India

ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲਿਆਂ ’ਚ ਕਮੀ, 343 ਹੋਰ ਲੋਕਾਂ ਦੀ ਮੌਤ

ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਸਰਗਰਮ ਮਾਮਲਿਆਂ ’ਚ ਗਿਰਾਵਟ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਜਿੱਥੇ 7974 ਨਵੇਂ ਮਾਮਲੇ ਮਿਲੇ ਹਨ ਉੱਥੇ ਸਰਗਰਮ ਮਾਮਲੇ 87,245 ਰਹਿ ਗਏ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵਧੀ ਹੈ ਤੇ ਰੋਜ਼ਾਨਾ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ ਇਕ ਫ਼ੀਸਦੀ ਤੋਂ ਹੇਠਾਂ ਬਰਕਰਾਰ ਹੈ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਅੱਠ ਵਜੇ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਮਹਾਮਾਰੀ ਕਾਰਨ 343 ਤੇ ਮਰੀਜ਼ਾਂ ਦੀ ਜਾਨ ਵੀ ਗਈ ਹੈ। ਇਨ੍ਹਾਂ ’ਚ ਕੇਰਲ ਤੋਂ 282 ਤੇ ਬੰਗਾਲ ਤੋਂ 13 ਮੌਤਾਂ ਸ਼ਾਮਲ ਹਨ। ਕੇਰਲ ’ਚ ਮੌਤ ਦਾ ਅੰਕੜਾ ਇਸ ਲਈ ਵੱਧ ਹੈ ਕਿਉਂਕਿ ਸੂਬੇ ’ਚ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਨਾਲ ਮਿਲਾ ਕੇ ਜਾਰੀ ਕੀਤਾ ਜਾ ਰਿਹਾ ਹੈ।ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਤਕ ਦੇ ਅੰਕੜਿਆਂ ਮੁਤਾਬਕ ਦੇਸ਼ ’ਚ ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ ਕੁਲ 135.84 ਕਰੋੜ ਡੋਜ਼ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ’ਚ 82.38 ਕਰੋੜ ਪਹਿਲੀ ਤੇ 53.45 ਕਰੋੜ ਦੂਜੀ ਡੋਜ਼ ਸ਼ਾਮਲ ਹਨ। ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਕੇਂਦਰ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤਕ 141.80 ਕਰੋੜ ਵੈਕਸੀਨ ਦੀ ਡੋਜ਼ ਸਪਲਾਈ ਹੋ ਚੁੱਕੀਆਂ ਹਨ। ਸੂਬਿਆਂ ਕੋਲ ਹਾਲੇ 16.42 ਕਰੋੜ ਬਿਨਾਂ ਵਰਤੀ ਡੋਜ਼ ਬਾਕੀ ਹਨ ਜਿਹੜੀਆਂ ਲੋਕਾਂ ਨੂੰ ਲਗਾਈਆਂ ਜਾਣੀਆਂ ਹਨ।

Related posts

ਭਾਜਪਾ ਤੇ ‘ਇੰਡੀਆ’ ਗੱਠਜੋੜ ’ਚ 300 ਸੀਟਾਂ ’ਤੇ ਸਿੱਧੀ ਟੱਕਰ

editor

ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਦੇ ਹੱਕ ’ਚ ਪੂਰਬੀ ਦਿੱਲੀ ਵਿਖੇ ਰੋਡ ਸ਼ੋਅ ਅੱਜ

editor

ਚਿੱਟੇ ਪਿਆਜ਼ ਦੇ ਨਿਰਯਾਤ ’ਤੇ ਸਰਕਾਰ ਨੇ ਦਿੱਤੀ ਢਿੱਲ, ਤਿੰਨ ਬੰਦਰਗਾਹਾਂ ਤੋਂ ਤੈਅ ਮਾਤਰਾ ’ਚ ਹੋਵੇਗੀ ਸ਼ਿਪਮੈਂਟ

editor