Breaking News Latest News Punjab

ਸੁਖਜਿੰਦਰ ਸਿੰਘ ਰੰਧਾਵਾ ਨੇ CM ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ‘ਚ ਉਪ ਮੁੱਖ ਮੰਤਰੀ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ – ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ‘ਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ (ਦੂਜੀ ਮੰਜ਼ਿਲ) ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਰੰਧਾਵਾ ਨੇ ਆਪਣੇ ‘ਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮ੍ਰਿਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਅਤੇ ਉਨ੍ਹਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਸ਼ਾਮਲ ਹੋਏ।

Related posts

ਉੱਤਰਾਖੰਡ ਵਿਖੇ ਹੋਈ 6ਵੀਂ ਨੈਸ਼ਨਲ ਕਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ ਦੀ ਟਰਾਫੀ ’ਤੇ ਪਟਿਆਲਾ ਦੇ ਬੱਚਿਆਂ ਨੇ ਕੀਤਾ ਕਬਜ਼ਾ

editor

ਪੰਜਾਬ ਸਰਕਾਰ ਨੇ  ਦੋ ਸਾਲਾਂ ਦੌਰਾਨ 70000 ਕਰੋੜ ਤੋ ਵੱਧ ਕਰਜ਼ਾ ਚੁੱਕਿਆ  ਕਿ ਸੂਬੇ ਵਿੱਚ ਵਿਤੀ ਐਮਰਜੈਂਸੀ ਵਾਲੇ ਹਾਲਾਤ ਪੈਦਾ ਹੋ ਗਏ : ਸੁਖਬੀਰ ਸਿੰਘ ਬਾਦਲ 

editor

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

editor