Punjab

ਭਗਵੰਤ ਮਾਨ ਬਣਿਆ ‘ਆਪ’ ਵਲੋਂ ਪੰਜਾਬ ਦਾ ਮੁੱਖ-ਮੰਤਰੀ ਉਮੀਦਵਾਰ !

Arvind Kejriwal-Bhagwant Mann

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਇਸ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨਿਆ। ਰਾਘਵ ਚੱਢਾ ਤੇ ਭਗਵੰਤ ਮਾਨ ਕੇਜਰੀਵਾਲ ਦੇ ਨਾਲ ਮੰਚ ‘ਤੇ ਬੈਠੇ ਸਨ। ਕੇਜਰੀਵਾਲ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਸੀ ਲੋਕ ਮੈਨੂੰ ਇਹੀ ਕਹਿੰਦੇ ਸੀ ਕਿ CM ਚਿਹਰਾ ਕੌਣਾ ਹੋਵੇਗਾ ਤੇ ਮੈਂ ਹਮੇਸ਼ਾ ਹੌਸਲਾ ਰੱਖਣ ਦੀ ਗੱਲ ਕਰਦਾ ਸੀ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਉਹ ਖੁਦ ਭਗਵੰਤ ਮਾਨ ਦਾ ਨਾਂ ਐਲਾਨ ਦਿੰਦੇ ਤਾਂ ਲੋਕ ਕਹਿੰਦੇ ਕਿ ਛੋਟੇ ਭਰਾ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ ਹੈ। ਪਿਛਲੇ ਹਫ਼ਤੇ ਅਸੀਂ ਫ਼ੋਨ ਨੰ. ਜਾਰੀ ਕੀਤਾ, ਜਿਸ ‘ਚ ਭਗਵੰਤ ਮਾਨ ਦਾ ਨਾਂ ਸਭ ਤੋਂ ਉੱਪਰ ਰਿਹਾ। 21 ਲੱਖ ਤੋਂ ਵੱਧ ਮੈਸੇਜ ਤੇ ਕਾਲਾਂ ਆਈਆਂ। ਸਰਵੇ ‘ਚ ‘ਆਪ’ ਦੀ ਸਰਕਾਰ ਬਣ ਰਹੀ ਹੈ। 93.7 ਫੀਸਦੀ ਲੋਕਾਂ ਨੇ ਭਗਵੰਤ ਮਾਨ ਦਾ ਨਾਂ ਦਿੱਤਾ, ਯਾਨੀ ਸੂਬੇ ਦੇ ਅਗਲੇ ਸੀਐਮ ਭਗਵੰਤ ਮਾਨ ਹੋਣਗੇ।

ਬੀਤੇ ਦਿਨੀਂ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਜਨਤਾ ਦੀ ਰਾਏ ਅਨੁਸਾਰ ਹੀ ਤੈਅ ਕੀਤਾ ਜਾਵੇਗਾ। ਚਾਰ ਦਿਨ ਪਹਿਲਾਂ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਲੋਕਾਂ ਦੀ ਰਾਏ ਜਾਣਨ ਲਈ ਫ਼ੋਨ ਨੰਬਰ ਜਾਰੀ ਕੀਤਾ ਸੀ ਜਿਸ ‘ਤੇ ਲੋਕਾਂ ਨੇ ਆਪਣੀ ਰਾਏ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਾਮ 5 ਵਜੇ ਤਕ ਇਸ ਨੰਬਰ ‘ਤੇ 21.59 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਭਗਵੰਤ ਮਾਨ ਨੂੰ ਹੀ ਪਸੰਦ ਕਰਦੇ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਆਪਣੀ ਰਾਏ ਦਿੱਤੀ। ਹਾਲਾਂਕਿ ਕਈਆਂ ਨੇ ਅਰਵਿੰਦ ਕੇਜਰੀਵਾਲ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਆਪਣੀ ਰਾਏ ਦਿੱਤੀ ਪਰ ਜ਼ਿਆਦਾਤਰ ਲੋਕ ਭਗਵੰਤ ਮਾਨ ਦੇ ਹੱਕ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪਾਰਟੀ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਦੁੱਗਣੇ ਹੌਸਲੇ ਨਾਲ ਨਿਭਾਉਣਗੇ। ਨੇ ਕਿਹਾ ਕਿ ਪੰਜਾਬ ਦੀ ਸ਼ਾਨ ਨੂੰ ਵਾਪਸ ਲਿਆਉਣਾ ਉਨ੍ਹਾਂ ਦਾ ਸੁਪਨਾ ਹੈ।

ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਕੇਜਰੀਵਾਲ ਨੇ ਅੱਜ ਪੰਜਾਬ ‘ਚ ਹੋਈ ED ਦੀ ਛਾਪੇਮਾਰੀ ਨੂੰ ਲੈ ਕੇ CM ਪੰਜਾਬ ਚਰਨਜੀਤ ਸਿੰਘ ਚੰਨੀ ‘ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਦੇ ਘਰ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਘਵ ਚੱਢਾ ਜੀ ਨੇ ਚੰਨੀ ਸਾਹਿਬ ਨੂੰ ਵੀ ਦਿਖਾਇਆ ਕਿ ਕਿਵੇਂ ਰੇਤ ਦੀ ਚੋਰੀ ਹੋ ਰਹੀ ਹੈ ਪਰ ਫਿਰ ਵੀ ਉਨ੍ਹਾਂ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ।

ਗੌਰਤਲਬ ਹੈ ਕਿ ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਭਗਵੰਤ ਮਾਨ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੋਏ ਹਨ। ਭਗਵੰਤ ਮਾਨ ਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਸ਼ੁਰੂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਤੋਂ 16ਵੀਂ ਲੋਕ ਸਭਾ ਦੇ ਸਾਂਸਦ ਹਨ। ਸੰਸਦ ਮੈਂਬਰ ਭਗਵੰਤ ਮਾਨ 2014 ਤੋਂ ਸੰਗਰੂਰ ਲੋਕ ਸਭਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ। 2011 ਵਿਚ ਭਗਵੰਤ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸਿਆਸੀ ਪਾਰਟੀ ਪੀ. ਪੀ. ਪੀ. ਰਾਹੀਂ ਸਰਗਰਮ ਸਿਆਸਤ ਵਿਚ ਕਦਮ ਰੱਖਿਆ। 2012 ਵਿਚ ਉਨ੍ਹਾਂ ਨੇ ਲਹਿਰਾਗਾਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਪਰ ਚੋਣ ਹਾਰ ਗਏ। ਫਿਰ ਭਗਵੰਤ ਮਾਨ ਨੇ ਮਾਰਚ 2014 ਵਿਚ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਅਤੇ ‘ਆਪ’ ਦੀ ਟਿਕਟ ‘ਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜੀ। ਇਸ ਚੋਣ ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮਹਾਰਥੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ ਵੋਟਾਂ ਨਾਲ ਹਰਾ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਰਿਕਾਰਡ ਬਣਾਇਆ। 2017 ਦੀਆਂ ਚੋਣਾਂ ਵਿਚ ਭਗਵੰਤ ਮਾਨ ‘ਆਪ’ ਦੇ ਸਟਾਰ ਪ੍ਰਚਾਰ ਦੇ ਨਾਲ ਹੀ ਜਲਾਲਾਬਾਦ ਤੋਂ ਚੋਣ ਲੜਨ ਨੂੰ ਲੈ ਕੇ ਸੁਰਖੀਆਂ ਵਿਚ ਹਨ। 2019 ਵਿਚ ਭਗਵੰਤ ਮਾਨ ਨੇ ਫਿਰ ਆਮ ਆਦਮੀ ਪਾਰਟੀ ਤੋਂ ਸੰਗਰੂਰ ਜ਼ਿਲ੍ਹੇ ਤੋਂ ਲੋਕ ਸਭਾ ਚੋਣ ਲੜੀ। ਸੰਗਰੂਰ ਤੋਂ ਮਾਨ ਨੇ ਵੱਡੀ ਗਿਣਤੀ ‘ਚ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਹ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਵਿਚੋਂ ਸੰਸਦ ਮੈਂਬਰ ਹਨ।

Related posts

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ ਦਿੰਦਿਆਂ ਸਮਰਥਨ ਦੀ ਅਪੀਲ ਕੀਤੀ ਰੱਦ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ਼ ਦੀ ਸਹੂਲਤ ਵਾਸਤੇ ਡੀ.ਸੀਜ਼ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

editor

ਮਾਨ ਵੱਲੋਂ ਰੋਪੜ ’ਚ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

editor