Health & Fitness India

24 ਘੰਟਿਆਂ ’ਚ ਦੇਸ਼ ਭਰ ’ਚ ਮਿਲੇ ਕੋਰੋਨਾ ਇਨਫੈਕਸ਼ਨ ਦੇ 8,488 ਨਵੇਂ ਕੇਸ, 249 ਦੀ ਮੌਤ

ਨਵੀਂ ਦਿੱਲੀ – ਕੋਰੋਨਾ ਮਹਾਮਾਰੀ ਤੋਂ ਰਾਹਤ ਮਿਲਣੀ ਜਾਰੀ ਹੈ। ਕੇਰਲ ਨੂੰ ਛੱਡ ਦਿੱਤਾ ਜਾਵੇ ਤਾਂ ਪੂਰੇ ਦੇਸ਼ ’ਚ ਹਾਲਾਤ ਸੁਧਰ ਰਹੇ ਹਨ। ਕਰੀਬ ਡੇਢ ਸਾਲ ਬਾਅਦ ਦੇਸ਼ ਭਰ ’ਚ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ ਸਭ ਤੋਂ ਘੱਟ 8,488 ਨਵੇਂ ਮਾਮਲੇ ਮਿਲੇ ਹਨ। ਇਸ ਦੌਰਾਨ 249 ਲੋਕਾਂ ਦੀ ਮੌਤ ਹੋਈ ਹੈ। ਪਰ ਇਨ੍ਹਾਂ ਵਿਚੋਂ 5,080 ਨਵੇਂ ਮਾਮਲੇ ਤੇ 196 ਮੌਤਾਂ ਇਕੱਲੇ ਕੇਰਲ ਤੋਂ ਹਨ ਜਿੱਥੇ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਨਾਲ ਮਿਲਾ ਕੇ ਜਾਰੀ ਕੀਤਾ ਜਾ ਰਿਹਾ ਹੈ। ਪ੍ਰਸਿੱਧ ਅਦਾਕਾਰ ਕਮਲ ਹਾਸਨ ਵੀ ਕੋਰੋਨਾ ਇਨਫੈਕਟਿਡ ਹੋ ਗਏ ਹਨ ਤੇ ਉਨ੍ਹਾਂ ਨੂੰ ਚੇਨਈ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਹਾਸਨ ਨੇ ਖ਼ੁਦ ਉਕਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਅਮਰੀਕਾ ਤੋਂ ਮੁੜਨ ਪਿੱਛੋਂ ਉਹ ਇਨਫੈਕਸ਼ਨ ਦਾ ਸ਼ਿਕਾਰ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲਿਆਂ ’ਚ 4,271 ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਜੂਦਾ ਸਮੇਂਸਰਗਰਮ ਮਾਮਲੇ ਘੱਟ ਕੇ 1,18,443 ਰਹਿ ਗਏ ਹਨ ਜੋ ਕੁੱਲ ਮਾਮਲਿਆਂ ਦਾ 0.34 ਫ਼ੀਸਦੀ ਹੈ।ਮੰਤਰਾਲੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ 131 ਕਰੋੜ ਤੋਂ ਜ਼ਿਆਦਾ ਖ਼ੁਰਾਕਾਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ। ਮੰਤਰਾਲੇ ਮੁਤਾਬਕ ਸੂਬਿਆਂ ਕੋਲ ਅਜੇ 21.64 ਕਰੋੜ ਖ਼ੁਰਾਕਾਂ ਲਾਉਣ ਲਈ ਬਚੀਆਂ ਹੋਈਆਂ ਹਨ। ਉਧਰ ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਤਕ ਦੇ ਅੰਕੜਿਆਂ ਮੁਤਾਬਕ ਹੁਣ ਤਕ ਵੈਕਸੀਨ ਦੀਆਂ ਕੁੱਲ 117.58 ਕਰੋੜ ਡੋਜ਼ਾਂ ਲਾਈਆਂ ਜਾ ਚੁੱਕੀਆਂ ਹਨ। 76.95 ਕਰੋੜ ਲੋਕਾਂ ਨੂੰ ਪਹਿਲੀ ਡੋਜ਼ ਦਿੱਤੀ ਗਈ ਹੈ। 40.62 ਕਰੋੜ ਲੋਕਾਂ ਨੂੰ ਦੂਜੀ ਡੋਜ਼ ਵੀ ਲਾ ਦਿੱਤੀ ਗਈ ਹੈ ਯਾਨੀ ਪੂਰਨ ਟੀਕਾਕਰਨ ਹੋ ਗਿਆ ਹੈ।

Related posts

ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਨਾਲ ਕੌਮਾਂਤਰੀ ਮਾਰਗ ’ਤੇ ਏ-350 ਸੇਵਾ ਸ਼ੁਰੂ ਕੀਤੀ

editor

‘ਇੰਡੀਆ’ ਗੱਠਜੋੜ ‘ਭਿ੍ਰਸ਼ਟ’ ਲੋਕਾਂ ਦਾ ਕੁਨਬਾ : ਨੱਡਾ

editor

ਚੋਣ ਕਮਿਸ਼ਨ ਦੇ ਸੋਧੇ ਅੰਕੜਿਆਂ ’ਚ 6 ਫ਼ੀਸਦੀ ਵਧੀ ਵੋਟਿੰਗ ਪਰ 2019 ਦੇ ਮੁਕਾਬਲੇ ਘੱਟ

editor