Punjab

ਕੈਪਟਨ 3 ਦਿਨਾਂ ਤੋਂ ਦਿੱਲੀ ‘ਚ ਡਟੇ, G-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ, ਪੰਜਾਬ ‘ਚ ਭਖੀ ਸਿਆਸਤ

ਚੰਡੀਗੜ੍ਹ – ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਖ਼ਫ਼ਾ ਦਿਸ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਜੀ-23 ਦੇ ਆਗੂਆਂ ਨਾਲ ਮੁਲਾਕਾਤ ਦੀ ਚਰਚਾ ਜ਼ੋਰਾਂ ’ਤੇ ਹੈ। ਕੈਪਟਨ ਤਿੰਨ ਦਿਨਾਂ ਤੋਂ ਦਿੱਲੀ ਵਿਚ ਹੀ ਡਟੇ ਹੋਏ ਹਨ। ਇਨ੍ਹਾਂ ਚਰਚਾਵਾਂ ਨੂੰ ਇਸ ਲਈ ਵੀ ਬਲ ਮਿਲ ਰਿਹਾ ਹੈ ਕਿਉਂਕਿ ਕੈਪਟਨ ਜਦੋਂ ਦਿੱਲੀ ਗਏ ਸਨ ਤਾਂ ਉਨ੍ਹਾਂ ਦੇ ਨਜ਼ਦੀਕੀ ਤੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਮਨੀਸ਼ ਤਿਵਾੜੀ ਕਾਂਗਰਸ ਦੇ ਜੀ-23 ਆਗੂਆਂ ਵਿਚ ਸ਼ਾਮਲ ਹਨ।ਕੈਪਟਨ ਦੀ ਨਾਰਾਜ਼ਗੀ ਇਸ ਗੱਲ ਨੂੰ ਲੈ ਕੇ ਹੈ ਕਿ ਸਾਢੇ ਚਾਰ ਸਾਲ ਪਹਿਲਾਂ ਕਾਂਗਰਸ ਪਾਰਟੀ ਵਿਚ ਆਏ ਨਵਜੋਤ ਸਿੰਘ ਸਿੱਧੂ ਲਈ ਪਾਰਟੀ ਨੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਕੈਪਟਨ ਪਾਰਟੀ ਵੱਲੋਂ ਜ਼ਲੀਲ ਕੀਤੇ ਜਾਣ ਵਾਲੀ ਗੱਲ ਖੁੱਲ੍ਹ ਕੇ ਕਹਿ ਚੁੱਕੇ ਹਨ।ਕੈਪਟਨ ਜਦੋਂ ਇਕ ਹਫਤਾ ਪਹਿਲਾਂ ਦਿੱਲੀ ਗਏ ਸਨ ਤਾਂ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੇ ਮੁੜ ਦਿੱਲੀ ਜਾਣ ਤੋਂ ਪਹਿਲਾਂ ਚਰਚਾ ਇਹ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ ਨਾਲ ਹਾਲੇ ਤਕ ਕੈਪਟਨ ਦੀ ਮੁਲਾਕਾਤ ਨਹੀਂ ਹੋ ਸਕੀ।ਓਧਰ ਚਰਚਾ ਹੈ ਕਿ ਕੈਪਟਨ ਨੇ ਜੀ-23 ਦੇ ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗਾ ਕਿ ਉਨ੍ਹਾਂ ਕਿਸ ਨਾਲ ਗੱਲ ਕੀਤੀ।ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫ਼ੇ ਤੋਂ ਬਾਅਦ ਜੀ-23 ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਿਹਾ ਸੀ ਕਿ ਕਾਂਗਰਸ ਕੋਲ ਹੁਣ ਕੋਈ ਸਥਾਈ ਪ੍ਰਧਾਨ ਨਹੀਂ ਹੈ ਤਾਂ ਫਿਰ ਪ੍ਰਦੇਸ਼ ਪ੍ਰਧਾਨ ਨੂੰ ਕੌਣ ਲਗਾ ਰਿਹਾ ਹੈ। ਜੀ-23 ਲਗਾਤਾਰ ਕਾਂਗਰਸ ’ਚ ਸਥਾਈ ਪ੍ਰਧਾਨ ਲਗਾਉਣ ਦੀ ਮੰਗ ਉਠਾਉਂਦਾ ਰਿਹਾ ਹੈ। ਓਧਰ ਕੈਪਟਨ ਕਾਂਗਰਸ ਦੇ ਸੀਨੀਅਰ ਨੇਤਾ ਹਨ ਅਤੇ ਜਿਸ ਤਰ੍ਹਾਂ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ ਗਿਆ, ਉਸ ਤੋਂ ਉਨ੍ਹਾਂ ਦੇ ਜੀ-23 ਗਰੁੱਪ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਵਧ ਗਈ ਹੈ।

ਜ਼ਿਕਰਯੋਗ ਹੈ ਕਿ 2020 ਨੂੰ ਜਦੋਂ ਜੀ-23 ਦਾ ਪੱਤਰ ਹੋਂਦ ਵਿਚ ਆਇਆ ਸੀ ਉਦੋਂ ਬਤੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਅਤੇ ਰਾਹੁਲ ਗਾਂਧੀ ਦੇ ਹੱਕ ਵਿਚ ਬਿਆਨ ਜਾਰੀ ਕੀਤਾ। ਕੈਪਟਨ ਨੇ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਪਹਿਲਾਂ ਹੀ ਕਾਂਗਰਸ ਦੇ ਪਿੱਛੇ ਪਈ ਹੋਈ ਹੈ ਜਦਕਿ ਪਾਰਟੀ ਵਿਚ ਕੁਝ ਅਜਿਹੇ ਆਗੂ ਹਨ ਜੋ ਪੱਤਰ ਲਿਖ ਕੇ ਨਾਖ਼ੁਸ਼ੀ ਪ੍ਰਗਟਾ ਰਹੇ ਹਨ। ਇਹ ਸ਼ਰਮਸਾਰ ਕਰਨ ਵਾਲੀ ਗੱਲ ਹੈ। ਅਜਿਹਾ ਨਹੀਂ ਹੋਣਾ ਚਾਹੀਦਾ। ਕੈਪਟਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੋਨੀਆ ਗਾਂਧੀ ਹਮੇਸ਼ਾ ਹੀ ਲੋਕਾਂ ਦੀ ਪਹੁੰਚ ਵਿਚ ਰਹੀ ਹੈ। ਅਜਿਹੇ ’ਚ ਅਜਿਹਾ ਨਾਖ਼ੁਸ਼ੀ ਵਾਲਾ ਪੱਤਰ ਲਿਖੇ ਜਾਣ ਅਤੇ ਉਸ ਨੂੰ ਲੋਕਾਂ ਵਿਚ ਲੀਕ ਕਰਨ ਦੀ ਕੋਈ ਲੋੜ ਨਹੀਂ ਸੀ।

Related posts

ਅਮਿਤ ਸ਼ਾਹ ਅਤੇ ਭਗਵੰਤ ਮਾਨ ‘ਇਕੱਠੇ’ ; ਚੋਣਾਂ ਤੋਂ ਬਾਅਦ ਭਾਜਪਾ ਦੀ ਮਦਦ ਨਾਲ ਭਗਵੰਤ ਮਾਨ ਬਣਾਉਣਗੇ ‘ਆਪ’ ਪੰਜਾਬ ਪਾਰਟੀ  *ਰਾਮਪੁਰਾ ਫੂਲ ਦੀ ਚੋਣ ਰੈਲੀ ਚੋਂ ਮਲੂਕਾ ਨਦਾਰਦ

editor

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

editor

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor