Punjab

ਗਣਤੰਤਰ ਦਿਵਸ ਮੌਕੇ ਐਸਏਐਸ ਨਗਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

ਚੰਡੀਗਡ਼੍ਹ – ਗਣਤੰਤਰ ਦਿਵਸ ਮੌਕੇ ਐਸਏਐਸ ਨਗਰ ਵਿਚ ਰਾਜ ਪੱਧਰੀ ਸਮਾਗਮ ਹੋਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਵਿਧਾਨ ਸਭਾ ਤੇ ਸਪੀਕਰ ਰਾਣਾ ਕੇਪੀ ਸਿੰਘ ਮੋਹਾਲੀ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਾਜ਼ਿਲਕਾ ਵਿਚ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅੰਮ੍ਰਿਤਸਰ, ਡਿਪਟੀ ਸੀਐਮ ਓ ਪੀ ਸੋਨੀ ਬਠਿੰਡਾ ਤੇ ਸਥਾਨਕ ਸਰਕਾਰਾਂ, ਸੰਸਦੀ ਮਾਮਲਿਆਂ ਤੇ ਚੋਣ ਮੰਤਰਪ ਬ੍ਰਹਮ ਮਹਿੰਦਰਾ ਫਤਿਹਗਡ਼੍ਹ ਸਾਹਿਬ ਵਿਖੇ 26 ਜਨਵਰੀ ਨੂੰ ਝੰਡਾ ਲਹਿਰਾਉਣਗੇ। ਰਣਦੀਪ ਸਿੰਘ ਨਾਭਾ ਲੁਧਿਆਣਾ ‘ਚ ਝੰਡਾ ਲਹਿਰਾਉਣਗੇ। ਬਾਕੀ ਸ਼ਹਿਰਾਂ ਵਿਚ ਵੀ ਵੱਖ ਵੱਖ ਕੈਬਨਿਟ ਮੰਤਰੀ ਤੇ ਮੰਤਰੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

Related posts

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਸ਼੍ਰੋਮਣੀ ਕਮੇਟੀ ਦੀ ਟੀਮ ਨੇ ਘਟਨਾ ਵਾਲੀ ਥਾਂ ਤੋਂ ਸਮੁੱਚੀ ਰਿਪੋਰਟ ਭੇਜੀ

editor

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

editor

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਕੌਮੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ

editor