India

50 ਫ਼ੀਸਦੀ ਕਰਮਚਾਰੀ ਸਮਰੱਥਾ ਨਾਲ ਖੁੱਲ੍ਹਣਗੇ ਦਫਤਰ

ਨਵੀਂ ਦਿੱਲੀ – ਦਿੱਲੀ ‘ਚ ਸ਼ਨੀਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਗਾਤਾਰ 55 ਘੰਟੇ ਚੱਲਿਆ ਵੀਕੈਂਡ ਕਰਫਿਊ ਫ਼ਿਲਹਾਲ ਖਤਮ ਨਹੀਂ ਹੋਵੇਗਾ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਪ ਰਾਜਪਾਲ ਅਨਿਲ ਬੈਜਲ ਨੂੰ ਹਫ਼ਤੇ ਦੇ ਅੰਤ ‘ਚ ਕਰਫਿਊ ਹਟਾਉਣ ਸਮੇਤ ਕਈ ਪਾਬੰਦੀਆਂ ਹਟਾਉਣ ਦਾ ਪ੍ਰਸਤਾਵ ਭੇਜਿਆ ਸੀ, ਪਰ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਹੈ। ਹਾਲਾਂਕਿ 50 ਫ਼ੀਸਦ ਕਰਮਚਾਰੀ ਨਿੱਜੀ ਦਫਤਰਾਂ ‘ਚ ਕੰਮ ਕਰ ਸਕਣਗੇ ਪਰ ਦਿੱਲੀ ਸਰਕਾਰ ਦੇ ਇਸ ਪ੍ਰਸਤਾਵ ਨੂੰ ਉਪ ਰਾਜਪਾਲ ਨੇ ਸਵੀਕਾਰ ਕਰ ਲਿਆ ਹੈ। ਅਜਿਹੇ ‘ਚ ਸੋਮਵਾਰ ਤੋਂ ਦਿੱਲੀ ਦੇ ਸਰਕਾਰੀ ਅਤੇ ਨਿੱਜੀ ਦਫ਼ਤਰ 50 ਫ਼ੀਸਦ ਕਰਮਚਾਰੀ ਸਮਰੱਥਾ ਨਾਲ ਖੁੱਲ੍ਹਣਗੇ।ਦਿੱਲੀ ਸਰਕਾਰ ਨੇ ਆਪਣੇ ਪ੍ਰਸਤਾਵ ‘ਚ ਸਾਰੇ ਬਾਜ਼ਾਰ ਖੋਲ੍ਹਣ ਦਾ ਪ੍ਰਸਤਾਵ ਵੀ ਰੱਖਿਆ ਸੀ ਪਰ ਉਪ ਰਾਜਪਾਲ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਵੀਕੈਂਡ ਕਰਫ਼ਿਊ ਅਤੇ ਬਾਜ਼ਾਰਾਂ ਨੂੰ ਖੋਲ੍ਹਣ ਦੇ ਸਬੰਧ ਵਿਚ ਸਥਿਤੀ ਜਿਉਂ ਦੀ ਤਿਉਂ ਰੱਖੀ ਜਾਵੇ ਅਤੇ ਕੋਰੋਨਾ ਵਾਇਰਸ ਦੀ ਸੰਕ੍ਰਮਣ ਦੀ ਸਥਿਤੀ ਵਿਚ ਹੋਰ ਸੁਧਾਰ ਹੋਣ ‘ਤੇ ਇਸ ਵਿਸ਼ੇ ‘ਤੇ ਫੈਸਲਾ ਲਿਆ ਜਾਵੇ।

ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਨੀਵਾਰ ਨੂੰ ਕਰਫ਼ਿਊ ਹਟਾਉਣ, ਬਾਜ਼ਾਰਾਂ ਨੂੰ ਨਿਯਮਤ ਤੌਰ ‘ਤੇ ਖੋਲ੍ਹਣ ਦੇ ਨਾਲ ਢਿੱਲ ਦੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ, ਪਰ ਉਪ ਰਾਜਪਾਲ ਅਨਿਲ ਬੈਜਲ ਨੇ ਸ਼ੁੱਕਰਵਾਰ ਨੂੰ ਇਸ ਨੂੰ ਰੱਦ ਕਰ ਦਿੱਤਾ। ਕੁੱਲ ਮਿਲਾ ਕੇ ਦਿੱਲੀ ਵਿੱਚ ਫਿਲਹਾਲ ਹਰ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਰਹਿਣਗੀਆਂ।

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

editor

ਟੋਂਕ ਦੇ ਉਨੀਆਰਾ ’ਚ ਇੱਕ ਜਨ ਸਭਾ ਨੂੰ ਪ੍ਰਧਾਨ ਮੰਤਰੀ ਵੱਲੋਂ ਸੰਬੋਧਨਕਾਂਗਰਸ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

editor

ਸੰਜੇ ਸਿੰਘ ਦਾ ਵੱਡਾ ਦੋਸ਼, ਜੇਲ੍ਹ ’ਚ ਬੰਦ ਕੇਜਰੀਵਾਲ ’ਤੇ 24 ਘੰਟੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਰੱਖ ਰਹੇ ਪ੍ਰਧਾਨ ਮੰਤਰੀ ਤੇ ਐਲ.ਜੀ

editor