India

ਗੌਰਵ ਭਾਟੀਆ ਨੇ ਚੰਨੀ ’ਤੇ ਨਿਸ਼ਾਨਾ ਸਾਧਿਆ, ਕਿਹਾ- ਉਹ ਸਿਰਫ਼ ਗਾਂਧੀ ਪਰਿਵਾਰ ਦੇ ਅਧੀਨ ਹਨ

ਨਵੀਂ ਦਿੱਲੀ – 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ’ਚ ਹੋਈ ਚੂਕ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰ ਪਾਸਿਓਂਂ ਘਿਰੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਲਈ ਭਾਜਪਾ ਦੇ ਚੋਟੀ ਦੇ ਨੇਤਾ ਕਾਂਗਰਸ ’ਤੇ ਹਮਲੇ ਕਰ ਰਹੇ ਹਨ। ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਚੁਟਕੀ ਲੈਂਦਿਆਂ ਭਾਟੀਆ ਨੇ ਕਿਹਾ ਕਿ ਉਹ ਸਿਰਫ ਗਾਂਧੀ ਪਰਿਵਾਰ ਦੇ ਅਧੀਨ ਹਨ, ਦੇਸ਼ ਦੇ ਸੰਵਿਧਾਨ ਦੇ ਅਧੀਨ ਨਹੀਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ   ਸੀਐੱਮ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਗੱਲ ਹੋਈ ਹੈ ਤੇ ਫਿਰੋਜ਼ਪੁਰ ’ਚ ਜੋ ਵੀ ਹੋਇਆ, ਉਸ ਨੇ ਪ੍ਰਿਅੰਕਾ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਅੱਜ ਏਐੱਨਆਈ ਨਾਲ ਗੱਲ ਕਰਦਿਆਂ ਭਾਟੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਉਨ੍ਹਾਂ ਦੀ ਫੇਰੀ ਦੇ ਸਾਰੇ ਸੰਵੇਦਨਸ਼ੀਲ ਤੇ ਬਹੁਤ ਹੀ ਗੁਪਤ ਵੇਰਵੇ ਸਾਂਝੇ ਕੀਤੇ ਹਨ। ਇਹ ਬਹੁਤ ਗੰਭੀਰ ਮਾਮਲਾ ਹੈ। ਕਿਉਂਕਿ ਮੁੱਖ ਮੰਤਰੀ ਨੇ ਸੰਵਿਧਾਨ ਤਹਿਤ ਗੁਪਤਤਾ ਦੀ ਸਹੁੰ  ਚੁੱਕੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੁੜੀ ਸਾਰੀ ਜਾਣਕਾਰੀ ਬਹੁਤ ਹੀ ਗੁਪਤ ਹੈ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor