Breaking News India Latest News

ਟਾਈਮ ਮੈਗਜ਼ੀਨ ਦੇ 100 ਪ੍ਰਭਾਵਸ਼ਾਲੀ ਲੋਕਾਂ ‘ਚ ਮੋਦੀ ਤੇ ਮਮਤਾ ਸ਼ਾਮਲ

ਨਿਊਯਾਰਕ – ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸਾਲ 2021 ਦੀ ਸੂਚੀ ’ਚ ਸ਼ਾਮਲ ਕੀਤਾ ਹੈ। ਮੈਗਜ਼ੀਨ ਨੇ ਲਿਖਿਆ ਹੈ ਕਿ ਪੰਡਿਤ ਜਵਾਹਰ ਲਾਲ ਨਹਿਰੂ ਤੇ ਇੰਦਰਾ ਗਾਂਧੀ ਤੋਂ ਬਾਅਦ ਮੋਦੀ ਤੀਜੇ ਅਜਿਹੇ ਨੇਤਾ ਹਨ, ਜਿਨ੍ਹਾਂ ਦਾ ਭਾਰਤੀ ਸਿਆਸਤ ’ਤੇ ਗ਼ਲਬਾ ਹੈ। ਮੈਗਜ਼ੀਨ ਲਈ ਮੋਦੀ ਦੀ ਪ੍ਰੋਫਾਈਲ ਸੀਐੱਨਐੱਨ ਦੇ ਪੱਤਰਕਾਰ ਫ਼ਰੀਦ ਜਕਾਰੀਆ ਨੇ ਲਿਖੀ ਹੈ।

ਜਕਾਰੀਆ ਨੇ ਲਿਖਿਆ ਹੈ ਕਿ ਕੋਰੋਨਾ ਕਾਰਲ ਦੌਰਾਨ ਕੁਝ ਗਿਰਾਵਟ ਤੋਂ ਬਾਅਦ ਵੀ ਮੋਦੀ ਦੀ ਹਰਮਨਪਿਆਰਤਾ 71 ਫ਼ੀਸਦੀ ਦੇ ਉੱਚੇ ਪੱਧਰ ’ਤੇ ਬਣੀ ਹੋਈ ਹੈ। ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਕੁਝ ਨੀਤੀਆਂ ਨਾਲ ਅਸਹਿਮਤੀ ਵੀ ਪ੍ਰਗਟਾਈ ਹੈ। ਟਾਈਮ ਦੀ ਇਸ ਸੂਚੀ ’ਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲਾ ਨੂੰ ਵੀ ਸ਼ਾਮਲ ਕੀਤਾ ਹੈ। ਮਮਤਾ ਬਾਰੇ ਲਿਖਿਆ ਗਿਆ ਹੈ ਕਿ ਉਹ ਆਪਣੀ ਪਾਰਟੀ ਦੀ ਅਗਵਾਈ ਨਹੀਂ ਕਰਦੀ ਬਲਕਿ ਆਪ ਹੀ ਪਾਰਟੀ ਹਨ। ਪੂਨਾਵਾਲਾ ਬਾਰੇ ਟਾਈਮ ਨੇ ਲਿਖਿਆ ਹੈ ਕਿ ਮਹਾਮਾਰੀ ਅਜੇ ਖ਼ਤਮ ਨਹੀਂ ਹੋਈ, ਪਰ ਪੂਨਾਵਾਲਾ ਇਸ ਨੂੰ ਖ਼ਤਮ ਕਰਨ ’ਚ ਮਦਦ ਕਰ ਸਕਦੇ ਹਨ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਉਪ ਰਾਸ਼ਟਰਪਤੀ ਕਮਲਾ ਹੈਰਿਸ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਤਾਲਿਬਾਨ ਮੁੱਲਾ ਅਬਦੁਲ ਗਨੀ ਬਰਾਦਰ ਨੂੰ ਵੀ ਇਸ ਸੂਚੀ ’ਚ ਰੱਖਿਆ ਗਿਆ ਹੈ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor