Punjab

ਦਿੱਲੀ-ਅੰਮ੍ਰਿਤਸਰ ਦੂਰੀ ਚਾਰ ਘੰਟਿਆਂ ਵਿੱਚ ਪੂਰੀ ਕੀਤੀ ਜਾ ਸਕੇਗੀ !

ਫੋਟੋ ਤੇ ਵੇਰਵਾ: ਏ ਐਨ ਆਈ।

ਨਵੀਂ ਦਿੱਲੀ – ਦਿੱਲੀ ਤੋਂ ਅੰਮ੍ਰਿਤਸਰ ਦਾ ਸਫਰ ਹੁਣ ਬਹੁਤ ਆਸਾਨ ਹੋਣ ਵਾਲਾ ਹੈ। ਹੁਣ ਤੁਸੀਂ ਸਿਰਫ਼ ਚਾਰ ਘੰਟਿਆਂ ਵਿੱਚ ਦਿੱਲੀ ਤੋਂ ਅੰਮ੍ਰਿਤਸਰ ਪਹੁੰਚ ਸਕਦੇ ਹੋ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਵਿੱਚ ਕਿਹਾ ਹੈ ਕਿ ਇਹ ਨਵਾਂ ਹਾਈਵੇਅ ਇਸ ਸਾਲ ਦੇ ਅੰਤ ਤੱਕ ਤਿਆਰ ਹੋ ਜਾਵੇਗਾ।

ਗਡਕਰੀ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਦਿੱਲੀ-ਅੰਮ੍ਰਿਤਸਰ ਸੈਕਸ਼ਨ ਸਾਲ ਦੇ ਅੰਤ ਤੱਕ ਤਿਆਰ ਹੋ ਜਾਵੇਗਾ ਅਤੇ ਇਹ ਦੂਰੀ ਚਾਰ ਘੰਟਿਆਂ ਵਿੱਚ ਪੂਰੀ ਕੀਤੀ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰੀ ਰਾਜਮਾਰਗ ‘ਤੇ ਇਕ-ਦੂਜੇ ਦੇ 60 ਕਿਲੋਮੀਟਰ ਦੇ ਘੇਰੇ ਵਿਚਲੇ ਆਉਣ ਵਾਲੇ ਸਾਰੇ ਟੋਲ ਟੈਕਸ ਪੁਆਇੰਟ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀਨਗਰ-ਜੰਮੂ ਹਾਈਵੇਅ ਨੂੰ ਕਟੜਾ-ਅੰਮ੍ਰਿਤਸਰ-ਦਿੱਲੀ ਐਕਸਪ੍ਰੈਸਵੇਅ ਨਾਲ ਜੋੜਿਆ ਜਾਵੇਗਾ। ਗਡਕਰੀ ਨੇ ਕਿਹਾ, ‘ਇਹ ਹਾਈਵੇਅ 20 ਘੰਟਿਆਂ ‘ਚ ਸ਼੍ਰੀਨਗਰ-ਮੁੰਬਈ ਦੀ ਯਾਤਰਾ ਦੀ ਸਹੂਲਤ ਦੇਵੇਗਾ। ਜੰਮੂ-ਸ੍ਰੀਨਗਰ ਹਾਈਵੇਅ ਇਸ ਸਾਲ ਦੇ ਅੰਤ ਤੱਕ ਕੰਮ ਕਰਨਾ ਯਕੀਨੀ ਬਣਾਉਣ ਲਈ ਯਤਨ ਜਾਰੀ ਹਨ।

ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪਵਿੱਤਰ ਸ਼ਹਿਰ ਕਟੜਾ ਅਤੇ ਅੰਮ੍ਰਿਤਸਰ ਨੂੰ ਜੋੜੇਗਾ। ਹਰ ਸਾਲ ਲੱਖਾਂ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰਦੇ ਹਨ। ਬਹੁਤ ਸਾਰੇ ਸ਼ਰਧਾਲੂ ਦਿੱਲੀ ਤੋਂ ਕਟੜਾ ਸੜਕ ਰਾਹੀਂ ਇਸ ਸਥਾਨ ‘ਤੇ ਆਉਂਦੇ ਹਨ। ਇਸ ਨਵੇਂ ਐਕਸਪ੍ਰੈਸਵੇਅ ਨਾਲ ਦਿੱਲੀ ਤੋਂ ਕਟੜਾ ਦੀ ਦੂਰੀ 5 ਘੰਟੇ ਘੱਟ ਜਾਵੇਗੀ। ਕਟੜਾ ਅਤੇ ਦਿੱਲੀ ਵਿਚਕਾਰ ਦੂਰੀ 727 ਕਿਲੋਮੀਟਰ ਹੈ ਜੋ ਘਟ ਕੇ 588 ਕਿਲੋਮੀਟਰ ਰਹਿ ਜਾਵੇਗੀ। ਇਹ ਐਕਸਪ੍ਰੈਸਵੇਅ ਕਟੜਾ ਅਤੇ ਦਿੱਲੀ ਵਿਚਕਾਰ ਯਾਤਰਾ ਦਾ ਸਮਾਂ ਘਟਾ ਕੇ 6 ਘੰਟੇ 30 ਮਿੰਟ ਰਹਿ ਜਾਵੇਗਾ। ਇਹ ਐਕਸਪ੍ਰੈਸਵੇਅ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਕਪੂਰਥਲਾ, ਕਟੜਾ ਨੂੰ ਕਵਰ ਕਰੇਗਾ। ਇਸ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਤੋਂ ਅੰਮ੍ਰਿਤਸਰ ਅਤੇ ਫਿਰ ਕਟੜਾ ਤੱਕ ਬਣਾਇਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਇਸ ਐਕਸਪ੍ਰੈੱਸ ਵੇਅ ਦੇ ਬਣਨ ਤੋਂ ਬਾਅਦ ਉੱਤਰੀ ਭਾਰਤ ‘ਚ ਨਵੀਂ ਉਦਯੋਗਿਕ ਕ੍ਰਾਂਤੀ ਆ ਸਕਦੀ ਹੈ। ਇਹ ਐਕਸਪ੍ਰੈਸਵੇਅ ਉਦਯੋਗਿਕ ਖੇਤਰਾਂ ਨੂੰ ਆਪਸ ਵਿੱਚ ਜੋੜਨ ਦਾ ਕੰਮ ਕਰੇਗਾ।

Related posts

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

editor

ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ‘ਆਪ’ ਨੂੰ ਮਿਲਿਆ ਹੁਲਾਰਾ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ‘ਆਪ’ ‘ਚ ਸ਼ਾਮਲ

editor