Punjab

ਸੁਖਬੀਰ ਬਾਦਲ ਨੇ ਕਿਹਾ – ਐੱਸਸੀ ਭਾਈਚਾਰੇ ਲਈ ਬਣਾਉਣਗੇ 5 ਲੱਖ ਮਕਾਨ

ਜਲੰਧਰ – ਆਗਾਮੀ ਵਿਧਾਨ ਸਭਾ ਤੋਂ ਪਹਿਲਾਂ ਜਲੰਧਰ ਵਿਚ ਪਹਿਲੀ ਚੋਣੀ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਲੰਬੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਐੱਸਸੀ ਭਾਈਚਾਰੇ ਦਾ ਵੋਟ ਬੈਂਕ ਦੇ ਤੌਰ ‘ਤੇ ਵਰਤੋਂ ਕਰ ਰਹੀ ਹੈ ਤੇ ਮਜਬੂਰੀ ਵਿਚ ਹੀ ਉਸ ਨੇ ਇਕ ਐੱਸਸੀ ਨੂੰ ਮੁੱਖ ਮੰਤਰੀ ਬਣਾਇਆ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਪ੍ਰਦੇਸ਼ ਵਿਚ ਅਕਾਲੀ-ਭਾਜਪਾ ਗਠਜੋੜ ਸਰਕਾਰ ਬਣਨ ‘ਤੇ ਐੱਸਸੀ ਭਾਈਚਾਰੇ ਨਾਲ ਸਬੰਧਿਤ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਐੱਸਸੀ ਭਾਈਚਾਰੇ ਨਾਲ ਸਬੰਧਤ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ 5 ਲੱਖ ਘਰ ਮੁਹੱਈਆ ਕਰਵਾਏ ਜਾਣਗੇ। ਕਾਂਸ਼ੀ ਰਾਮ ਦੇ ਨਾਂ ਤੇ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਪਠਾਨਕੋਟ ਰੋਡ ‘ਤੇ ਕਿਸ਼ਨਗੜ੍ਹ ਦੇ ਨੇੜੇ ਹੋਈ ਅਕਾਲੀ ਦਲ-ਬਸਪਾ ਗਠਜੋੜ ਦੀ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਨੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੇ ਜਾਣ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਬਲਕਿ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਅਕਾਲੀ ਦਲ ਬਸਪਾ ਦੇ ਗਠਬੰਧਨ ਵਾਲੀ ਸਰਕਾਰ ਬਣਨਾ ‘ਤੇ ਪੰਜਾਬ ਵਿਚ ਕਾਨੂੰਨ ਦਾ ਰਾਜ ਸਥਾਪਤ ਹੋਵੇਗਾ। ਪੰਜਾਬ ਨੂੰ ਇਕ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ।

ਰੈਲੀ ਨੂੰ ਸੰਬੋਧਿਤ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਇੱਜ਼ਤ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਪ੍ਰਧਾਨ ਨੇ ਦਲਿਤ ਮੁੱਖ ਮੰਤਰੀ ਦਾ ਸਰੇਆਮ ਅਪਮਾਨ ਕੀਤਾ ਹੈ ਜੋ ਨਿੰਦਣਯੋਗ ਹੈ। ਬਹੁਜਨ ਸਮਾਜ ਕਾਂਗਰਸ ਨੂੰ ਇਸ ਅਪਮਾਨ ਦਾ ਸਹੀ ਜਵਾਬ ਦੇਵੇਗਾ। ਉਨ੍ਹਾਂ ਨੇ ਕਿਹਾ ਕਿ ਹਾਲਾਤ ਕੁਝ ਅਜਿਹੇ ਬਣ ਗਏ ਹਨ ਕਿ ਕਾਂਗਰਸ ਦੀ ਚੀਕ ਇਟਲੀ ਤਕ ਸੁਣਾਈ ਦੇਵੇਗੀ। ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਅਕਾਲੀ ਦਲ ਬਾਜ਼ੀ ਮਾਰਦਾ ਹੋਇਆ ਦਿਖਾਈ ਦੇ ਰਿਹਾ ਹੈ। ਉਸ ਨੇ ਸਭ ਤੋਂ ਪਹਿਲਾਂ ਬਸਪਾ ਨਾਲ ਗਠਬੰਧਨ ਕਰ ਕੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਹੁਣ ਤਕ 60 ਤੋਂ ਵੱਧ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਗਠਜੋੜ ਅਧੀਨ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਚੋਂ 20 ਜਿੱਤੀਆਂ ਹਨ।

Related posts

ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼

editor

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

editor

ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ: ਹਾਈ ਕੋਰਟ

editor