India

ਹੰਗਾਮੇ ਦੌਰਾਨ ਗ੍ਰਹਿ ਮੰਤਰਾਲੇ ਦਾ ਵੱਡਾ ਐਲਾਨ, ‘ਅਗਨੀਵੀਰਾਂ’ ਨੂੰ 10% ਰਾਖਵਾਂਕਰਨ ਤੇ ਉਮਰ ਹੱਦ ‘ਚ ਮਿਲੇਗੀ ਛੋਟ

ਨਵੀਂ ਦਿੱਲੀ – ਦੇਸ਼ ਭਰ ਵਿੱਚ ਵਧ ਰਹੇ ਵਿਰੋਧ ਪ੍ਰਦਰਸ਼ਨਾਂ ਤੇ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ, ਗ੍ਰਹਿ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਅਗਨੀਪਥ ਯੋਜਨਾ ਦੇ ਤਹਿਤ 4 ਸਾਲ ਪੂਰੇ ਕਰਨ ਵਾਲੇ ਅਗਨੀਵੀਰਾਂ ਲਈ CAPF ਅਤੇ ਅਸਾਮ ਰਾਈਫਲਜ਼ ਵਿੱਚ ਹੋਣ ਵਾਲੀਆਂ ਭਰਤੀਆਂ ਵਿੱਚ 10 ਪ੍ਰਤੀਸ਼ਤ ਅਸਾਮੀਆਂ ਰਾਖਵੀਆਂ ਕਰਨ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ CAPF ਤੇ ਅਸਾਮ ਰਾਈਫਲਜ਼ ਵਿੱਚ ਭਰਤੀ ਲਈ ਅਗਨੀਵੀਰਾਂ ਲਈ ਨਿਰਧਾਰਤ ਵੱਧ ਤੋਂ ਵੱਧ ਪ੍ਰਵੇਸ਼ ਉਮਰ ਹੱਦ ‘ਚ ਤਿੰਨ ਸਾਲ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ ਅਤੇ ਅਗਨੀਪਥ ਯੋਜਨਾ ਦੇ ਪਹਿਲੇ ਬੈਚ ਲਈ ਇਹ ਛੋਟ 5 ਸਾਲ ਹੋਵੇਗੀ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਸੀ, ‘ਪਿਛਲੇ ਦੋ ਸਾਲਾਂ ਤੋਂ ਕੋਰੋਨਾ ਮਹਾਮਾਰੀ ਕਾਰਨ ਫੌਜ ‘ਚ ਭਰਤੀ ਪ੍ਰਕਿਰਿਆ ਪ੍ਰਭਾਵਿਤ ਹੋਈ ਸੀ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਨੀਪਥ ਯੋਜਨਾ ‘ਚ ਸ਼ਾਮਲ ਨੌਜਵਾਨਾਂ ਦੀ ਚਿੰਤਾ ਕਰਦੇ ਹੋਏ ਉਨ੍ਹਾਂ ਨੂੰ ਦੋ ਸਾਲ ਦੀ ਰਿਆਇਤ ਦਿੱਤੀ। ਪਹਿਲੇ ਸਾਲ ਦੀ ਉਮਰ ਸੀਮਾ 21 ਸਾਲ ਤੋਂ 23 ਸਾਲ ਕਰਨ ਦਾ ਇਕ ਸੰਵੇਦਨਸ਼ੀਲ ਫੈਸਲਾ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਸ ਫੈਸਲੇ ਨਾਲ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਫਾਇਦਾ ਹੋਵੇਗਾ ਤੇ ਅਗਨੀਪਥ ਸਕੀਮ ਰਾਹੀਂ ਉਹ ਦੇਸ਼ ਦੀ ਸੇਵਾ ਅਤੇ ਆਪਣੇ ਉੱਜਵਲ ਭਵਿੱਖ ਦੀ ਦਿਸ਼ਾ ਵਿੱਚ ਅੱਗੇ ਵਧਣਗੇ।

Related posts

ਸੁਰੱਖਿਆ ਫ਼ੋਰਸਾਂ ਨੂੰ ਮਿਲੀ ਵੱਡੀ ਸਫ਼ਲਤਾ, ਮੁਕਾਬਲੇ ਵਿਚ 12 ਨਕਸਲੀ ਕੀਤੇ ਢੇਰ

editor

ਮੋਦੀ ਜੀ ਮੁੜ ਜਿੱਤੇ ਤਾਂ ਉਹ ਸ਼ਾਹ ਨੂੰ ਪੀ.ਐਮ. ਬਣਾਉਣਗੇ, ਯੋਗੀ ਨੂੰ ਸੱਤਾ ਤੋਂ ਕਰ ਦੇਣਗੇ ਲਾਂਭੇ, ਭਾਜਪਾ ’ਤੇ ਵਰ੍ਹੇ ਕੇਜਰੀਵਾਲ

editor

ਸੋਰੇਨ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ’ਚ ਅਗਲੇ ਹਫਤੇ ਹੋਵੇਗੀ ਸੁਣਵਾਈ

editor