India

ਕੈਸ਼ ਤੇ ਮੁਫ਼ਤ ਤੋਹਫ਼ਿਆਂ ਦਾ ਵਾਅਦਾ ਕਰਨ ਵਾਲੀਆਂ ਪਾਰਟੀਆਂ ਦਾ ਚੋਣ ਚਿੰਨ੍ਹ ਜ਼ਬਤ ਕਰਨ ਦੀ ਮੰਗ

ਨਵੀਂ ਦਿੱਲੀ – ਵੋਟਰਾਂ ਨੂੰ ਲੁਭਾਉਣ ਲਈ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਅਕਸਰ ਨਕਦ ਤੇ ਮੁਫਤ ਤੋਹਫ਼ੇ ਦੇਣ ਦਾ ਵਾਅਦਾ ਕਰਦੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਅਜਿਹੇ ਵਾਅਦੇ ਕਰਨੇ ਬੰਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਖਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਸੁਪਰੀਮ ਕੋਰਟ ਤੋਂ ਅਜਿਹੀਆਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਉਨ੍ਹਾਂ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਸ ਸਬੰਧੀ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਇਹ ਪਟੀਸ਼ਨ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਕੀਤੀ ਗਈ ਹੈ।

ਸੁਪਰੀਮ ਕੋਰਟ ਨੇ ਨਕਦੀ ਤੇ ਮੁਫ਼ਤ ਤੋਹਫ਼ੇ ਦੇਣ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੇ ਚੋਣ ਚਿੰਨ੍ਹਾਂ ਨੂੰ ਜ਼ਬਤ ਕਰਨ ਤੇ ਉਨ੍ਹਾਂ ਦੀ ਮਾਨਤਾ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ।

ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਜਿਨ੍ਹਾਂ ਸਿਆਸੀ ਪਾਰਟੀਆਂ ਨੇ ਜਨਤਾ ਦੇ ਪੈਸੇ ਨਾਲ ਚੀਜ਼ਾਂ ਮੁਫਤ ਵੰਡਣ ਦਾ ਵਾਅਦਾ ਕੀਤਾ ਸੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਜਾਵੇ। ਹੁਣ ਚਾਰ ਹਫ਼ਤਿਆਂ ਦੇ ਅੰਦਰ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਇਸ ‘ਤੇ ਜਵਾਬ ਦੇਣਾ ਹੋਵੇਗਾ।

Related posts

ਸ਼ਹਿਜ਼ਾਦੇ’ ਨੇ ਮਹਾਰਾਜਿਆਂ ਦਾ ਅਪਮਾਨ ਕੀਤਾ ਪਰ ਨਵਾਬਾਂ ਦੇ ਅੱਤਿਆਚਾਰਿਆਂ ’ਤੇ ਚੁੱਪ ਹੈ: ਮੋਦੀ

editor

‘ਆਊਟਰ ਮਨੀਪੁਰ’ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਨੂੰ ਮੁੜ ਪੈਣਗੀਆਂ ਵੋਟਾਂ

editor

ਚੀਨ ਨਾਲ ਗੱਲਬਾਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ: ਰਾਜਨਾਥ ਸਿੰਘ

editor