India

24 ਘੰਟਿਆਂ ’ਚ ਦਰਜ ਕੀਤੀਆਂ ਗਈਆਂ 391 ’ਚੋਂ 320 ਮੌਤਾਂ ਇਕੱਲੇ ਕੇਰਲ ’ਚ

ਨਵੀਂ ਦਿੱਲੀ – ਦੇਸ਼ ’ਚ ਸਰਗਰਮ ਮਾਮਲਿਆਂ ਦੇ ਨਾਲ ਹੀ ਨਵੇਂ ਮਾਮਲਿਆਂ ’ਚ ਵੀ ਵੱਧਾ ਹੋਣ ਲੱਗਾ ਹੈ। ਸਰਗਰਮ ਮਾਮਲਿਆਂ ’ਚ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ ਗਿਆ ਤੇ ਇਨ੍ਹਾਂ ਦੀ ਗਿਣਤੀ ਇਕ ਵਾਰ ਮੁੜ ਤੋਂ ਇਕ ਲੱਖ ਨੇੜੇ ਪਹੁੰਚ ਗਈ ਹੈ। ਉਧਰ, ਨਵੇਂ ਮਾਮਲੇ ਵੀ ਵੱਧ ਰਹੇ ਹਨ, ਹਾਲਾਂਕਿ ਹੁਣ ਇਨ੍ਹਾਂ ਦੀ ਗਿਣਤੀ 10 ਹਜ਼ਾਰ ਤੋਂ ਘੱਟ ਹੈ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ’ਚ ਸਰਗਰਮ ਮਾਮਲਿਆਂ ’ਚ 213 ਦਾ ਵਾਧਾ ਹੋਇਆ ਹੈ ਤੇ ਇਨ੍ਹਾਂ ਦੀ ਗਿਣਤੀ 99976 ਹੋ ਗਈ ਹੈ ਜੋ ਕੁੱਲ ਮਾਮਲਿਆਂ ਦਾ 0.29 ਫ਼ੀਸਦੀ ਹੈ। ਇਸ ਦੌਰਾਨ ਕੋਰੋਨਾ ਇਨਫੈਕਸ਼ਨ ਦੇ 9216 ਮਾਮਲੇ ਮਿਲੇ ਹਨ ਤੇ 391 ਲੋਕਾਂ ਦੀ ਜਾਨ ਵੀ ਗਈ ਹੈ, ਜਿਸ ’ਚ 320 ਮੌਤਾਂ ਸਿਰਫ ਕੇਰਲ ਤੋਂ ਹਨ। ਕੇਰਲ ’ਚ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਨਾਲ ਮਿਲਾ ਕੇ ਜਾਰੀ ਕੀਤਾ ਜਾ ਰਿਹਾ ਹੈ। ਮਰੀਜ਼ਾਂ ਦੇ ਉਭਰਨ ਦੀ ਦਰ ਸੁਧਰ ਰਹੀ ਹੈ ਤੇ ਮੌਤ ਦਰ ਸਥਿਰ ਬਣੀ ਹੋਈ ਹੈ। ਰੋਜ਼ਾਨਾ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ ਇਕ ਫ਼ੀਸਦੀ ਤੋਂ ਹੇਠਾਂ ਬਣੀ ਹੋਈ ਹੈ।ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਤਕ ਦੇ ਅੰਕੜਿਆਂ ਮੁਤਾਬਕ ਦੇਸ਼ ’ਚ ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ ਕੁੱਲ 126.48 ਖ਼ੁਰਾਕਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚ 79.72 ਕਰੋੜ ਪਹਿਲੀ ਤੇ 46.75 ਕਰੋੜ ਦੂਜੀ ਡੋਜ਼ ਸ਼ਾਮਲ ਹੈ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ’ਚ 73.67 ਲੱਖ ਖ਼ੁਰਾਕਾਂ ਦਿੱਤੀਆਂ ਗਈਆਂ ਹਨ।

Related posts

ਕਾਂਗਰਸ ਨੇ ਜੇਪੀ ਨੱਡਾ ਅਤੇ ਅਮਿਤ ਮਾਲਵੀਆ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

editor

ਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣ ਲੜ ਰਹੇ ਹਨ ਸਪਾ ਅਤੇ ਕਾਂਗਰਸ : ਮੋਦੀ

editor

ਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹ

editor