Punjab

2 ਅਕਤੂਬਰ ਨੂੰ ਪੰਥਕ ਇਕੱਠ ਹੋਵੇਗਾ ; ਬੇਅਦਬੀ ਦੇ ਦੋਸ਼ੀਆਂ ਨੂੰ ਮਿਲੇ ਸਜ਼ਾ : ਮੰਡ

ਅੰਮ੍ਰਿਤਸਰ – ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿੱਤੀਆਂ ਤਾਂ ਲੋਕ ਇਸ ਸਰਕਾਰ ਨੂੰ ਵੀ ‘ਰਾਹ’ ਦਿਖਾ ਦੇਣਗੇ। ਜਥੇਦਾਰ ਮੰਡ ਨੇ ਐਲਾਨ ਕੀਤਾ ਕਿ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੋਗਾ ਵਿਚ 2 ਅਕਤੂਬਰ ਨੂੰ ਪੰਥਕ ਇਕੱਠ ਬੁਲਾ ਕੇ ਰਣਨੀਤੀ ਤੈਅ ਕੀਤੀ ਜਾਵੇਗੀ। ਭਾਈ ਜਰਨੈਲ ਸਿੰਘ ਸਖੀਰਾ ਦੀ ਰਿਹਾਇਸ਼ ਵਿਖੇ ਗੱਲਬਾਤ ਦੌਰਾਨ ਭਾਈ ਮੰਡ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ’ਤੇ ਬਹੁਤ ਵਾਰ ਪੜਤਾਲ ਹੋ ਚੁੱਕੀ ਹੈ। ਬਹੁਤ ਵਾਰ ਰਿਪੋਰਟ ਸਰਕਾਰਾਂ ਨੂੰ ਪੇਸ਼ ਕੀਤੀ ਜਾ ਚੁੱਕੀ ਹੈ ਤੇ ਬਹੁਤ ਵਾਰ ਐੱਸਆਈਟੀਜ਼ ਬਣ ਚੁੱਕੀਆਂ ਹਨ, ਹੁਣ ਦੋਸ਼ੀਆਂ ਨੂੰ ਜੇਲ੍ਹਾਂ ਵਿਚ ਬੰਦ ਦੇਖਣਾ ਚਾਹੰੁਦੇ ਹਾਂ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਨਣ ਦੇ 48 ਘੰਟੇ ਬਾਅਦ ਦੋਸ਼ੀ ਕਟਿਹਰੇ ਵਿਚ ਹੋਣਗੇ ਪਰ ਸਰਕਾਰ ਦਾ ਇਹ ਵਾਅਦਾ ਵਫ਼ਾ ਨਹੀਂ ਹੋਇਆ। ਹੁਣ 2 ਅਕਤੂਬਰ ਨੂੰ ਗੁਰਦਵਾਰਾ ਬਾਬਾ ਵਿਸ਼ਕਰਮਾ ਮੋਗਾ ਵਿਖੇ ਇਕੱਠ ਕੀਤਾ ਜਾਵੇਗਾ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor