Punjab

ਗੈਰ-ਕਾਨੂੰਨੀ ਮਾਈਨਿੰਗ ‘ਚ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ – ਮਜੀਠੀਆ

ਚੰਡੀਗੜ੍ਹ – ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ‘ਤੇ ਈਡੀ ਦੇ ਛਾਪੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਮਜੀਠਿਆ ਨੇ ਕਿਹਾ ਕਿ ਕਾਂਗਰਸ ਨੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕੀਤਾ ਹੈ।

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਚੰਨੀ ਸਰਕਾਰ ਉਤੇ ਤਿੱਖੇ ਹਮਲੇ ਕੀਤੇ ਹਨ। ਇਸ ਮੌਕੇ ਉਨ੍ਹਾਂ ਕਈ ਤਸਵੀਰਾਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ ‘ਚ ਹਰ ਸਰਕਾਰੀ ਪ੍ਰੋਗਰਾਮ ‘ਚ ਮੁੱਖ ਮੰਤਰੀ ਚੰਨੀ ਅਤੇ ਹੋਰ ਵੱਡੇ ਮੰਤਰੀਆਂ ਨਾਲ ਭੁਪਿੰਦਰ ਸਿੰਘ ਹਨੀ ਦਿਖਾਈ ਦੇ ਰਿਹਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਰਕਾਰ ਵਿਚ ਹਨੀ ਸਭ ਤੋਂ ਅੱਗੇ ਹੁੰਦਾ ਹੈ। ਚੰਨੀ ਵਲੋਂ ਹਨੀ ਨੂੰ ਕਮਾਂਡੋ ਸਕਿਓਰਿਟੀ ਦਿੱਤੀ ਗਈ ਹੈ ਅਤੇ ਐੱਮਐੱਲਏ ਦਾ ਸਟਿੱਕਰ ਲੱਗੀ ਗੱਡੀ ਵੀ ਉਸਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੈਰ ਕਾਨੂੰਨੀ ਮਾਈਨਿੰਗ ‘ਚ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਈ ਡੀ ਦੀ ਛਾਪੇਮਾਰੀ ਦੌਰਾਨ ਵੱਡੇ ਖ਼ੁਲਾਸੇ ਹੋਏ ਹਨ।

ਇਸ ਮੌਕੇ ਬਿਕਰਮ ਮਜੀਠਿਆ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਘੇਰਿਆ। ਨਵਜੋਤ ਸਿੱਧੂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇੰਨੇ ਵੱਡੇ-ਵੱਡੇ ਭਾਸ਼ਣ ਦਿੰਦੇ ਹਨ ਅਤੇ ਹੁਣ ਉਨ੍ਹਾਂ ਨੇ ਕਿਉਂ ਚੁੱਪੀ ਸਾਧੀ ਹੋਈ ਹੈ। ਬਿਕਰਮ ਮਜੀਠੀਆ ਅੱਗੇ ਆਖਿਆ ਕਿ ਸਰਕਾਰੀ ਤੰਤਰ ਉਤੇ ਵੀ ਚੰਨੀ ਸਰਕਾਰ ਦਾ ਕਬਜ਼ਾ ਹੈ। ਸਾਰੇ ਐੱਸ ਐੱਸ ਪੀ ਅਤੇ ਡੀ ਸੀ ਵੀ ਚੰਨੀ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ। ਭੁਪਿੰਦਰ ਸਿੰਘ ਹਨੀ ਦਾ ਕੋਈ ਵੀ ਰੁਤਬਾ ਨਹੀ ਹੈ ਪਰ ਫੇਰ ਵੀ ਉਹ ਮੁੱਖ ਮੰਤਰੀ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਰਿਹਾ ਹੈ। ਮਜੀਠਿਆ ਨੇ ਅੱਗੇ ਕਿਹਾ ਕਿ ਰਾਕੇਸ਼ ਚੌਧਰੀ ਸਭ ਤੋਂ ਵੱਡਾ ਮਾਈਨਿੰਗ ਮਾਸਟਰਮਾਈਂਡ ਹੈ।

Related posts

ਗ਼ਰੀਬ ਦੀ ਗ਼ਰੀਬੀ ਉਸ ਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦੈ : ਭਗਵੰਤ ਮਾਨ

editor

ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਗੜ੍ਹਸ਼ੰਕਰ ਦੇ ਲੋਕਾਂ ਤੋਂ ਮੰਗਿਆ ਸਮਰਥਨ

editor

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ!

editor