Breaking News India Latest News News

27 ਸਤੰਬਰ ਨੂੰ ਦੇਸ਼ ਭਰ ‘ਚ ਕਿਸਾਨਾਂ ਦਾ ‘ਭਾਰਤ ਬੰਦ’

ਨਵੀਂ ਦਿੱਲੀ – ਦੇਸ਼ ਭਰ ਵਿਚ ਇਕ ਵਾਰ ਫਿਰ ਕਿਸਾਨਾਂਦਾ ਭਾਰਤ ਬੰਦ ਹੋਣ ਜਾ ਰਿਹਾ ਹੈ। 27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਬਾਰਤ ਬੰਦ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹੈ। ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਉੱਪਰ ਹੋ ਗਿਆ ਹੈ। ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ਼ ਦਿੱਲੀ ਨਾਲ ਲਗਦੀਆਂ ਹੱਦਾਂ ‘ਤੇਕ ਰੀਬ ਇਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਹੱਦਾਂ ‘ਤੇ ਦੇਸ਼ ਭਰ ਦੇ ਕਿਸਾਨਾਂ ਨੇ ਡੇਰਾ ਲਾਇਆ ਹੋਇਆ ਹੈ। ਉੱਥੇ ਹੀ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚ ਵੀ ਕਿਸਾਨ ਜਗ੍ਹਾ-ਜਗ੍ਹਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਦੇਸ਼ ਭਰ ਵਿਚ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਕਈ ਹੋਰ ਕਿਸਾਨ ਸੰਗਠਨ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ। ਕਿਸਾਨ ਸੰਗਠਨ ਨੇ ਕਿਹਾ ਕਿ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ। 27 ਸਤੰਬਰ ਨੂੰ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ ਤੇ ਇਹ ਸ਼ਾਮ ਚਾਰ ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ। ਕੇਂਦਰ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ, ਬਾਜ਼ਾਰਾਂ, ਦੁਕਾਨਾਂ, ਕਾਰਖਾਨਿਆਂ, ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਦਫ਼ਤਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੋਰਚੇ ਨੇ ਕਿਹਾ ਹੈ ਕਿ ਬੰਦ ਦੌਰਾਨ ਲੋਕਾਂ ਨੂੰ ਸਵੈ-ਇੱਛਾ ਨਾਲ ਸਭ ਕੁਝ ਬੰਦਲ ਕਰਨ ਦੀ ਅਪੀਲ ਕੀਤੀ ਜਾਵੇ। ਕਿਸੇ ਤਰ੍ਹਾਂ ਦੀ ਜ਼ਬਰਦਸਤੀ ਨਾ ਕੀਤੀ ਜਾਵੇ। ਇਸੇ ਅੰਦੋਲਤ ‘ਚ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਜਾਂ ਭੰਨਤੋੜ ਨਾ ਹੋਵੇ। ਨਾਲ ਹੀ ਕਿਹਾ ਗਿਆ ਹੈ ਕਿ ਇਹ ਬੰਦ ਸਰਕਾਰ ਖਿਲਾਫ਼ ਹੈ, ਜਨਤਾ ਖਿਲਾਫ਼ ਨਹੀਂ।

Related posts

ਅਜੇ ਜੇਲ੍ਹ ਵਿਚ ਹੀ ਰਹਿਣਗੇ ਕੇਜਰੀਵਾਲ, ਅੰਤਰਿਮ ਜ਼ਮਾਨਤ ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

editor

ਭਾਜਪਾ ਨੂੰ ਵੱਡਾ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਹਮਾਇਤ ਵਾਪਸ ਲਈ – ਸਾਬਕਾ ਸੀਐਮ ਭੂਪੇਂਦਰ ਹੁੱਡਾ ਦੀ ਮੌਜੂਦਗੀ ਵਿੱਚ ਕਾਂਗਰਸ ਨੂੰ ਸਮਰਥਨ ਦਾ ਐਲਾਨ ਕੀਤਾ

editor

ਆਬਕਾਰੀ ਘਪਲਾ ਮਾਮਲਾ: ਕਵਿਤਾ ਨੂੰ ਰਾਹਤ ਨਹੀਂ, ਕੋਰਟ ਨੇ ਨਿਆਂਇਕ ਹਿਰਾਸਤ ਵਧਾਈ

editor