India

ਸ਼੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਨਹੀਂ ਵਿਕਣ ਦੇਵਾਂਗੇ ਨਸ਼ੀਲੇ ਪਦਾਰਥ : ਪਰਮਜੀਤ ਸਿੰਘ ਅਕਾਲੀ

ਨਵੀਂ ਦਿੱਲੀ – ਸ਼੍ਰੀ ਹਰਿਮੰਦਰ ਸਾਹਿਬ ਤੇ ਹੋਰ ਸਿੱਖ ਧਾਰਮਿਕ ਸੰਸਥਾਵਾਂ ਦੇ ਆਸਪਾਸ ਤੰਬਾਕੂ, ਸਿਗਰਟ ਵੇਚਣ ਵਾਲਿਆਂ ਖ਼ਿਲਾਫ਼ ਸਿੱਖ ਸੰਗਠਨ ਨੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਿੱਖ ਯੂਥ ਪਾਵਰ ਆਫ ਪੰਜਾਬ ਤੇ ਜੱਥਾ ਸਿਰ ਲੱਥ ਖਾਲਸਾ ਨੇ ਮੁਹਿੰਮ ਤਹਿਤ ਸ਼੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲੱਗੇ ਖੋਖਿਆਂ ਤੋਂ ਤੰਬਾਕੂ, ਬੀੜੀ ਤੇ ਸਿਗਰਟ ਚੁੱਕ ਕੇ ਜਲਾਉਣਾ ਸ਼ੁਰੂ ਕਰ ਦਿੱਤਾ ਹੈ। ਪੰਥਕ ਨੇਤਾ ਭਾਈ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਸ਼ੁਰੂ ਤੋਂ ਹੀ ਆਵਾਜ਼ ਚੁੱਕਦਾ ਆ ਰਿਹਾ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਤੇ ਇਸਦੇ ਆਸਪਾਸ ਦੇ ਇਲਾਕਿਆਂ ’ਚ ਖੋਖਿਆ ’ਤੇ ਵਿਕ ਰਹੇ ਤੰਬਾਕੂ, ਸਿਗਰਟ ਤੇ ਬੀੜੀ ’ਤੇ ਪਾਬੰਦੀ ਲਗਾਈ ਜਾਵੇ। ਸਿੱਖ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਕਈ ਵਾਰ ਮੰਗ-ਪੱਤਰ ਵੀ ਸੌਂਪੇ ਗਏ ਹਨ। ਸਰਕਾਰ ਨੇ ਇਹ ਵੀ ਹੁਕਮ ਜਾਰੀ ਕੀਤੇ ਹਨ ਕਿ ਧਾਰਮਿਕ ਸਥਾਨਾਂ ਦੇ ਨੇੜੇ ਕੋਈ ਵੀ ਨਸ਼ਾ ਨਹੀਂ ਵੇਚਿਆ ਜਾ ਸਕਦਾ। ਇਸ ਦੇ ਬਾਵਜੂਦ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਸਿੱਖ ਜੱਥੇਬੰਦੀਆਂ ਦੇ ਕਾਰਕੁੰਨ ਖੁਦ ਕਾਰਵਾਈ ਕਰਨਗੇ ਕਿਉਂਕਿ ਇਸ ਮਾਮਲੇ ‘ਤੇ ਪ੍ਰਸ਼ਾਸਨ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor