India

ਪੰਜਾਬ ਸਮੇਤ ਦੇਸ਼ ‘ਚ ਕਦੋਂ ਤਕ ਪਵੇਗਾ ਮੀਂਹ, ਕਿਸ ਦਿਨ ਪਵੇਗੀ ਧੁੰਦ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਕਈ ਰਾਜਾਂ ’ਚ ਸ਼ੁੱਕਰਵਾਰ ਰਾਤ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਖੇਤਰਾਂ ’ਚ ਜੰਮ ਕੇ ਬਰਫ਼ਬਾਰੀ ਦਾ ਦੌਰ ਜਾਰੀ ਹੈ। ਪਹਾੜਾਂ ’ਚ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਠੰਢ ਵਧ ਗਈ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਇਕ ਵਾਰ ਫਿਰ ਦੇਸ਼ ਦੇ ਕਈ ਹਿੱਸਿਆਂ ਲਈ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਸ਼ਨਿਚਰਵਾਰ ਨੂੰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਕਿ ਅਗਲੇ 48 ਘੰਟਆਂ ’ਚ ਪੱਛਮੀ ਹਿਮਾਲੀ ਖੇਤਰ ’ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉੱਤਰ ਪੱਛਮ ਦੇ ਮੈਦਾਨੀ ਇਲਾਕਿਆਂ ’ਚ ਵੀ ਅਗਲੇ 24 ਘੰਟਆਂ ਦੌਰਾਨ ਭਾਵ 9 ਜਨਵਰੀ ਤਕ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਬਾਰਸ਼ ਦੀ ਸਥਿਤੀ ’ਚ ਕਮੀ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।ਭਾਰਤ ਦੇ ਮੱਧ ਹਿੱਸੇ ’ਚ ਵੀ 8 ਤੋਂ 12 ਜਨਵਰੀ ਵਿਚਕਾਰ ਤੇਜ਼ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। 10 ਤੋਂ 13 ਜਨਵਰੀ ਵਿਚਕਾਰ ਪੂਰਬੀ ਭਾਰਤ ’ਚ ਵੀ ਇਹੀ ਸਥਿਤੀ ਰਹੇਗੀ। ਮੌਸਮ ਵਿਭਾਗ ਦੇ ਅਧਿਕਾਰਕ ਬਿਆਨ ’ਚ ਕਿਹਾ ਗਿਆ ਹੈ ਕਿ 9 ਨੂੰ ਹਿਮਾਚਲ ਪ੍ਰਦੇਸ਼ ਅਤੇ 8 ਅਤੇ 9 ਜਨਵਰੀ ਨੂੰ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ’ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ।ਨਾਲ ਹੀ ਮੌਸਮ ਵਿਭਾਗ ਨੇ ਜ਼ਿਕਰ ਕੀਤਾ ਹੈ ਕਿ 8 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਅਤੇ 12 ਜਨਵਰੀ ਨੂੰ ਓਡਿਸ਼ਾ ਦੇ ਕਈ ਹਿੱਸਿਆਂ ’ਚ ਭਾਰਤੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਬਿਆਨ ’ਚ ਚਿਤਾਵਨੀ ਦਿੱਤੀ ਗਈ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ’ਚ 8 ਜਨਵਰੀ ਨੂੰ ਬਿਜਲੀ ਡਿੱਗਣ ਦੇ ਨਾਲ ਹੀ ਗੜੇਮਾਰੀ ਦੀ ਵੀ ਸੰਭਾਵਨਾ ਹੈ। ਵਿਦਰਭ, ਛੱਤੀਸਗੜ੍ਹ, ਝਾਰਖੰਡ ਅਤੇ ਤੇਲੰਗਾਨਾ 10 ਅਤੇ 11 ਜਨਵਰੀ ਨੂੰ ਇਸੇ ਤਰ੍ਹਾਂ ਦੇ ਹਾਲਾਤ ਨਾਲ ਪ੍ਰਭਾਵਿਤ ਹੋਣਗੇ। ਮੌਸਮ ਵਿਭਾਗ ਨੇ ਆਪਣੇ ਬਿਆਨ ’ਚ ਕਿਹਾ ਹੈ ਕਿ ਬਿਹਾਰ ’ਚ 8 ਅਤੇ 9 ਜਨਵਰੀ ਨੂੰ ਬਾਰਸ਼ ਹੋਣ ਦੀ ਉਮੀਦ ਹੈ। ਅਗਲੇ 2 ਦਿਨਾਂ ਦੌਰਾਨ ਰਾਜਸਥਾਨ ’ਚ ਵੀ ਬਾਰਸ਼ ਹੋ ਸਕਦੀ ਹੈ। 9 ਅਤੇ 10 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ’ਚ ਰਾਤ ਅਤੇ ਸਵੇਰੇ ਸਮੇਂ ਵੱਖ-ਵੱਖ ਇਲਾਕਿਆਂ ’ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor