Australia

ਪ੍ਰਦਰਸ਼ਨਕਾਰੀਆਂ ਵਲੋਂ ਆਸਟ੍ਰੇਲੀਆ ਦੀ ਪੁਰਾਣੀ ਸੰਸਦ ਦੀ ਇਮਾਰਤ ਨੂੰ ਲਾਈ ਅੱਗ

ਕੈਨਬਰਾ  ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ‘ਚ ਵੀਰਵਾਰ ਨੂੰ ਆਦਿਵਾਸੀ ਪ੍ਰਭੂਸੱਤਾ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਪੁਰਾਣੀ ਸੰਸਦ ਦੀ ਇਮਾਰਤ ‘ਤੇ ਧਾਵਾ ਬੋਲ ਦਿੱਤਾ ਅਤੇ ਇਸ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇੱਥੇ ਪੁਰਾਣੀ ਸੰਸਦ ਭਵਨ ਦੇ ਸਾਹਮਣੇ ਵਾਲੇ ਲਾਅਨ ਵਿੱਚ ਕਬਾਇਲੀ ਟੈਂਟ ਅੰਬੈਸੀ ਦੇ ਗਠਨ ਦੀ 50ਵੀਂ ਵਰ੍ਹੇਗੰਢ ਨੂੰ ਲੈ ਕੇ ਆਦਿਵਾਸੀ ਪਿਛਲੇ 14 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਹਿੰਸਕ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਇਸ ਤਰ੍ਹਾਂ ਕੰਮ ਨਹੀਂ ਹੁੰਦਾ। ਲੋਕਤੰਤਰ ਦੇ ਪ੍ਰਤੀਕ ਨੂੰ ਅੱਗ ਲਾਉਣ ਦੇ ਆਸਟ੍ਰੇਲੀਆਈ ਲੋਕਾਂ ਦੇ ਇਸ ਵਤੀਰੇ ਤੋਂ ਮੈਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਾਂ। ਉਪ ਪ੍ਰਧਾਨ ਮੰਤਰੀ ਬਰਨਬੇ ਜੋਇਸ ਨੇ ਕਿਹਾ ਕਿ ਅੱਗ ਲਗਾਉਣਾ ਕਾਨੂੰਨ ਮੁਤਾਬਕ ਕੀਤਾ ਗਿਆ ਪ੍ਰਦਰਸ਼ਨ ਨਹੀਂ ਹੈ ਸਗੋਂ ਇਹ ਇਕ ਗੰਭੀਰ ਅਪਰਾਧ ਹੈ।

Related posts

ਆਸਟ੍ਰੇਲੀਆ ’ਚ ਬੇਰੁਜ਼ਗਾਰੀ ਦਰ ਨੂੰ ਲੈ ਕੇ ਹੈਰਾਨੀਜਨਕ ਅੰਕੜੇ ਆਏ ਸਾਹਮਣੇ

editor

ਆਸਟਰੇਲੀਆ ’ਚ ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ ’ਚ ਦੋ ਹਰਿਆਣਵੀ ਭਰਾ ਗ੍ਰਿਫ਼ਤਾਰ

editor

ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨਿਯਮਾਂ ’ਚ ਕੀਤੀ ਸਖ਼ਤੀ

editor