India

24 ਘੰਟਿਆਂ ’ਚ ਆਏ 2 ਲੱਖ 58 ਹਜ਼ਾਰ ਕੋਰੋਨਾ ਕੇਸ, ਓਮੀਕ੍ਰੋਨ ਦੇ ਮਾਮਲੇ 8 ਹਜ਼ਾਰ ਤੋਂ ਪਾਰ

ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਦੀ ਹਾਹਾਕਾਰ ਵਿਚਕਾਰ ਅੱਜ ਰਾਹਤ ਭਰੀ ਖ਼ਬਰ ਆਈ ਹੈ। ਦੇਸ਼ ‘ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 2,58,089 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਕਿ ਕਲ੍ਹ ਤੋਂ 13,113 ਘੱਟ ਹਨ। ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ’ਚ ਵੀ ਵਾਧਾ ਵੇਖਣ ਨੂੰ ਮਿਲਿਆ ਹੈ। ਕੇਂਦਰੀ ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ’ਚ ਪਿਛਲੇ 24 ਘੰਟਿਆਂ ’ਚ 1,51,740 ਕੋਰੋਨਾ ਮਰੀਜ਼ ਠੀਕ ਹੋਏ ਹਨ ਤੇ 385 ਲੋਕਾਂ ਦੀ ਮੌਤ ਹੋਈ ਹੈ। ਤੀਸਰੀ ਲਹਿਰ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਰੋਨਾ ਕੇਸਾਂ ’ਚ 24 ਘੰਟਿਆਂ ’ਚ ਕਮੀ ਦੇਖਣ ਨੂੰ ਮਿਲੀ ਹੈ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 16,56,341 ਹੋ ਗਈ ਹੈ। ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗੱਲ ਕਰੀਏ ਤਾਂ ਇਹ ਆਂਕੜਾ 3,52,37,461 ਤੱਕ ਪਹੁੰਚ ਗਿਆ ਹੈ। ਦੇਸ਼ ਭਰ ’ਚ ਕੁੱਲ ਮੌਤਾਂ ਦੀ ਗਿਣਤੀ ਹੁਣ 4,86,451 ਹੋ ਗਈ ਹੈ। ਹਾਲਾਂਕਿ ਓਮੀਕ੍ਰੋਨ ਦੇ ਮਾਮਲਿਆਂ ’ਚ ਵਾਧਾ ਦੇਖਣ ਨੂੰ ਮਿਲਿਆ ਹੈ, ਬੀਤੇ 24 ਘੰਟਿਆਂ ’ਚ ਓਮੀਕ੍ਰੋਨ ਦੇ 8,209 ਨਵੇਂ ਮਾਮਲੇ ਸਾਹਮਣੇ ਆਏ ਹਨ।

Related posts

ਈ.ਡੀ. ਨੇ ਸੁਪਰੀਮ ਕੋਰਟ ਨੂੰ ਦੱਸਿਆਕੇਜਰੀਵਾਲ ਆਬਕਾਰੀ ਨੀਤੀ ਘਪਲੇ ਦਾ ਮੁੱਖ ਸਾਜਿਸ਼ਕਰਤਾ

editor

ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਵੋਟਿੰਗ ਅੱਜ

editor

ਮੋਦੀ-ਰਾਹੁਲ ਗਾਂਧੀ ਦੇ ਭਾਸ਼ਣਾਂ ’ਤੇ ਚੋਣ ਕਮਿਸ਼ਨ ਦਾ ਨੋਟਿਸ

editor