Punjab

ਭਾਜਪਾ ਨਾਲ ਗਠਜੋੜ ਬਾਰੇ ਸੁਖਦੇਵ ਢੀਂਡਸਾ ਨੇ ਸਪੱਸ਼ਟ ਕੀਤੀ ਸਥਿਤੀ

ਮੂਨਕ – ਐਤਵਾਰ ਨੂੰ ਸਹਾਰਾ ਯੂਥ ਕਲੱਬ ਮੂਨਕ ਵੱਲੋਂ ਗਰੀਬ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨੂੰ ਅਸ਼ੀਰਵਾਦ ਦੇਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਜਪਾ ਨਾਲ ਚੋਣਾਂ ਸਬੰਧੀ ਗਠਜੋੜ ਤੋਂ ਪਹਿਲਾਂ ਪੰਜਾਬ ਦੇ ਮਸਲੇ ਅਤੇ ਕਿਸਾਨੀ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਹੀ ਕੋਈ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਲੰਮਾ ਸਮਾਂ ਭਾਜਪਾ ਦਾ ਹਿੱਸਾ ਰਹੇ ਹਾਂ ਇਸ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਪਰ ਹੁਣ ਵੀ ਜੇਕਰ ਪੰਜਾਬ ਦੇ ਹਿੱਤਾਂ ਲਈ ਕੋਈ ਸਮਝੌਤਾ ਕਰਨਾ ਪਿਆ ਤਾਂ ਅਸੀਂ ਜ਼ਰੂਰ ਵਿਚਾਰ ਕਰਾਂਗੇ। ਉਨ੍ਹਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਬੇਤਹਾਸ਼ਾ ਵਾਅਦਿਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਇਨ੍ਹਾਂ ਵਾਅਦਿਆਂ ਨੂੰ ਕਿਸੇ ਪਾਰਟੀ ਲਈ ਪੂਰਾ ਕਰਨਾ ਅਸੰਭਵ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਆਰਥਿਕ ਤੌਰ ’ਤੇ ਕਮਜ਼ੋਰ ਹੋ ਚੁੱਕਿਆ ਹੈ। ਉਨ੍ਹਾਂ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਵਿਖੇ ਵਾਪਰੀ ਇਸ ਘਟਨਾ ਦੇ ਸਬੰਧ ਵਿਚ ਉੱਚ ਪੱਧਰੀ ਜਾਂਚ ਦੀ ਲੋੜ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਭੀਮ ਸੈਨ ਗਰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੂਨਕ, ਸਹਾਰਾ ਕਲੱਬ ਦੇ ਮੁੱਖ ਸੇਵਾਦਾਰ ਜੈਪਾਲ ਸੈਣੀ, ਪ੍ਰਕਾਸ ਮਲਾਣਾ, ਅਮਰੀਕ ਸਿੰਘ ਮਲਾਣਾ, ਪਾਰਟੀ ਵਰਕਰ, ਸਹਾਰਾ ਕਲੱਬ ਦੇ ਮੈਂਬਰ ਤੇ ਹੋਰ ਵੀ ਹਾਜ਼ਰ ਸਨ।

Related posts

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਬਲਕਿ ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ: ‘ਆਪ’

editor

ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੋਹਾਲੀ ਇਲਾਕੇ ਦਾ ਵਿਕਾਸ ਕਰਵਾਇਆ: ਸੁਖਬੀਰ ਸਿੰਘ ਬਾਦਲ

editor

4 ਕਿਲੋ ਆਈ.ਸੀ.ਈ. ਡਰੱਗ, 1 ਕਿਲੋ ਹੈਰੋਇਨ ਇੱਕ ਗ੍ਰਿਫ਼ਤਾਰ

editor