Punjab

ਵਿਦੇਸ਼ੀ ਧਰਤੀ ਤੋਂ ਆਪਰੇਟ ਹੋ ਰਹੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼

ਦੀਨਾਨਗਰ – ਦੀਨਾਨਗਰ ਪੁਲਿਸ ਨੇ ਵਿਦੇਸ਼ੀ ਧਰਤੀ ਤੋਂ ਭਾਰਤ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਦੀਆਂ ਸ਼ਾਜ਼ਿਸ਼ਾਂ ਵਿਚ ਸ਼ਾਮਲ ਇਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਇਕ ਕਾਰਕੁੰਨ ਨੂੰ ਦੋ ਹੈਂਡ ਗ੍ਰਨੇਡਾਂ ਸਣੇ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਅਤ ਸਿੰਘ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੈਂਬਰ ਹੈ ਅਤੇ ਪਾਕਿਸਤਾਨ ਵਿੱਚ ਬੈਠੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਆਪੂੰ ਬਣੇ ਚੀਫ ਲਖਬੀਰ ਸਿੰਘ ਰੋਡੇ ਦਾ ਸਾਥੀ ਹੈ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵੀ ਇਸੇ ਗਰੋਹ ਦੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਿਨ੍ਹਾਂ ਕੋਲੋਂ ਵੀ ਅਸਲੇ ਦੀਆਂ ਭਾਰੀ ਖੇਪਾਂ ਬਰਾਮਦ ਹੋਈਆਂ ਸਨ। ਹੁਣ ਵੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਅਸਲੇ ਦੀਆਂ ਹੋਰ ਖੇਪਾਂ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮਾਮਲੇ ਦੇ ਸਬੰਧ ‘ਚ ਦੀਨਾਨਗਰ ਪੁਲਿਸ ਨੇ ਛੇ ਮੁਲਜ਼ਮਾਂ ਖਿਲਾਫ ਸੰਗੀਨ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ ਅਤੇ ਤੇਜ਼ੀ ਨਾਲ ਮਾਮਲੇ ਦੀਆਂ ਪਰਤਾਂ ਸੁਲਝਾਉਣ ਵਿੱਚ ਲੱਗੀ ਹੋਈ ਹੈ।

Related posts

ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

editor

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਅੰਦਰ ਲਹਿਰ ਚੱਲ ਰਹੀ ਹੈ, 1 ਜੂਨ ਨੂੰ ਸਿੱਖ ਕੌਮ ਤੇ ਪੰਜਾਬੀ ਆਪਣੀ ਖੇਤਰੀ ਪਾਰਟੀ ਲਈ ਵੋਟਿੰਗ ਕਰਨਗੇ : ਪੀਰਮੁਹੰਮਦ

editor

ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਵੱਲੋਂ ਪ੍ਰੈਸ ਕਾਨਫ਼ਰੰਸ

editor