International

ਹੜ੍ਹਾਂ ਦੀ ਮਾਰ ਹੇਠ ਆਏ ਪਾਕਿਸਤਾਨ ਨੂੰ 5 ਮਿਲੀਅਨ ਡਾਲਰ ਦੇਵੇਗਾ ਕੈਨੇਡਾ

ਓਟਾਵਾ – ਪਾਕਿਸਤਾਨ ਦੇ ਹਾਲਾਤਾਂ ਨੂੰ ਦੇਖੀਏ ਤਾਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੁਣ ਤਕ ਵੱਡੇ ਜਾਨੀ-ਮਾਲੀ ਨੁਕਸਾਨ ਹੋ ਚੁੱਕੇ ਹਨ। ਇਸ ਮਾੜੇ ਸਮੇਂ ਵਿੱਚ ਕੈਨੇਡਾ ਸਰਕਾਰ ਪਾਕਿਸਤਾਨ ਦੀ ਮਦਦ ਲਈ ਅੱਗੇ ਆਈ ਹੈ। ਇਸ ਦੇ ਚਲਦਿਆਂ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਨੇ ਪਾਕਿਸਤਾਨ ਨੂੰ 5 ਮਿਲੀਅਨ ਡਾਲਰ ਵਿੱਤੀ ਮਦਦ ਵਜੋਂ ਦੇਣ ਦਾ ਐਲਾਨ ਕੀਤਾ। ਪਾਕਿਸਤਾਨ ਵਿਚ ਜੂਨ ਮਹੀਨੇ ਤੋਂ ਲੈ ਕੇ ਹੁਣ ਤਕ ਭਾਰੀ ਮੀਂਹ ਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਲਗਭਗ 1 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਤੇ ਦੇਸ਼ ਭਰ ਵਿੱਚ 33 ਮਿਲੀਅਨ ਲੋਕਾਂ ਦਾ ਜੀਵਨ ਤਹਿਸ-ਨਹਿਸ ਹੋ ਗਿਆ। ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਜਿਹੜੇ ਹਾਲਾਤ ਵਿੱਚੋਂ ਪਾਕਿਸਤਾਨ ਲੰਘ ਰਿਹਾ ਹੈ, ਅਜਿਹੇ ਵਿੱਚ ਸਾਰੇ ਦੇਸ਼ਾਂ ਨੂੰ ਪਾਕਿਸਤਾਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।

Related posts

ਫਰਾਂਸ ’ਚ ਯਹੂਦੀ ਪੂਜਾ ਸਥਾਨ ’ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਸ਼ੱਕੀ ਦੀ ਪੁਲਿਸ ਕਾਰਵਾਈ ’ਚ ਮੌਤ

editor

ਬਰਤਾਨੀਆ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਧੇ

editor

ਟਰੂਡੋ ਦੀ ਵਧੀ ਚਿੰਤਾ: ਦੇਸ਼ ਵਿੱਚ ਹਿੰਦੂ ਅਤੇ ਸਿੱਖ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਦੇ ਸਕਦੇ ਨੇ ਵੋਟ

editor