹਾਂ ਦਾ ਉੱਤਰਾਧਿਕਾਰੀ ਐਲਾਨ ਕੀਤਾ ਗਿਆ ਸੀ।

Related posts

ਭਾਰਤ ਵਿੱਚ 4 ਜੂਨ ਨੂੰ ਬਣੇਗੀ ਗੱਠਜੋੜ ਸਰਕਾਰ : ਅਰਵਿੰਦ ਕੇਜਰੀਵਾਲ

editor

ਦੇਸ਼ ’ਚ ਕੋਵਿਡ ਟੀਕਾਕਰਨ ਦਾ ਅੰਕੜਾ 220.68 ਕਰੋੜ ਤੋਂ ਪਾਰ

editor

ਗੁਜਰਾਤ ਵਿਖੇ ਨਰਮਦਾ ਨਦੀ ਵਿੱਚ ਪਰਿਵਾਰ ਦੇ 7 ਜੀਅ ਡੁੱਬੇ, ਭਾਲ ਜਾਰੀ

editor