India

ਅਫ਼ਗ਼ਾਨਿਸਤਾਨ ਤੋਂ 30 ਹੋਰ ਸਿੱਖ ਪ੍ਰੀਵਾਰਾਂ ਸਮੇਤ ਭਾਰਤ ਪੁੱਜੇ !

ਨਵੀਂ ਦਿੱਲੀ – ਅਫ਼ਗ਼ਾਨਿਸਤਾਨ ਦੇਸ਼ ਅੰਦਰ ਸਿੱਖਾਂ ਪ੍ਰਤੀ ਵਿਗੜੇ ਹਾਲਾਤਾਂ ਦੇ ਮੱਦੇਨਜ਼ਰ ਕੱਲ੍ਹ ਕਾਬੁਲ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਅਫਗਾਨੀ ਸਿੱਖ ਆਪਣੇ ਬੱਚਿਆਂ ਅਤੇ ਪਰਿਵਾਰਾਂ ਨਾਲ ਭਾਰਤ ਪੁੱਜੇ ਹਨ।

ਅਫ਼ਗਾਨ ਸਿੱਖਾਂ ਦਾ ਇਕ ਸਮੂਹ ਬੁੱਧਵਾਰ ਨੂੰ ਅਫ਼ਗਾਨਿਸਤਾਨ ਦੇ ਕਾਬੁਲ ਤੋਂ ਭਾਰਤ ਵਾਪਸ ਪਰਤਿਆ। ਇਸ 30 ਸਿੱਖਾਂ ਦੇ ਸਮੂਹ ’ਚ ਕੁੱਝ ਬੱਚੇ ਵੀ ਵਿਸ਼ੇਸ਼ ਫਲਾਈਟ ’ਚ ਮੌਜੂਦ ਹਨ। ਅਫ਼ਗਾਨਿਸਤਾਨ ਤੋਂ ਆਏ ਇਹਨਾਂ ਸਿੱਖਾਂ ਨੂੰ ਭਾਰਤ ਸਰਕਾਰ ਅਤੇ ਇੰਡੀਆ ਵਰਲਡ ਫੋਰਮ ਦੇ ਤਾਲਮੇਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵਲੋਂ ਨਿਕਾਸੀ ਦੀ ਸਹੂਲਤ ਦਿੱਤੀ ਗਈ ਹੈ।

ਵਰਨਣਯੋਗ ਹੈ ਕਿ ਪਿਛਲੇ ਮਹੀਨੇ ਤਾਲਿਬਾਨ ਸ਼ਾਸਿਤ ਅਫ਼ਗਾਨਿਸਤਾਨ ਤੋਂ 21 ਅਫ਼ਗਾਨ ਸਿੱਖਾਂ ਨੂੰ ਦੇਸ਼ ਵਾਪਸ ਲਿਆਏ ਜਾਣ ਦੇ ਇਕ ਮਹੀਨੇ ਬਾਅਦ ਇਹ ਅਫ਼ਗਾਨਿਸਤਾਨ ਦੇ ਕਾਬੁਲ ‘ਚ ਗੁਰਦੁਆਰਾ ਸਾਹਿਬ ਨੇੜੇ ਹੋਏ ਜ਼ਬਰਦਸਤ ਧਮਾਕੇ ਇਸ ਤੋਂ ਪਹਿਲਾਂ ਜੂਨ ਮਹੀਨੇ ਵਿਚ 11 ਅਫਗਾਨ ਸਿੱਖਾਂ ਦਾ ਸਮੂਹ ਇਕ ਵਿਸ਼ੇਸ਼ ਉਡਾਣ ਜ਼ਰੀਏ ਕਾਬੁਲ ਤੋਂ ਨਵੀਂ ਦਿੱਲੀ ਪਹੁੰਚਿਆ ਸੀ। ਇਸ ਫਲਾਈਟ ’ਚ 18 ਜੂਨ ਨੂੰ ਕਾਬੁਲ ਵਿਚ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਕਾਬੁਲ ਅਫ਼ਗਾਨਿਸਤਾਨ ਹਮਲੇ ’ਚ ਜ਼ਖ਼ਮੀ ਹੋਏ ਰਕਬੀਰ ਸਿੰਘ ਅਤੇ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਨੂੰ ਲੈਕੇ ਭਾਰਤ ਪੁੱਜੇ ਸਨ।

ਇਥੇ ਇਹ ਵਰਨਣਯੋਗ ਹੈ ਕਿ ਅਫ਼ਗਾਨਿਸਤਾਨ ’ਚ ਸਿੱਖ ਭਾਈਚਾਰੇ ਸਮੇਤ ਧਾਰਮਿਕ ਘੱਟ ਗਿਣਤੀ ਜੰਗ ਪ੍ਰਭਾਵਿਤ ਖੇਤਰ ’ਚ ਹਿੰਸਾ ਦੇ ਨਿਸ਼ਾਨੇ ’ਤੇ ਰਹੇ ਹਨ। ਇਸ ਦਰਮਿਆਨ ਪਿਛਲੇ ਹਫ਼ਤੇ ਤਾਲਿਬਾਨ ਨੇ ਘੱਟ ਗਿਣਤੀ ਭਾਈਚਾਰਿਆਂ, ਹਿੰਦੂਆਂ ਅਤੇ ਸਿੱਖਾਂ ਨੂੰ ਅਫ਼ਗਾਨਿਸਤਾਨ ਪਰਤਣ ਦੀ ਅਪੀਲ ਕੀਤੀ ਸੀ। ਉਨ੍ਹਾਂ ਇਹ ਦਾਅਵਾ ਕੀਤਾ ਸੀ ਕਿ ਦੇਸ਼ ’ਚ ਸੁਰੱਖਿਆ ਦੀ ਸਥਿਤੀ ਹੱਲ ਹੋ ਗਈ ਹੈ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor